ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਪਿੰਡ ਬਾਗੀਵਾਲ ਇਕਾਈ ਗਠਨ ਗੁਰਦੀਪ ਸਿੰਘ ਨੂੰ ਪ੍ਰਧਾਨ, ਸੋਢੀ ਸਿੰਘ ਮੀਤ ਪ੍ਰਧਾਨ ਥਾਪਿਆ

ਮਹਿਤਪੁਰ,08 ਸਤੰਬਰ (ਸੁਖਵਿੰਦਰ ਸਿੰਘ ਖਿੰੰਡਾ)-ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਜਲੰਧਰ ਦੇ ਪਿੰਡ ਬਾਂਗੀਵਾਲ ਵਿਖੇ ਕੇਵਲ ਸਿੰਘ ਖਹਿਰਾ ਜਿਲ੍ਹਾ ਪ੍ਰਧਾਨ,ਨਰਿੰਦਰ ਸਿੰਘ ਬਾਜਵਾ ਬਲਾਕ ਪ੍ਰਧਾਨ ਦੀ ਪ੍ਰੇਰਨਾ ਸਦਕਾ ਅਤੇ ਸੁੱਖ ਗਿੱਲ ਤੋਤਾ ਸਿੰਘ ਵਾਲਾ ਜਿਲ੍ਹਾ ਪ੍ਰਧਾਨ ਯੂਥ ਵਿੰਗ ਅਤੇ ਕੌਮੀ ਜਨਰਲ ਸਕੱਤਰ ਪੰਜਾਬ ਅਤੇ ਦਵਿੰਦਰ ਸਿੰਘ ਕੋਟ ਈਸੇ ਖਾਂ ਦੀ ਅਗਵਾਈ ਵਿੱਚ ਗੁਰਦੀਪ ਸਿੰਘ ਇਕਾਈ ਪ੍ਰਧਾਨ,ਸੋਢੀ ਸਿੰਘ ਮੀਤ ਪ੍ਰਧਾਨ,ਗੁਰਦੇਵ ਸਿੰਘ ਸੀ.ਮੀ.ਪ੍ਰਧਾਨ,ਪਰਮਜੀਤ ਸਿੰਘ ਜਨਰਲ ਸਕੱਤਰ,ਹਰਮਿੰਦਰ ਸਿੰਘ ਪ੍ਰੈਸ ਸਕੱਤਰ,ਸੁਰਜੀਤ ਸਿੰਘ ਪ੍ਰਚਾਰ ਸਕੱਤਰ,ਪੂਰਨ ਸਿੰਘ ਸਹਾਇਕ ਸਕੱਤਰ,ਮਲੂਕ ਸਿੰਘ ਮੈਬਰ,ਬਲਦੇਵ ਸਿੰਘ ਮੈਂਬਰ,ਗੁਰਦੀਪ ਸਿੰਘ ਮੈਂਬਰ,ਜਸਵਿੰਦਰ ਸਿੰਘ ਨੂੰ ਮੈਂਬਰ ਥਾਪਕੇ ਇਕਾਈ ਦਾ ਗਠਨ ਕੀਤਾ ਗਿਆ।ਇਸ ਮੌਕੇ ਲਖਬੀਰ ਸਿੰਘ,ਜਸਵੰਤ ਸਿੰਘ ਸਰਪੰਚ, ਮੁੱਖ ਬੁਲਾਰਾ ਸਰਵਨ ਸਿੰਘ ਜੱਜ ਸਿੰਘ, ਤਜਿੰਦਰਪਾਲ ਸਿੰਘ ਸਿੱਧੂ,ਡਾ.ਐਮ ਪੀ ਸਿੰਘ,ਇੱਕਬਾਲ ਸਿੰਘ,ਗੁਰਮੁੱਖ ਸਿੰਘ ਸਰਪੰਚ,ਪਾਲ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸਿਹਤ ਵਿਭਾਗ ਵੱਲੋਂ ‘ਹਰ ਸ਼ੁੱਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਸਰਗਰਮੀਆਂ ਤੇਜ਼
Next articleਬੀ ਕੇ ਯੂ ਡਕੌਂਦਾ ਨੇ ਏ ਡੀ ਸੀ ਕਪੂਰਥਲਾ ਨੂੰ ਦਿੱਤਾ ਮੰਗ ਪੱਤਰ