ਬਠਿੰਡਾ (ਸਮਾਜ ਵੀਕਲੀ) : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਸਾ ਜ਼ਿਲ੍ਹੇ ਵਿੱਚ ਬਤੌਰ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਨਿਯੁਗਤ ਭੁਪਿੰਦਰ ਕੌਰ ਨੂੰ ਬਠਿੰਡਾ ਜ਼ਿਲ੍ਹਾ ਦੇ ਐਲੀਮੈਂਟਰੀ ਵਿਭਾਗ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਲਗਾਇਆ ਗਿਆ। ਜਿਸ ਨਾਲ ਬਠਿੰਡਾ ਜ਼ਿਲ੍ਹਾ ਦੇ ਸਮੂਹ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜਿਕਰਯੋਗ ਹੈ ਕਿ ਭੁਪਿੰਦਰ ਕੌਰ ਨੇ ਪਿਛਲੇ ਕਈ ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ਤੇ ਕੰਮ ਕਰਦੇ ਹੋਏ ਬਹੁਤ ਹੀ ਲਗਨ, ਇਮਾਨਦਾਰੀ ਅਤੇ ਤਨਦੇਹੀ ਨਾਲ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਭੁਪਿੰਦਰ ਕੌਰ ਨੇ ਬਠਿੰਡਾ ਜ਼ਿਲ੍ਹੇ ਵਿੱਚ ਸੈਕੰਡਰੀ ਸਿੱਖਿਆ ਵਿਭਾਗ ਵਿੱਚ ਵੀ ਬਤੌਰ ਉਪ ਜਿਲ੍ਹਾ ਸਿੱਖਿਆ ਅਫਸਰ ਲੰਮਾ ਸਮਾਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ।
ਉਹਨਾਂ ਮਾਨਸਾ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਆਪਣੀਆਂ ਸ਼ਾਨਦਾਰ ਸੇਵਾਵਾਂ ਦੌਰਾਨ ਮਾਨਸਾ ਜ਼ਿਲ੍ਹੇ ਨੂੰ ਦਾਖਲਾ ਮੁਹਿੰਮ ਵਿੱਚ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਹੇਠ ਮਾਨਸਾ ਜਿਲ੍ਹੇ ਵੱਲੋਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਅੱਜ ਭੁਪਿੰਦਰ ਕੌਰ ਦੇ ਬਠਿੰਡਾ ਜ਼ਿਲ੍ਹੇ ਵਿੱਚ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਦਾ ਅਹੁਦਾ ਸੰਭਾਲਣ ਸਮੇਂ ਸ਼ਿਵ ਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ, ਮਹਿੰਦਰਪਾਲ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ, ਸਤਬੀਰ ਸਿੰਘ ਐਲ.ਏ, ਮਨੋਜ ਕੁਮਾਰ ਐਲ.ਏ. ਅਤੇ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly