ਭਵਾਨੀਗੜ੍ਹ, (ਸਮਾਜ ਵੀਕਲੀ): ਪੰਜਾਬ ਵਿੱਚ ਨਸ਼ਿਆਂ ਦਾ ਦਰਿਆ ਮੌਜੂਦਾ ਕਾਂਗਰਸ ਅਤੇ ਪਹਿਲਾਂ ਵਾਲੀ ਅਕਾਲੀ-ਭਾਜਪਾ ਸਰਕਾਰ ਦੀ ਸ਼ਹਿ ’ਤੇ ਵਗਦਾ ਹੈ, ਜਿਸ ਵਿੱਚ ਵਹਿ ਕੇ ਹਜ਼ਾਰਾਂ ਨੌਜਵਾਨ ਖਤਮ ਹੋ ਗਏ ਹਨ। ਇਹ ਦੋਸ਼ ਅੱਜ ਇਥੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਭਵਾਨੀਗੜ੍ਹ ਵੱਲੋਂ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਣ ਵਾਲੇ ਕਿਸਾਨਾਂ ਨੂੰ ਸਮਰਪਿਤ ਕਰਵਾਏ ਗਏ ਕਬੱਡੀ ਕੱਪ ਟੂਰਨਾਮੈਂਟ ਵਿੱਚ ਪਹੁੰਚੇ ਲੱਖਾ ਸਿਧਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਗਾਏ।
ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਸਮੇਤ ਤਿੰਨ ਖੇਤੀ ਕਾਨੂੰਨਾਂ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਤੋਂ ਸਵਾਲ ਪੁੱਛਣੇ ਚਾਹੀਦੇ ਹਨ। ਜਦੋਂ ਤੱਕ ਕਿਸਾਨ ਅੰਦੋਲਨ ਚੱਲਦਾ ਹੈ, ਉਦੋਂ ਤੱਕ ਉਹ ਕਿਸੇ ਵੀ ਸਿਆਸੀ ਸਰਗਰਮੀ ਜਾਂ ਵੋਟਾਂ ਵਿੱਚ ਹਿੱਸਾ ਨਹੀਂ ਲਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਮੇਂ ਕਿਸਾਨ ਅੰਦੋਲਨ ਦੀ ਸਫਲਤਾ ਲਈ ਸਭ ਨੂੰ ਰਲਕੇ ਚੱਲਣਾ ਪਵੇਗਾ। ਬਾਅਦ ਵਿੱਚ ਉਨ੍ਹਾਂ ਕਬੱਡੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly