ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਆਗੂ ਕਨ੍ਹੱਈਆ ਕੁਮਾਰ ਨੇ ਅੱਜ ਕਿਹਾ ਕਿ ‘ਭਾਰਤ ਜੋੜੋ ਯਾਤਰਾ’ ਲੋਕਾਂ ਦੇ ਮੁੱਦੇ ਉਭਾਰਨ ਦੇ ਆਪਣੇ ਟੀਚੇ ’ਚ ਕਾਮਯਾਬ ਰਹੀ ਹੈ ਅਤੇ ਅੱਗੇ ਚੱਲ ਕੇ ਇਹ ਯਕੀਨੀ ਬਣਾਏਗੀ ਕਿ ਸਰਕਾਰ ਨੂੰ ਜਵਾਬਦੇਹ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਅਕਸ ਖਰਾਬ ਕਰਨ ਲਈ ਫੈਲਾਏ ਗਏ ਝੂਠ ਨੂੰ ਇਸ ਯਾਤਰਾ ਨੇ ਤੋੜ ਦਿੱਤਾ ਹੈ ਅਤੇ ਉਨ੍ਹਾਂ ਦਾ ਅਸਲੀ ਅਕਸ ਦੇਸ਼ ਸਾਹਮਣੇ ਆ ਗਿਆ ਹੈ। ਕਾਂਗਰਸ ਆਗੂ ਕਨ੍ਹੱਈਆ ਕੁਮਾਰ ਨੇ ਪਾਰਟੀ ਦੇ ਹੈੱਡਕੁਆਰਟਰ ’ਚ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯਾਤਰਾ ਉਮੀਦ ਤੋਂ ਵੱਧ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ, ‘ਜਦੋਂ ਇਹ ਸ਼ੁਰੂ ਹੋਈ ਤਾਂ ਇਸ ਬਾਰੇ ਬਹੁਤ ਸਾਰੇ ਸਵਾਲ ਚੁੱਕੇ ਜਾ ਰਹੇ ਸਨ ਕਿ ਲੋਕ ਆਉਣਗੇ ਜਾਂ ਨਹੀਂ ਂਪਰ ਪਿਛਲੇ 60 ਦਿਨ ਇਕ ਝਟਕੇ ’ਚ ਬੀਤ ਗਏ।’
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly