
**ਰਵਿੰਦਰਪਾਲ ਨੇ 153 ਅਤੇ ਰਵਿੰਦਰ ਵੈਸ਼ਨਵ ਨੇ 58 ਵਾਰ ਦਿੱਤਾ ਖੂਨ*
ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ:- ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਸ਼ਾਖਾ ਡੇਰਾਬਸੀ ਵੱਲੋਂ ਵਿਸ਼ਵ ਖੂਨਦਾਤਾ ਦਿਵਸ ਮਨਾਇਆ ਗਿਆ। ਇਸ ਮੌਕੇ ਇੱਕ ਦਰਜਨ ਤੋਂ ਵੱਧ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਖ਼ੂਨਦਾਨੀਆਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ। ਪ੍ਰੀਸ਼ਦ ਦੇ ਸੈਕਟਰੀ ਉਪੇਸ਼ ਬੰਸਲ ਵੱਲੋਂ ਦਿਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਡਾਕਟਰ ਬਰਖਾ ਰਾਮ ਦੀ ਅਗਵਾਈ ਹੇਠ ਐਸ.ਐਸ.ਜੈਨ ਸਭਾ, ਨਿਰੰਕਾਰੀ ਮੰਡਲ, ਸ਼੍ਰੀ ਰਾਮਲੀਲਾ ਕਮੇਟੀ, ਗਰੀਨ ਬਾਰਬਰ ਐਸੋਸੀਏਸ਼ਨ, ਇੰਡੋ-ਸਵੀਫਟ, ਹਿਊਮੈਨੇਟਰੀ ਐਸੋਸੀਏਸ਼ਨ, ਮੇ ਆਈ ਹੈਲਪ ਕਲੱਬ, ਲਾਇਨਜ਼ ਕਲੱਬ, ਸ਼ਿਵ ਕਾਂਵੜ ਸੰਘ, ਭਾਰਤ ਵਿਕਾਸ ਪ੍ਰੀਸ਼ਦ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਆਦਿ ਸੰਸਥਾਵਾਂ ਦੇ ਮੁੱਖੀਆਂ ਸਮੇਤ ਇੱਕ ਦਰਜਨ ਤੋਂ ਵੱਧ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਸਮਾਗਮ ਦੌਰਾਨ ਮੁਬਾਰਿਕਪੁਰ ਤੋਂ ਉਘੇ ਸਮਾਜ ਸੇਵੀ ਰਵਿੰਦਰਪਾਲ ਸ਼ਰਮਾ ਨੂੰ 153 ਵਾਰ ਅਤੇ ਭਾਰਤੀ ਜਨਤਾ ਪਾਰਟੀ ਦੇ ਵਾਈਸ ਪ੍ਰਧਾਨ ਰਵਿੰਦਰ ਵੈਸ਼ਨਵ ਨੂੰ 58 ਵਾਰ ਖ਼ੂਨ ਦਾਨ ਕਰਨ ਲਈ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਡਾਕਟਰ ਬਰਖਾ ਰਾਮ ਅਤੇ ਸੈਕਟਰੀ ਉਪੇਸ਼ ਬੰਸਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਖੂਨ ਦਾਨ ਕਰਨ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਹੋ ਸਕੇ। ਉਨ੍ਹਾਂ ਦੱਸਿਆ ਕਿ ਖੂਨ ਦੇਣ ਨਾਲ ਸ਼ਰੀਰ ਨੂੰ ਕੋਈ ਨੁਕਸਾਨ ਨਹੀਂ ਬਲਕਿ ਬਹੁਤ ਫਾਇਦਾ ਹੁੰਦਾ ਹੈ। ਦੁਨੀਆ ਵਿੱਚ ਬਹੁਤ ਸਾਰੇ ਲੋਕ ਜੋ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਹਨ ਖ਼ੂਨ ਦੀ ਕਮੀ ਕਾਰਨ ਦਮ ਤੋੜ ਜਾਂਦੇ ਹਨ। ਇਸ ਮੌਕੇ ਉਨ੍ਹਾਂ ਨੇ ਹਾਜ਼ਰ ਖ਼ੂਨਦਾਨੀਆਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਭਾਜਪਾ ਮੰਡਲ ਡੇਰਾਬੱਸੀ ਦੇ ਪ੍ਰਧਾਨ ਪਵਨ ਧੀਮਾਨ, ਅਜੇ ਕੁਮਾਰ ਸੈਦਪੁਰਾ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


