ਭਾਈ ਨਰਾਇਣ ਸਿੰਘ ਚੌੜਾ ਅਦਾਲਤ ਵਿੱਚ ਪੇਸ਼ ਤਿੰਨ ਦਿਨਾਂ ਪੁਲਿਸ ਰਿਮਾਂਡ ਉਤੇ ਭੇਜਿਆ

(ਸਮਾਜ ਵੀਕਲੀ)  ਬਲਬੀਰ ਸਿੰਘ ਬੱਬੀ :- ਕੱਲ੍ਹ ਸਵੇਰੇ ਅੱਠ ਕੁ ਵਜੇ ਦੇ ਦਰਮਿਆਨ ਸ੍ਰੀ ਦਰਬਾਰ ਸਾਹਿਬ ਜੀ ਦਰਸ਼ਨੀ ਡਿਉਢੀ ਦੇ ਬਾਹਰ ਜਿੱਥੇ ਸੁਖਬੀਰ ਸਿੰਘ ਬਾਦਲ ਸਜ਼ਾ ਸੇਵਾ ਨਿਭਾਅ ਰਹੇ ਸਨ। ਵੀਲ੍ਹ ਚੇਅਰ ਉੱਤੇ ਬੈਠੇ ਸੁਖਬੀਰ ਸਿੰਘ ਬਾਦਲ ਦੇ ਉੱਪਰ ਪਿਸਤੌਲ ਤਾਣ ਕੇ ਹਮਲਾ ਕਰਨ ਵਾਲੇ ਭਾਈ ਨਰਾਇਣ ਸਿੰਘ ਚੌੜਾ ਵੱਲੋਂ ਸੁਖਬੀਰ ਬਾਦਲ ਉੱਪਰ ਗੋਲੀ ਚਲਾਈ ਤੇ ਸੁਰੱਖਿਆ ਅਧਿਕਾਰੀ ਨੇ ਗੋਲੀ ਚਲਾਉਣ ਵਾਲੇ ਨਰੈਣ ਸਿੰਘ ਚੌੜਾ ਨੂੰ ਧੱਕਾ ਦੇ ਕੇ ਕਾਬੂ ਕਰ ਲਿਆ। ਇਸ ਵੱਡੀ ਖਬਰ ਨੇ ਸਭ ਦਾ ਧਿਆਨ ਖਿੱਚਿਆ ਅੱਜ ਭਾਈ ਨਰਾਇਣ ਸਿੰਘ ਚੌੜਾ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ ਦੀ ਅਦਾਲਤ ਦੇ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਭਾਈ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ। ਵਕੀਲ ਕੰਵਰ ਮੁਬਾਰਕ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੁਲਿਸ ਵੱਲੋਂ ਅਦਾਲਤ ਕੋਲੋਂ ਸੱਤ ਦਿਨਾਂ ਦਾ ਪੁਲਿਸ ਰਿਮਾਂਡ ਭਾਈ ਚੌੜਾ ਦਾ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਤਿੰਨ ਦਿਨਾਂ ਦਾ ਹੀ ਪੁਲਿਸ ਰਿਮਾਂਡ ਦਿੱਤਾ ਗਿਆ। ਅੱਜ ਜਦੋਂ ਭਾਈ ਨਰਾਇਣ ਸਿੰਘ ਚੌੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਜਿੱਥੇ ਵੱਡੀ ਗਿਣਤੀ ਵਿੱਚ ਲੋਕ ਪੁੱਜੇ ਹੋਏ ਸਨ ਉੱਥੇ ਹੀ ਇੱਕ ਔਰਤ ਬਰਫ਼ੀ ਵਾਲਾ ਡੱਬਾ ਲੈ ਕੇ ਭਾਈ ਨਰਾਇਣ ਸਿੰਘ ਚੌੜਾ ਨੂੰ  ਬਰਫੀ ਦੇਣ ਲਈ ਪੁੱਜੀ। ਜਦੋਂ ਪੁਲਿਸ ਨੇ ਉਸ ਬੀਬੀ ਨੂੰ ਭਾਈ ਚੌੜਾ ਨੂੰ ਨਾ ਮਿਲਣ ਦਿੱਤਾ ਗਿਆ ਤਾਂ ਉਸ ਨੇ ਬਹੁਤ ਹੰਗਾਮਾਂ ਕੀਤਾ ਗਿਆ। ਉਸ ਬੀਬੀ ਨੇ ਅਕਾਲੀ ਆਗੂਆਂ ਦਾ ਨਾਂ ਲੈ ਕੇ ਕਾਫ਼ੀ ਬੁਰਾ ਭਲਾ ਕਿਹਾ ਤੇ ਨਰਾਇਣ ਸਿੰਘ ਚੌੜਾ ਦੇ ਹੱਕ ਵਿੱਚ ਨਾਅਰੇ ਲਾਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਬੱਚਿਆਂ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਲੋੜ_ ਸਰਪੰਚ ਅਰਸ਼ਵਿੰਦਰ ਸਿੰਘ ਵਿਰਕ
Next articleਰਾਜ ਪੱਧਰੀ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀ ਸਵਰਨ ਕੌਰ ਔਜਲਾ ਯਾਦਗਾਰੀ ਐਵਾਰਡ ਨਾਲ ਸਨਮਾਨਿਤ