ਲੱਗਭੱਗ 150 ਮਰੀਜ਼ਾਂ ਦੀ ਕੀਤੀ ਗਈ ਜਾਂਚ
ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਭਾਰਤ ਵਿਕਾਸ ਪਰਿਸ਼ਦ ਸ਼ਾਖਾ ਬੰਗਾ ਦੇ ਪ੍ਰਧਾਨ ਅਸ਼ਵਨੀ ਭਾਰਦਵਾਜ ਦੀ ਯੋਗ ਅਗਵਾਈ ਵਿੱਚ ਅੱਜ ਮੁਕੰਦਪੁਰ ਰੋਡ ਤੇ ਸਥਿਤ ਰਾਣਾ ਲੈਬ ਵਿਖੇ “ਮੁਫ਼ਤ ਸ਼ੂਗਰ ਚੈੱਕ ਅੱਪ ਕੈਂਪ” ਲਗਾਇਆ ਗਿਆ। ਇਸ ਕੈਂਪ ਵਿੱਚ ਲਗਭੱਗ 150 ਮਰੀਜ਼ਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਦੇ ਪ੍ਰੋਜੈਕਟ ਇੰਚਾਰਜ ਕੁਲਦੀਪ ਸਿੰਘ ਰਾਣਾ ਸਨ। ਉਨ੍ਹਾਂ ਅਤੇ ਉਨ੍ਹਾਂ ਦੀ ਟੀਮ ਨੇ ਮਾਰੀਜਾਂ ਦੀ ਮੁਫ਼ਤ ਜਾਂਚ ਕੀਤੀ। ਸ਼ੂਗਰ ਦੇ ਮਰੀਜ਼ਾਂ ਨੂੰ ਸ਼ੂਗਰ ਤੋਂ ਬਚਣ ਲਈ ਪਰਿਸ਼ਦ ਦੇ ਚੇਅਰਮੈਨ ਡਾ ਬਲਵੀਰ ਸ਼ਰਮਾ ਨੇ ਸੁਝਾਅ ਦਿੱਤੇ ਗਏ। ਉਨ੍ਹਾਂ ਕਿਹਾ ਸਿਹਤ ਨੂੰ ਠੀਕ ਰੱਖਣ ਲਈ ਸਾਨੂੰ ਤਲੀਆਂ, ਖੱਟੀਆਂ ਅਤੇ ਮੈਦੇ ਵਾਲੀਆਂ ਚੀਜ਼ਾਂ ਦਾ ਪ੍ਰਹੇਜ਼ ਰੱਖਣਾ ਪਵੇਗਾ। ਇਸ ਮੌਕੇ ਪ੍ਰਧਾਨ ਅਸ਼ਵਨੀ ਭਾਰਦਵਾਜ ਨੇ ਕਿਹਾ ਇਹ ਕੈਂਪ ਪਿਛਲੇ 6 ਸਾਲਾਂ ਤੋਂ ਲਗਾਤਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਮਰੀਜ਼ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾ ਸਕਦੇ ਹਨ। ਇਹ ਮਹੀਨੇ ਦੇ ਹਰ ਪਹਿਲੀ ਤਾਰੀਖ਼ ਨੂੰ ਮੁਫ਼ਤ ਲਗਾਇਆ ਜਾਂਦਾ ਹੈ। ਇਸ ਮੌਕੇ ਨਵਕਾਂਤ ਭਰੋਮਜਾਰਾ ਮੀਡੀਆ ਇੰਚਾਰਜ ਪੰਜਾਬ, ਚੇਅਰਮੈਨ ਡਾ ਬਲਵੀਰ ਸ਼ਰਮਾ, ਸਾਬਕਾ ਪ੍ਰਧਾਨ ਜੀਵਨ ਕੌਸ਼ਲ, ਕੁਲਦੀਪ ਸਿੰਘ ਰਾਣਾ, ਨਰੇਸ਼ ਕੁਮਾਰ ਕੈਸ਼ੀਅਰ, ਪਰਮਜੀਤ ਕੌਰ ਆਦਿ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly