ਨਵਾਂ ਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) :ਭੁੱਟਾ ਯਾਦਗਾਰ ਐਂਡ ਡਿਵੈਲਪਮੈਂਟ ਕਮੇਟੀ ਇੰਡੀਆ ਵੱਲੋਂ ਸਮੂਹ ਸੰਗਤਾਂ ਅਤੇ ਦਾਨੀ ਸੱਜਣਾਂ ਦੇ ਵਿਸ਼ੇਸ਼ ਸਹਿਯੋਗ ਨਾਲ ਵਡੇਰਿਆਂ ਦੀ ਯਾਦ ਵਿੱਚ 36ਵਾਂ ਵਿਸ਼ਾਲ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ ਪੂਰਵਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਧਾਰਮਿਕ ਸਮਾਗਮ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਕਾਹਲੋਂ (ਨਜ਼ਦੀਕ ਰਾਹੋਂ) ਵਿਖੇ 14 ਅਤੇ 15 ਜੂਨ 2026, ਦਿਨ ਐਤਵਾਰ ਅਤੇ ਸੋਮਵਾਰ (ਹਾੜ੍ਹ ਦੀ ਸੰਗਰਾਂਦ) ਨੂੰ ਪ੍ਰਬੰਧਕ ਕਮੇਟੀ ਅਤੇ ਗ੍ਰਾਮ ਪੰਚਾਇਤ ਪਿੰਡ ਕਾਹਲੋਂ ਦੀ ਦੇਖ-ਰੇਖ ਹੇਠ ਸਫਲਤਾਪੂਰਵਕ ਸੰਪੰਨ ਹੋਇਆ। ਮੇਲੇ ਦੇ ਪ੍ਰੋਗਰਾਮ ਦੀ ਸ਼ੁਰੂਆਤ 14 ਜੂਨ ਨੂੰ ਸ਼ਾਮ 7:00 ਵਜੇ ਚਿਰਾਗ ਰੌਸ਼ਨ ਕਰਨ ਦੀ ਰਸਮ ਨਾਲ ਹੋਈ। ਅਗਲੇ ਦਿਨ 15 ਜੂਨ, ਸੋਮਵਾਰ ਨੂੰ ਸਵੇਰੇ 9:00 ਵਜੇ ਨਿਸ਼ਾਨ ਸਾਹਿਬ ਦੀ ਰਸਮ ਅਦਾ ਕੀਤੀ ਗਈ ਅਤੇ ਇਸੇ ਸਮੇਂ ਚਾਹ ਦਾ ਲੰਗਰ ਵੀ ਸ਼ੁਰੂ ਕੀਤਾ ਗਿਆ। ਇਸ ਉਪਰੰਤ ਸਵੇਰੇ 10:00 ਵਜੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਪ੍ਰਸਾਦ ਛਕਿਆ। ਸਵੇਰੇ 11:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਸੰਗਤਾਂ ਨਾਲ ਸਾਂਝੀ ਗੋਲਕਾਥਾ ਕੀਤੀ ਗਈ। ਦੁਪਹਿਰ 12:00 ਵਜੇ ਤੋਂ ਸ਼ਾਮ 4:00 ਵਜੇ ਤੱਕ ਚੱਲੇ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪ੍ਰਸਿੱਧ ਕਲਾਕਾਰ ਨਿਰਮਲ ਨਿੰਮਾ ਮਿਊਜ਼ੀਕਲ ਗਰੁੱਪ ਵੱਲੋਂ ਆਪਣੀ ਹਾਜ਼ਰੀ ਲਗਵਾਈ ਗਈ ਅਤੇ ਸਟੇਜ ਸੈਕਟਰੀ ਦੀ ਭੂਮਿਕਾ ਅਮਰੀਕ ਸਿੰਘ (ਮੀਕਾ) ਨੰਢਾ ਚੌਰਸੀ ਵੱਲੋਂ ਬਾਖ਼ੂਬੀ ਨਿਭਾਈ ਗਈ। ਇਸ ਮੌਕੇ ਸਮੂਹ ਸੇਵਾਦਾਰ ਸਹਿਬਾਨ ਅਤੇ ਨਿਵੇਦਕਾਂ ਵੱਲੋਂ ਮੇਲੇ ਵਿੱਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



