ਚੰਡੀਗੜ੍ਹ – ਟੈਂਡਰ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਫਸੇ ਕਾਂਗਰਸ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਦੌਰਾਨ ਪੰਜਾਬ ਵਿਜੀਲੈਂਸ ਨੇ ਉਸ ਖ਼ਿਲਾਫ਼ ਦਰਜ ਐਫਆਈਆਰ ਵੀ ਰੱਦ ਕਰ ਦਿੱਤੀ ਹੈ। ਇਹ ਜਾਣਕਾਰੀ ਆਸ਼ੂ ਦੇ ਵਕੀਲ ਨਿਖਿਲ ਘਈ ਨੇ ਦਿੱਤੀ। ਆਸ਼ੂ ਚਾਰ ਮਹੀਨਿਆਂ ਤੋਂ ਜੇਲ੍ਹ ਵਿੱਚ ਸੀ ਅਤੇ ਲੁਧਿਆਣਾ ਦੇ ਵਾਰਡ ਨੰਬਰ 60 ਤੋਂ ਉਮੀਦਵਾਰ ਮਮਤਾ ਆਸ਼ੂ ਨੇ ਖੁਸ਼ੀ ਜ਼ਾਹਰ ਕੀਤੀ ਕਿ ਸਾਰਿਆਂ ਦੀਆਂ ਦੁਆਵਾਂ ਸੁਣੀਆਂ ਗਈਆਂ ਹਨ, ਉਸਨੇ ਪਹਿਲਾਂ ਹੀ ਕਿਹਾ ਸੀ ਕਿ ਜੇਕਰ ਉਹ ਬੇਕਸੂਰ ਹੈ ਤਾਂ ਅਦਾਲਤ ਉਸਨੂੰ ਰਿਹਾਅ ਕਰੇਗੀ ਬਹੁਤ ਖੁਸ਼ ਹੈ, ਉਸ ਨੂੰ ਵਧਾਈ ਦੇਣ ਵਾਲੇ ਲੋਕਾਂ ਦੇ ਫੋਨ ਆ ਰਹੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly