26 ਜਨਵਰੀ ਨੂੰ ਟਰੈਕਟਰ ਮਾਰਚ
ਮਹਿਤਪੁਰ,(ਖਿੰਡਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਬਲਾਕ ਮਹਿਤਪੁਰ ਦੀ ਇਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਨਰਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ। ਆਗੂਆਂ ਵੱਲੋਂ ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਨਿਰਣਾ ਲਿਆ ਗਿਆ 26 ਜਨਵਰੀ ਨੂੰ ਸਯੁੰਕਤ ਕਿਸਾਨ ਮੋਰਚੇ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤਹਿਸੀਲ ਕੰਪਲੈਕਸ ਮਹਿਤਪੁਰ ਵਿਖੇ 50 ਤੋਂ 60 ਟਰੈਕਟਰਾਂ ਨਾਲ ਮਾਰਚ ਕੱਢਿਆ ਜਾਵੇਗਾ। ਯੂਨੀਅਨ ਵੱਲੋਂ ਇਸ ਮਾਰਚ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਟਰੈਕਟਰ ਨਾਲ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਗਿਆ । ਇਸ ਮੌਕੇ ਪ੍ਰੈਸ ਨੂੰ ਸੰਬੋਧਨ ਕਰਦਿਆ ਨਰਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਟਰੈਕਟਰ ਮਾਰਚ ਮੋਦੀ ਸਰਕਾਰ ਦੀਆ ਜੜਾਂ ਹਿਲਾ ਦੇਵੇਗਾ ਅਤੇ ਕਿਸਾਨ ਮਾਰੂ ਨੀਤੀਆਂ ਦੀ ਸਰਕਾਰ ਦੇ ਕਫਨ ਵਿਚ ਆਖਰੀ ਕਿੱਲ ਸਾਬਤ ਹੇਵੇਗਾ। ਇਸ ਮੌਕੇ ਤੇ ਹੋਰਨਾ ਤੋ ਇਲਾਵਾ ਬਲਾਕ ਮਹਿਤਪੁਰ ਦੇ ਸੀਨੀਅਰ ਮੀਤ ਪ੍ਰਧਾਨ ਰਮਨਜੀਤ ਸਿੰਘ ਸਮਰਾ, ਬਲਾਕ ਨੂਰਮਹਿਲ ਦੇ ਪ੍ਰਧਾਨ ਐਮ ਪੀ ਸਿੰਘ, ਇਕਾਈ ਪ੍ਰਧਾਨ ਨਿਰਮੋਹ ਸਿੰਘ ਸੰਧੂ, ਇਕਾਈ ਪ੍ਰਧਾਨ ਗੁਰਜੰਟ ਸਿੰਘ,ਰਾਜਵਿੰਦਰ ਸਿੰਘ, ਅਮ੍ਰਿਤਪਾਲ ਸਿੰਘ, ਨੰਬਰਦਾਰ ਮਲਕੀਤ ਸਿੰਘ, ਜਸਵੰਤ ਸਿੰਘ, ਮੁੱਖ ਸਲਾਹਕਾਰ ਲਖਵੀਰ ਸਿੰਘ ਗੋਬਿੰਦਪੁਰ, ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਲੋਹਗੜ੍ਹ ਆਦਿ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly