ਕਿਸਾਨੀ ਸੰਘਰਸ਼ ਜਿੱਤ ਦੀ ਖੁਸ਼ੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 18 ਨੂੰ ਪਾਏ ਜਾਣਗੇ

ਕਪੂਰਥਲਾ (ਕੌੜਾ) – ਦਿੱਲੀ ਮੋਰਚੇ ਦੀ ਵੱਡੀ ਜਿੱਤ ਜਿੱਤਣ ਉਪਰੰਤ ਸਮੁੱਚੇ ਪੰਜਾਬ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਅੰਦਰ ਅਥਾਹ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ।ਇਸੇ ਤਹਿਤ ਪਿੰਡ ਪੱਕਾ ਕੋਠਾ ਵਿਖੇ ਜੋਨ ਭਾਈ ਲਾਲੂ ਜੀ ਡੱਲਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਦੇ ਗ੍ਰਹਿ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੀ ਅਰੰਭਤਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਜੋਨ ਭਾਈ ਲਾਲੂ ਜੀ ਡੱਲਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਨੇ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਪਾਰ ਕਿਰਪਾ ਸਦਕਾ ਦਿੱਲੀ ਅੰਦੋਲਨ ਵਿੱਚ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਖੁਸ਼ੀਆਂ ਨੂੰ ਮੱਦੇ ਨਜ਼ਰ ਰੱਖਦਿਆਂ ਅਤੇ ਦਿੱਲੀ ਮੋਰਚੇ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ 16 ਤਰੀਕ ਨੂੰ ਰੱਖੇ ਗਏ ਹਨ ਤੇ 18 ਤਰੀਕ ਨੂੰ ਭੋਗ ਪਾਏ ਜਾਣਗੇ।

ਉਪਰੰਤ ਮਨਜੀਤ ਸਿੰਘ ਡੱਲਾ ਢਾਡੀ ਜਥੇ ਵੱਲੋਂ ਗੁਰੂ ਸਾਹਿਬ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਇਸ ਉਪਰੰਤ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੂਬੇ ਦੇ ਸੰਗਠਨ ਸਕੱਤਰ ਸੁਖਵਿੰਦਰ ਸਿੰਘ ਸਭਰਾ,ਅਤੇ ਸੂਬੇ ਦੇ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਨਗੇ ਅਤੇ ਉਪਰੰਤ ਗੁਰੂ ਕਾ ਲੰਗਰ ਵਰਤਾਕੇ ਸਮਾਪਤੀ ਕੀਤੀ ਜਾਵੇਗੀ।ਇਸ ਸਮੇਂ ਪਰਮਜੀਤ ਸਿੰਘ ਪੱਕਾ ਕੋਠਾ ਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਕਪੂਰਥਲਾ ਦੀਆਂ ਸਾਰੀਆਂ ਹੀ ਇਕਾਈਆਂ ਦੇ ਦਰਜ਼ਾ ਬੇਦਰਜਾ ਆਹੁਦੇਦਾਰਾਂ ਨੂੰ 18 ਤਰੀਕ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚਣ ਦੀ ਬੇਨਤੀ ਕੀਤੀ।ਇਸ ਸਮੇਂ ਮਨਜੀਤ ਸਿੰਘ ਡੱਲਾ, ਹਰਨੇਕ ਸਿੰਘ ਜੈਨਪੁਰ, ਬਲਵੀਰ ਸਿੰਘ ਰਾਣਾ ਡੱਲਾ ਹਾਜ਼ਰ ਸਨ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਹਿਮੂਦ ਅਖ਼ਤਰ ਨੇ ਬਤੌਰ ਵਕਫ਼ ਬੋਰਡ ਅਸਟੇਟ ਅਫ਼ਸਰ ਕਪੂਰਥਲਾ ਦਾ ਚਾਰਜ ਸੰਭਾਲਿਆ
Next articleਟਿਕਟ ਮਿਲਣ ਦੀ ਖੁਸ਼ੀ ਵਿਚ ਵਿਧਾਇਕ ਨਵਤੇਜ ਚੀਮਾ ਗੁਰਦੁਆਰਾ ਬੇਰ ਸਾਹਿਬ ਤੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਨਤਮਸਤਕ ਹੋਏ