ਵਾਹਿਗੁਰੂ ਦਾ ਸ਼ੁਕਰਾਨੇ ਲਈ ਕੈਪਟਨ ਹਰਮਿੰਦਰ ਸਿੰਘ ਵੱਲੋਂ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਹਲਕੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ

ਭਾਈ ਦਿਆਲ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਕੀਤਾ ਨਿਹਾਲ

ਧਾਰਮਿਕ ਸਮਾਗਮ ਚ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ , ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਅਤੇ ਪਿੰਡਾਂ ਦੇ ਪੰਚ ਸਰਪੰਚ ਹੋਏ ਸ਼ਾਮਲ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਰੱਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਇਲਾਕੇ ਭਰ ਚੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾਂ , ਵਰਕਰਾਂ ਅਤੇ ਅਲੱਗ ਅਲੱਗ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ਤੇ ਸਰਬੱਤ ਦੇ ਭਲੇ ਦੀ ਅਰਦਾਸ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਵੱਲੋਂ ਕੀਤੀ ਗਈ ਇਸ ਮੌਕੇ ਕਥਾਵਾਚਕ ਭਾਈ ਸਤਨਾਮ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਸਰਵਣ ਕਰਵਾਈਆਂ , ਅਤੇ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਦਿਆਲ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੀ ਰੌਸ਼ਨੀ ਵਿਚ ਨੌਜਵਾਨੀ ਨੂੰ ਸਿੱਖੀ ਸਰੂਪ ਵਿਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ।

ਉਨ੍ਹਾਂ ਨੇ ਕਿਹਾ ਕਿ ਇਹ ਖੁਸ਼ੀਆਂ ਵਾਲੇ ਦਿਨ ਸਤਿਗੁਰੂ ਦੀ ਮੇਹਰ ਸਦਕਾ ਆਉਂਦੇ ਹਨ ।ਇਸ ਮੌਕੇ ਕੀਰਤਨੀ ਜਥੇ,ਢਾਡੀ ਜਥੇ ਕਥਾ ਵਾਚਕਾਂ ਨੇ ਗੁਰਬਾਣੀ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰ ਇਤਿਹਾਸ ਨਾਲ ਜੋੜਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਕੈਪਟਨ ਹਰਮਿੰਦਰ ਸਿੰਘ ਨੇ ਹਲਕੇ ਭਰ ਤੋਂ ਆਏ ਸ਼੍ਰੋਮਣੀ ਅਕਾਲੀ ਦਲ , ਬਹੁਜਨ ਸਮਾਜ ਪਾਰਟੀ ਅਤੇ ਅਲੱਗ ਅਲੱਗ ਪਿੰਡਾਂ ਤੋਂ ਆਏ ਸਰਪੰਚਾਂ, ਪੰਚਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।ਉਨ੍ਹਾਂ ਨੇ ਕਿਹਾ ਕਿ ਬਾਬੇ ਨਾਨਕ ਦੇ ਦਰ ਤੋਂ ਜੋ ਵਿਅਕਤੀ ਸੱਚੇ ਮਨ ਨਾਲ ਆਉਂਦਾ ਹੈ। ਬਾਬਾ ਨਾਨਕ ਉਸ ਦੀ ਮਨੋਕਾਮਨਾ ਪੂਰੀ ਕਰਦਾ ਹੈ ।ਉਨ੍ਹਾਂ ਨੇ ਕਿਹਾ ਕਿ ਮੇਰੀ ਹਲਕੇ ਵਿਚ 20 ਸਾਲ ਦੀ ਕੀਤੀ ਹੋਈ ਮਿਹਨਤ ਅਤੇ ਲੋਕਾਂ ਦੇ ਪਿਆਰ ਸਦਕਾ ਅਤੇ ਵਾਹਿਗੁਰੂ ਦੀ ਅਪਾਰ ਕਿਰਪਾ ਦੇ ਸਦਕਾ ਅੱਜ ਮੈਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਚੋਣ ਲੜਨ ਦਾ ਮੌਕਾ ਪ੍ਰਾਪਤ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਮੈਂ ਅੱਜ ਤਕ ਆਪਣੇ ਜੀਵਨ ਵਿੱਚ ਹਮੇਸ਼ਾ ਹੀ ਲੋਕਾਂ ਦੀ ਸੇਵਾ ਕੀਤੀ ਅਤੇ ਕਰਦਾ ਰਹਾਂਗਾ।ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਇਸ ਲਹਿਰ ਨੂੰ ਆਪਣੇ ਘਰ ਘਰ ਲੈ ਕੇ ਜਾਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਦੀ ਯੋਗ ਅਗਵਾਈ ਚ 2022ਚ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਇਕ ਇਕ ਕੀਮਤੀ ਵੋਟ ਪਾ ਕੇ ਕਾਮਯਾਬ ਬਣਾਉਣ ।ਕੈਪਟਨ ਹਰਮਿੰਦਰ ਸਿੰਘ ਨੇ ਕਿਹਾ ਕਿ ਅੱਜ ਜੋ ਤੁਸੀਂ ਮੇਰੇ ਤੇ ਵਿਸਵਾਸ਼ ਪ੍ਰਗਟ ਕੀਤਾ ਹੈ। ਮੈਂ ਉਸ ਲਈ ਤੁਹਾਡਾ ਸਾਰਿਆਂ ਦਾ ਧੰਨਵਾਦ ਕਰਦਾ ਹਾਂ।

ਇਸ ਮੌਕੇ ਇਲਾਕੇ ਭਰ ਤੋਂ ਆਏ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਅਹੁਦੇਦਾਰਾ , ਵਰਕਰਾਂ ਨੇ ਕੈਪਟਨ ਹਰਮਿੰਦਰ ਸਿੰਘ ਨੂੰ ਇਹ ਵਿਸ਼ਵਾਸ ਦਿਵਾਇਆ ਕਿ ਉਹ ਕੈਪਟਨ ਹਰਮਿੰਦਰ ਸਿੰਘ ਨਾਲ ਚਟਾਨ ਵਾਂਗ ਖੜ੍ਹੇ ਰਹਿਣਗੇ । ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਸੁਪਰਵਾਈਜ਼ਰ ਜਰਨੈਲ ਸਿੰਘ ਬੂਲੇ,ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਰੋਡੇ ,ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਹੈੱਡ ਗ੍ਰੰਥੀ ਸੁਰਜੀਤ ਸਿੰਘ ਨੇ ਕੈਪਟਨ ਹਰਮਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਸਰਦਾਰਨੀ ਅਰਵਿੰਦਰ ਕੌਰ ,ਸਾਬਕਾ ਓਐੱਸਡੀ ਕਰਨਵੀਰ ਸਿੰਘ ,ਰਵਨੀਤ ਕੌਰ, ਵਿਕਰਮ ਵੀਰ ਸਿੰਘ ਨੂੰ ਸਿਰੋਪ‍ਾ ਭੇਟ ਕਰ ਸਨਮਾਨਿਤ ਕੀਤਾ ।ਇਸ ਮੌਕੇ ਤੇ ਵਿਸ਼ਾਲ ਗੁਰੂ ਦਾ ਲੰਗਰ ਵੀ ਲਗਾਇਆ ਗਿਆ ।

ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ,ਸਾਬਕਾ ਐੱਸ ਜੀ ਪੀ ਸੀ ਮੈਂਬਰ ਸੰਤੋਖ ਸਿੰਘ ਖੀਰਾਂਵਾਲੀ , ਐਸਜੀਪੀਸੀ ਮੈਂਬਰ ਸਰਵਨ ਸਿੰਘ ਕੁਲਾਰ,ਸਾਬਕਾ ਓਐੱਸਡੀ ਕਰਨਵੀਰ ਸਿੰਘ ,ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ,ਅਮਰਜੀਤ ਸਿੰਘ ਖਿੰਡਾ , ਸਾਬਕਾ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸ਼ਹਿਰੀ ਪ੍ਰਧਾਨ ਰਾਜੀਵ ਧੀਰ , ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ ,ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ,ਸੁਪਰਵਾਈਜ਼ਰ ਜਰਨੈਲ ਸਿੰਘ ਬੁਲ੍ਹੇ ,ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਬੁਲ੍ਹੇ, ਯੂਥ ਅਕਾਲੀ ਦਲ ਕਪੂਰਥਲਾ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਵਿਰਦੀ ,ਸ਼ਿਵ ਮੰਦਰ ਚੌਡ਼ਾ ਖੂਹ ਦੇ ਪ੍ਰਧਾਨ ਰਾਕੇਸ਼ ਕੁਮਾਰ ਨੀਟੂ,ਖਜ਼ਾਨਚੀ ਸਤਪਾਲ ਮਦਾਨ,ਸਾਬਕਾ ਨਗਰ ਕੌਂਸਲ ਪ੍ਰਧਾਨ ਦਿਨੇਸ਼ ਧੀਰ ,ਸਰਵਣ ਸਿੰਘ ਪੱਡਾ ,ਯੂਥ ਅਕਾਲੀ ਨੇਤਾ ਜਤਿੰਦਰ ਸੇਠੀ,ਯੂਥ ਅਕਾਲੀ ਨੇਤਾ ਗੁਰਸਾਹਿਬ ਸਿੰਘ ਖਾਲਸਾ,ਕਰਨਜੀਤ ਸਿੰਘ ਆਹਲੀ, ਸੁੱਚਾ ਸਿੰਘ ਸ਼ਿਕਾਰਪੁਰ , ਸੁਖਵਿੰਦਰ ਸਿੰਘ ਜੌਹਰ,ਸਾਬਕਾ ਕੌਂਸਲਰ ਵਿੱਕੀ ਚੌਹਾਨ,ਦਿਲਬਾਗ ਸਿੰਘ ਗਿੱਲ,ਹਰਭਜਨ ਸਿੰਘ ,ਮਨਜੀਤ ਸਿੰਘ,ਕੁਲਵੰਤ ਸਿੰਘ ,ਅਵਤਾਰ ਸਿੰਘ ਮੀਰੇ, ਡਾ ਲਖਵਿੰਦਰ ਸਿੰਘ ਦੇਸਲ ,ਜੱਥੇਦਾਰ ਸਤਨਾਮ ਸਿੰਘ ਰਾਮੇ,ਜੀਤਾ ਦੀਪੇਵਾਲ ,ਜੱਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ, ਡਾ ਰਾਕੇਸ਼ ਪੁਰੀ,ਨਿਰਮਲ ਸਿੰਘ ਮੱਲ,ਦਰਸ਼ਨ ਸਿੰਘ, ਸੁਖਚੈਨ ਸਿੰਘਾਲੀ ,ਜੋਗਾ ਸਿੰਘ ਕਾਲੇਵਾਲ,ਬਲਵਿੰਦਰ ਸਿੰਘ ਤੂੜ,ਹਰਬੰਸ ਸਿੰਘ ਡੱਲਾ ,ਹਰਪ੍ਰੀਤ ਸਿੰਘ ਬਬਲਾ, ਬੱਬੂ ਪੰਡੋਰੀ,ਸੋਨੂੰ ਤਾਰਪੁਰ, ਬਸਪਾ ਨੇਤਾ ਤਰਸੇਮ ਸਿੰਘ ਡੌਲਾ,ਯੋਗਰਾਜ ਸਿੰਘ , ਸਾਬਕਾ ਕੌਂਸਲਰ ਗੁਰਨਾਮ ਸਿੰਘ , ਕੌਂਸਲਰ ਸੰਦੀਪ ਕੌਰ ਗਿੱਲ ,ਕੌਂਸਲਰ ਰਜਿੰਦਰ ਸਿੰਘ ,ਕੌਂਸਲਰ ਸੁਨੀਤਾ ਧੀਰ , ਸਤਨਾਮ ਸਿੰਘ ਗਿੱਲ,ਸਾਬਕਾ ਸਰਪੰਚ ਸਰੂਪ ਸਿੰਘ ,ਗੁਰਵਿੰਦਰ ਸਿੰਘ, ਮਨਜੀਤ ਸਿੰਘ, ਹਰਮਨ ਸਿੰਘ , ਸਾਬਕਾ ਸਰਪੰਚ ਕਾਰਜ ਸਿੰਘ ਤੱਕਿਆ,ਸੱਤਪਾਲ ਨਾਹਰ,ਬਲਜੀਤ ਸਿੰਘ , ਅਮਰੀਕ ਸਿੰਘ ਗੁਰਚਰਨ ਸਿੰਘ,ਪੀਏ ਵਰੁਣ ਚੱਢਾ, ਜਥੇਦਾਰ ਰਣਜੀਤ ਸਿੰਘ ਆਹਲੀ ਖੁਰਦ,ਸੁਖਪਾਲਵੀਰ ਸਿੰਘ ਸੋਨੂੰ,ਸਤਵੇਲ ਸਿੰਘ ਆਰਸੀਐਫ, ਐਮਡੀ ਸਰਵਣ ਸਿੰਘ, ਸੁਨੀਲ ਉਪਲ ਸਾਬਕਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਹਰੀਸ਼ਪਾਲ ਨਈਅਰ, ਮਾਸਟਰ ਬੂਟਾ ਸਿੰਘ, ਸਾਬਕਾ ਸਰਪੰਚ ਮਹਿੰਦਰ ਸਿੰਘ ਖਿੰਡਾ, ਸਰਪੰਚ ਮੋਹਨ ਸਿੰਘ ਮਿਰਜ਼ਾਪੁਰ, ਲਖਵਿੰਦਰ ਸਿੰਘ ਬੋਹੜਵਾਲਾ, ਭੁਪਿੰਦਰ ਸਿੰਘ ਖਿੰਡਾ, ਚਾਚਾ ਸੁਰਜੀਤ ਸਿੰਘ, ਪੁਸ਼ਪਿੰਦਰ ਸਿੰਘ ਗੋਲਡੀ, ਸਾਬਕਾ ਸਰਪੰਚ ਅਮਰੀਕ ਸਿੰਘ ਅਮਾਨੀਪੁਰ, ਕੀਰਤਨਪਾਲ ਸਿੰਘ, ਬਲਜੀਤ ਸਿੰਘ ਬੱਲੀ, ਪ੍ਰਮੋਦ ਕੁਮਾਰ ਪੱਪੂ ਸ਼ਾਹ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਕੌਂਸਲਰ ਰਜਿੰਦਰ ਸਿੰਘ, ਗੁਰਦਿਆਲ ਸਿੰਘ ਠੱਠਾ, ਸੋਨੂੰ ਡਡਵਿੰਡੀ, ਪਰਗਟ ਸਿੰਘ ਸਾਬਕਾ ਸਰਪੰਚ, ਇੰਦਰਜੀਤ ਸਿੰਘ ਕਬੀਰਪੁਰ, ਤੇਜਿੰਦਰ ਸਿੰਘ ਜੋਸਨ, ਜਥੇਦਾਰ ਹਰੀ ਸਿੰਘ ਵਾਟਾਂਵਾਲੀ, ਡਾ ਜਸਬੀਰ ਸਿੰਘ ਭੋੌਰ, ਹਰਜੀਤ ਸਿੰਘ ਸੰਧੂ, ਗੁਰਦੀਪ ਸਿੰਘ ਖੁਰਾਨਾ, ਸਾਧੁੂ ਸਿੰਘ ਸਾਬਕਾ ਸਰਪੰਚ ਹੈਬਤਪੁਰ, ਸੋਮਕਾਂਤ, ਡਾ ਜਗੀਰ ਸਿੰਘ, ਤਰਨਜੀਤ ਸਿੰਘ ਅਲੂਵਾਲ, ਬਲਦੇਵ ਸਿੰਘ ਨੂਰਪੁਰ, ਗੁਰਮੇਲ ਸਿੰਘ ਸੱਦੂਵਾਲ, ਮਨਜੀਤ ਸਿੰਘ ਸਾਬਕਾ ਸਰਪੰਚ ਅਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਚ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰ ਮੌਜੂਦ ਸਨ ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleBrunei reports record high of 381 daily Covid-19 cases
Next articleIran’s 20% enriched uranium stockpile exceeds 120 kg: Nuke chief