ਡੇਰਾਬੱਸੀ, (ਸਮਾਜ ਵੀਕਲੀ) ਸੰਜੀਵ ਸਿੰਘ ਸੈਣੀ- ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਸ਼ਾਖਾ ਡੇਰਾਬੱਸੀ ਵੱਲੋਂ ਅੰਤਰਾਸ਼ਟਰੀ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਡਾਕਟਰ ਬਰਖਾ ਰਾਮ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਮੌਕੇ ਸ੍ਰੀਮਤੀ ਸਾਧਨਾ ਸੰਗਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਇਨਸਾਨ ਦੀ ਜ਼ਿੰਦਗੀ ਵਿਚ ਮਾਂ ਦੀ ਦੇਣ ਬਾਰੇ ਆਪਣੇ ਵਿਚਾਰ ਰੱਖੇ। ਉਨ੍ਹਾਂ ਨੇ ਮਾਂ ਤੇ ਲਿਖਿਆ ਗੀਤ ਗਾ ਕੇ ਮਾਹੌਲ ਨੂੰ ਭਾਵੁਕ ਬਣਾ ਦਿੱਤਾ। ਡਾਕਟਰ ਬਰਖਾ ਰਾਮ ਦੱਸਿਆ ਕਿ ਮਾਂ ਆਪਣੇ ਬੱਚਿਆਂ ਦੀ ਭਲਾਈ ਦੇ ਲਈ ਆਪਣੇ ਅੰਗ ਤੱਕ ਦਾਨ ਕਰਨ ਵਿਚ ਵੀ ਸੰਕੋਚ ਨਹੀਂ ਕਰਦੀ। ਉਨ੍ਹਾਂ ਨੇ ਬੱਚਿਆਂ ਨੂੰ ਆਪਣੇ ਮਾਪਿਆਂ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਲਈ ਆਖਿਆ। ਇਸ ਮੌਕੇ ਭੂਸ਼ਣ ਅਗਰਵਾਲ, ਜੈ ਪ੍ਰਕਾਸ਼ ਧੀਮਾਨ, ਅਰਵਿੰਦਰ ਅਤੇ ਰਿਤੂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੀਸ਼ਦ ਦੇ ਅਹੁਦੇਦਾਰ ਉਪੇਸ਼ ਬੰਸਲ ਨੇ ਸਭਨਾਂ ਦਾ ਧੰਨਵਾਦ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



