ਬੀਬੀ ਭਾਨੀ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ- 1, ਦੁੱਗਰੀ ਵਿੱਚ ਕਥਾ ਅਤੇ ਕੀਰਤਨ ਸਮਾਗਮ = ਕੁਲਵਿੰਦਰ ਸਿੰਘ ਬੈਨੀਪਾਲ

ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ-1, ਦੁੱਗਰੀ ਵਿਖੇ ਬੀਬੀ ਭਾਨੀ ਜੀ ਦੇ ਜਨਮ-ਦਿਹਾੜੇ ਨੂੰ ਸਮਰਪਿਤ ਕਥਾ ਅਤੇ ਕੀਰਤਨ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਅਤੇ ਸਰਧਾ ਭਾਵਨਾ ਨਾਲ ਕਰਵਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ   ਰਾਗੀ ਜਥਿਆਂ ਨੇ ਹਾਜ਼ਰੀਆਂ ਲਵਾਈਆਂ ਅਤੇ ਸੰਗਤਾਂ ਨੂੰ ਗੁਰਬਾਣੀ ਜਸ ਨਾਲ ਜੋੜਿਆ  ਇਸ ਵਾਰ ਵੀਰਵਾਰ ਸਵੇਰ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਸ਼ੁਰੂ ਹੋਇਆ ਅਤੇ ਸ਼ਭ ਤੋਂ ਪਹਿਲਾਂ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਮਨਦੀਪ ਸਿੰਘ ਨੇ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਗੁਰੂ ਘਰ ਦੇ ਮੀਤ ਗ੍ਰੰਥੀ ਗਿਆਨੀ ਹਰਪ੍ਰੀਤ ਸਿੰਘ ਨੇ ਕਥਾ ਵਿਚਾਰਾਂ ਸੰਗਤਾਂ ਨਾਲ ਸਾਂਝੇ ਕੀਤੇ ਅਤੇ ਬੀਬੀ ਭਾਨੀ ਜੀ ਦੇ ਜਨਮ-ਦਿਹਾੜੇ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ਼ । ਸ਼ਾਮ ਦੇ ਦੀਵਾਨਾਂ ਵਿੱਚ ਗਿਆਨੀ ਗਗਨਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਗੁਰੂ ਇਤਿਹਾਸ ਦੀ ਕਥਾ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ ਅਤੇ ਰਹਿਰਾਸ ਸੋਦਰ ਦੀ ਚੌਂਕੀ ਤੋਂ ਬਾਅਦ ਗੁਰੂ ਘਰ ਦੇ ਮਹਾਨ ਕੀਰਤਨੀਏ ਭਾਈ ਮੋਹਰ ਸਿੰਘ ਰਾਜਪੁਰੇ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀ ਗੁਰੂ ਜਸ ਨਾਲ ਜੋੜਿਆ ਅਤੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਲਈ ਪ੍ਰੇਰਿਤ ਕੀਤਾ ।  ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਕੀਰਤਨ ਅਤੇ ਸਿਮਰਨ ਦਾ ਅਨੰਦ  ਮਾਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ ।  ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਦਰਸ਼ਨ ਸਿੰਘ ਅਤੇ ਮਲਕੀਤ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਭਾਈ ਮੋਹਰ ਸਿੰਘ ਰਾਜਪੁਰੇ ਵਾਲਿਆਂ  ਦੇ ਕੀਰਤਨੀ ਜਥੇ ਦਾ ਸਨਮਾਨ ਕੀਤਾ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦਿਲ ਦੀਆਂ ਗਹਿਰਾਈਆਂ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੇਂ ਸਿਰ ਪਹੁੰਚਕੇ ਕੇ ਕੀਰਤਨ ਅਤੇ ਕਥਾ ਦਾ ਆਨੰਦ ਲੈਣ ਅਤੇ ਆਪਣਾ ਜੀਵਨ ਸਫਲਾ ਕਰਨ ਲਈ ਪ੍ਰੇਰਿਤ ਕੀਤਾ।  ਸੰਗਤਾ ਵਿੱਚ ਗੁਰੂ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਰਘਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਯਸਪਾਲ ਸ਼ਿੰਘ, ਤਰਲੋਕ ਸਿੰਘ, ਪਰਮਜੀਤ ਸਿੰਘ, ਸ਼ੁਖਵਿੰਦਰਪਾਲ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਦਰਸ਼ਨ ਸਿੰਘ, ਪ੍ਰੀਤਇੰਦਰ ਸਿੰਘ,  ਅਮਰ ਬਜਾਜ, ਗੁਰਚਰਨ ਸਿੰਘ ਵਾਲੀਆ, ਜਸਵਿੰਦਰ ਸਿੰਘ ਸੰਧੂ, ਜਗਵਿੰਦਰ ਸਿੰਘ, ਅਮਨਦੀਪ ਸਿੰਘ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਪੁਸਤਕ ਲੋਕ ਅਰਪਣ ਅਤੇ ਕਵੀ ਦਰਬਾਰ
Next articleਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਨਸ਼ਿਆਂ ਨਾਲ ਸੰਬੰਧਿਤ ਕੋਈ ਵੀ ਸੂਚਨਾ ਲੋਕ ਪੁਲਿਸ ਨੂੰ ਜਰੂਰ ਦੇਣ- ਡੀ ਐਸ ਪੀ ਗਰੇਵਾਲ