HOME ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

10
ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਬੀਤੇ ਦਿਨੀਂ ਤੀਆਂ ਦਾ ਤਿਉਹਾਰ ਮਨਾਇਆ ਗਿਆ । ਜਿਸ ਵਿੱਚ ਪੰਜਾਬੀ ਮੁਟਿਆਰਾਂ ਦੀਆਂ ਸੱਧਰਾਂ, ਉਮੰਗਾਂ, ਸੁਪਨਿਆਂ ਦੀ ਸਤਰੰਗੀ ਪੀਂਘ ਦੇ ਰੂਪ ਵਿੱਚ ਪ੍ਰਗਟਾਇਆ ਗਿਆ, ਛੋਟੀਆਂ-ਛੋਟੀਆਂ ਬੱਚੀਆਂ ਨੂੰ ਪੰਜਾਬੀ ਬਾਗ ਦੀ ਛਾਂ ਥੱਲੇ ਮੰਚ ਉੱਤੇ ਲਿਆਂਦਾ ਗਿਆ ਜੋ ਪ੍ਰਤੀਕ ਸੀ ਕਿ ਇਹਨਾਂ ਬੱਚੀਆਂ ਦੇ ਜੀਵਨ ਵਿੱਚ ਖ਼ੁਸ਼ੀਆਂ ਦੇ ਫੁੱਲ ਖਿੜੇ ਰਹਿਣ । ਸਕੂਲ ਦੀ ਪ੍ਰਿੰਸੀਪਲ ਹਿੰਮਤ ਕੌਰ ਨੇ ਇਸ ਪ੍ਰੋਗਰਾਮ ਨੂੰ ਸ਼ੁਰੂ ਕੀਤਾ ਅਤੇ ਸਭ ਦਾ ਸਵਾਗਤ ਕੀਤਾ । ਇਸ ਮੌਕੇ ਉੱਤੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਗੀਤਾਂ ਉੱਤੇ ਨ੍ਰਿਤ ਕੀਤਾ । ਇਸ ਮੌਕੇ ਉੱਤੇ ਗਿੱਧੇ, ਭੰਗੜੇ ਅਤੇ ਸੰਮੀ ਨ੍ਰਿਤ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ । ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ‘ਸੇਵਾਪੰਥੀ’ ਨੇ ਕੀਤੀ ਅਤੇ ਉਹਨਾਂ ਨੇ ਬੱਚਿਆਂ ਦੇ ਉੱਦਮ ਦੀ ਸ਼ਲਾਘਾ ਕੀਤੀ । ਅੰਤ ਵਿੱਚ ਸਕੂਲ ਦੇ ਡਾਇਰੈਕਟਰ ਸ੍ਰ: ਰਮਣੀਕ ਸਿੰਘ ਘੁੰਮਣ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।  ਇਸ ਮੌਕੇ ਉੱਤੇ ਸਕੂਲ ਦੇ ਅਧਿਆਪਕਾਂ ਅਤੇ ਬੀ.ਐੱਡ ਸਟੇਟ ਕਾਲਜ ਦੇ ਵਿਦਿਆਰਥੀਆਂ ਨੇ ਗਿੱਧਾ ਵੀ ਪੇਸ਼ ਕੀਤਾ । ਅੰਤ ਵਿੱਚ ਮਹੰਤ ਬਾਬਾ ਚਮਕੌਰ ਸਿੰਘ ਜੀ ਨੇ ਬੱਚਿਆਂ ਨੂੰ ਇਨਾਮ ਵੰਡੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਨੂੰ ਉਪਲਬੱਧ ਕਰਵਾਏ ਜਾਣਗੇ ਰੋਜ਼ਗਾਰ ਦੇ ਬਿਹਤਰ ਮੌਕੇ – ਮੋਹਿੰਦਰ ਭਗਤ
Next articleਕਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਵਿਸ਼ਵ ਪੰਜਾਬੀ ਸਭਾ ਵੱਲੋਂ ਜਥੇਦਾਰ ਦਾਦੂਵਾਲ ਦਾ ਵਿਸ਼ੇਸ਼ ਸਨਮਾਨ ਸਮਾਰੋਹ