ਬੀਬੀ ਜਗੀਰ ਕੌਰ ਨੇ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੂੰ ਘੇਰਿਆ

ਭੁਲੱਥ (ਸਮਾਜ ਵੀਕਲੀ) : ਸਾਬਕਾ ਵਿਧਾਇਕਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲੜਨ ਦੇ ਐਲਾਨ ਤੋਂ ਬਾਅਦ ਮਾਮਲਾ ਭਖ ਗਿਆ ਹੈ। ਇਸ ਸਬੰਧੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਤੋਂ ਜਵਾਬ ਮੰਗਿਆ ਸੀ ਪਰ ਦੂਜੇ ਪਾਸੇ ਬੀਬੀ ਜਗੀਰ ਕੌਰ ਨੇ ਬਿਨਾਂ ਸੁਣਵਾਈ ਮੁਅੱਤਲ ਕੀਤੇ ਜਾਣ ਤੋਂ ਜਾਰੀ ਕਾਰਨ ਦੱਸੋ ਨੋਟਿਸ ਬਾਰੇ ਅਨੁਸ਼ਾਸਨੀ ਕਮੇਟੀ ਤੋਂ ਹੀ ਜਵਾਬ ਮੰਗ ਲਿਆ ਹੈ। ਬੀਬੀ ਜਗੀਰ ਕੌਰ ਨੇ ਅਨੁਸ਼ਾਸਨੀ ਕਮੇਟੀ ਨੂੰ ਛੇ ਸਵਾਲ ਕੀਤੇ ਹਨ ਜਿਨ੍ਹਾਂ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੋ ਦਹਾਕਿਆਂ ਤੋਂ ਵੱਧ ਪਾਰਟੀ ਲਈ ਕੰਮ ਕੀਤਾ ਹੈ ਤੇ ਇਸ ਦੌਰਾਨ ਉਸ ’ਤੇ ਕੋਈ ਵੀ ਦੋਸ਼ ਨਹੀਂ ਲੱਗਿਆ ਪਰ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਦੀ ਕਿਸ ਧਾਰਾ ਅਧੀਨ ਉਸ ਨੂੰ ਮੁਅੱਤਲ ਕੀਤਾ ਗਿਆ ਹੈ।

ਉਨ੍ਹਾਂ ਨੇ ਪੁੱਛਿਆ ਕਿ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਦੋਂ ਅਨੁਸ਼ਾਸਨੀ ਕਮੇਟੀ ਬਣਾਈ ਗਈ, ਕੀ ਕੋਈ ਅਕਾਲੀ ਦਲ ਵੱਲੋਂ ਉਮੀਦਵਾਰ ਐਲਾਨਿਆ ਗਿਆ ਸੀ, ਜੇ ਪਾਰਟੀ ਵੱਲੋਂ ਉਮੀਦਵਾਰ ਐਲਾਨਿਆ ਨਹੀਂ ਗਿਆ ਫਿਰ ਅਨੁਸ਼ਾਸਨ ਦੀ ਉਲੰਘਣਾ ਕਿਸ ਤਰ੍ਹਾਂ ਹੋਈ, ਕੀ ਉਸ ਵਿਰੁੱਧ ਕੋਈ ਸ਼ਿਕਾਇਤ ਦਰਜ ਕੀਤੀ ਗਈ, ਜਦੋਂ ਪਾਰਟੀ ਪ੍ਰਧਾਨ ਵੱਲੋਂ ਅਕਾਲੀ ਦਲ ਦੇ ਸਮੁੱਚੇ ਢਾਂਚੇ ਨੂੰ ਖ਼ਤਮ ਕਰ ਦਿੱਤਾ ਗਿਆ ਸੀ ਤਾਂ ਵਰਕਿੰਗ ਕਮੇਟੀ ਦੀ ਮੀਟਿੰਗ ਕਦੋਂ ਹੋਈ ਤੇ ਅਨੁਸ਼ਾਸਨੀ ਕਮੇਟੀ ਕਦੋਂ ਬਣਾਈ ਗਈ। ਬੀਬੀ ਨੇ ਇਹ ਵੀ ਸਵਾਲ ਕੀਤਾ ਹੈ ਕਿ ਉਸ ਦੇ ਪੱਖ ਨੂੰ ਸੁਣਿਆ ਨਹੀਂ ਗਿਆ ਤੇ ਉਸ ਨੂੰ ਕਾਰਨ ਦੱਸੋ ਨੋਟਿਸ ਦਿੱਤੇ ਬਿਨਾਂ ਸਜ਼ਾ ਸੁਣਾਏ ਜਾਣ ਦਾ ਕਿਹੜਾ ਕਾਨੂੰਨ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਦੀ ਸ਼ਹਿ ’ਤੇ ਪਾਰਟੀ ਦਾ ਨੁਕਸਾਨ ਨਾ ਕਰਨ ਬੀਬੀ ਜਗੀਰ ਕੌਰ: ਸੁਖਬੀਰ
Next articleਕੈਪਟਨ ਨੇ ਪੰਜਾਬ ’ਚ ਕਾਲੇ ਦੌਰ ਦੀ ਵਾਪਸੀ ਦਾ ਖ਼ਦਸ਼ਾ ਪ੍ਰਗਟਾਇਆ