ਭੰਗੜਾ ਕੈਂਪ ਦੇ ਸਿਖਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਪਹੁੰਚੇ ਸ. ਜਰਨੈਲ ਸਿੰਘ ਪੱਲੀ ਝਿੱਕੀ

ਨਵਾਂਸ਼ਹਿਰ (ਸਤਨਾਮ ਸਿੰਘ ਸਹੂੰਗੜਾ)
(ਸਮਾਜ ਵੀਕਲੀ) ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਰਹਿਨੁਮਾਈ ਹੇਠ ਚੱਲ ਰਹੇ ਭੰਗੜਾ ਕੈਂਪ ‘ਚ ਸਿਖਿਆਰਥੀਆਂ ਨੂੰ ਆਸ਼ੀਰਵਾਦ ਦੇਣ ਲਈ ਕਾਲਜ ਦੀ ਸਥਾਨਕ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ. ਜਰਨੈਲ ਸਿੰਘ ਪੱਲੀ ਝਿੱਕੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਇਸ ਮੌਕੇ ਸ. ਜਰਨੈਲ ਸਿੰਘ ਦਾ ਸਵਾਗਤ ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਤੇ ਆਖਿਆ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹਰ ਸਾਲ ਕਾਲਜ ਵਿੱਚ ਇਹ ਭੰਗੜਾ ਸਿਖਲਾਈ ਕੈਂਪ ਆਯੋਜਿਤ ਕਰਦੇ ਹਾਂ ਜਿਸ ਵਿੱਚ ਇਲਾਕੇ ਦੀਆਂ ਸਮਾਜਕ ਤੇ ਸੱਭਿਆਚਾਰਕ ਸ਼ਖ਼ਸੀਅਤਾਂ ਪਹੁੰਚ ਕੇ ਸਿਖਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦੀਆਂ ਹਨ। ਸ. ਜਰਨੈਲ ਸਿੰਘ ਪੱਲੀ ਝਿੱਕੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਕਾਲਜ ਵੱਲੋਂ ਕੀਤੇ ਇਸ ਉਪਰਾਲੇ ਦਾ ਹਰ ਸਿਖਿਆਰਥੀ ਨੂੰ ਜ਼ਰੂਰ ਲਾਹਾ ਲੈਣਾ ਚਾਹੀਦਾ ਹੈ। ਕੈਂਪ ਇੰਚਾਰਜ ਪ੍ਰੋ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭੰਗੜਾ ਸਿੱਖਣ ਦੇ ਚਾਹਵਾਨ ਵਿਦਿਆਰਥੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਹੁਣ ਤੱਕ 80 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ।ਨਾਮਵਰ ਭੰਗੜਾ ਕੋਚ ਪਵਨ ਕੁਮਾਰ ਇਸ ਕੈਂਪ ‘ਚ ਭੰਗੜੇ ਦੀ ਸਿਖਲਾਈ ਦੇ ਰਹੇ ਹਨ। ਇਸ ਮੌਕੇ ਜਤਿੰਦਰ ਮੋਹਨ, ਰਾਜਵੀਰ ਸਿੰਘ (ਕਰਾਟੇ ਕੋਚ)ਕਾਲਜ ਦੀ ਭੰਗੜਾ ਟੀਮ ਦੇ ਪੁਰਾਣੇ ਤੇ ਨਵੇਂ ਵਿਦਿਆਰਥੀ ਕਲਾਕਾਰ ਵਰੁਨਪ੍ਰੀਤ, ਗੁਰਪ੍ਰੀਤ,ਮਿਲਨ,ਅਜੇ,ਹਰਵਿੰਦਰ,ਅਰਸ਼ਦੀਪ,ਕੁਲਜੀਤ,ਕਰਨ ਤੇ ਸਿਮਰਨ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਣੀ ਦੀ ਦੂਰ ਵਰਤੋਂ।
Next articleਛੱਤੀਸਗੜ੍ਹ ‘ਚ ਵੱਡੀ ਕਾਰਵਾਈ, ਮੁਕਾਬਲੇ ਦੌਰਾਨ 8 ਨਕਸਲੀ ਹਲਾਕ; ਇਕ ਜਵਾਨ ਸ਼ਹੀਦ- 2 ਜ਼ਖਮੀ