ਬੀਬੀ ਜਗੀਰ ਕੌਰ ਪ੍ਰਧਾਨਗੀ ਦੀ ਚੋਣ ਸ਼ਾਨ ਨਾਲ ਜਿੱਤਣਗੇ – ਜਥੇਦਾਰ ਸਾਹੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਬੀਬੀ ਜਗੀਰ ਕੌਰ ਹਰ ਹਾਲਤ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਜੀ ਦੀ ਚੋਣ 9ਨਵੰਬਰ ਨੂੰ ਜਿੱਤ ਲੈਣਗੇ ਅਤੇ ਇਸ ਤੋਂ ਬਾਅਦ ਉਨ੍ਹਾਂ ਦਾ ਨਾਂ ਸਿੱਖ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸਯੁੰਕਤ ਢੀਂਡਸਾ ਦੇ ਕਪੂਰਥਲਾ ਜ਼ਿਲ੍ਹੇ ਦੇ ਪ੍ਰਧਾਨ ਜਥੇਦਾਰ ਜੁਗਰਾਜ ਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਕੀਤਾ। ਜਥੇਦਾਰ ਸਾਹੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਬਾਦਲਾਂ ਦੀ ਅਗਵਾਈ ਹੇਠ ਰੋਜ਼ ਤਿਲ-ਤਿਲ ਕਰ ਕੇ ਮਰ ਰਿਹਾ ਹੈ, ਅਤੇ ਹੁਣ ਇਸਦਾ ਅੰਤ ਤਹਿ ਹੈ। ਜਥੇਦਾਰ ਸਾਹੀ ਨੇ ਕਿਹਾ ਕਿ ਇਸ ਵੇਲੇ ਬੀਬੀ ਜਗੀਰ ਕੌਰ ਨੇ ਹਿੰਮਤ ਅਤੇ ਦਲੇਰੀ ਕਰਕੇ ਜੋ ਫੈਸਲਾ ਲਿਆ ਹੈ। ਉਸ ਕਰਕੇ 1920 ਵਿੱਚ ਬਣਿਆ ਸ਼੍ਰੋਮਣੀ ਅਕਾਲੀ ਦਲ (ਸ਼ਹੀਦਾਂ ਦੀ ਸਿਰਮੌਰ ਜਥੇਬੰਦੀ) ਬੱਚ ਜਾਵੇਗੀ।

ਜਥੇਦਾਰ ਸਾਹੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੀ ਸ਼ਾਨਦਾਰ ਜਿੱਤ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲਾਂ ਦੇ ਕਬਜ਼ੇ ਵਿੱਚੋਂ ਆਜ਼ਾਦ ਹੋ ਜਾਵੇਗਾ। ਜਥੇਦਾਰ ਸਾਹੀ ਨੇ ਕਿਹਾ ਕਿ ਸਾਡੇ ਸਤਿਕਰ ਯੋਗ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਜੀ ਬੀਬੀ ਜਗੀਰ ਕੌਰ ਦੀ ਸ਼ਾਨਦਾਰ ਜਿੱਤ ਲਈ ਦਿਨ-ਰਾਤ ਇੱਕ ਕਰ ਰਹੇ ਹਨ। ਉਨ੍ਹਾਂ ਦੀ ਵੀ ਚਾਹਤ ਹੈ ਕਿ ਬਾਦਲ ਪਰਿਵਾਰ ਦਾ ਅੰਤ ਹੋ ਜਾਵੇ ਤਾਂ ਜੋ ਵਪਾਰੀਆਂ ਤੋਂ ਸ਼੍ਰੋਮਣੀ ਅਕਾਲੀ ਦਲ ਬਚਾਇਆ ਜਾ ਸਕੇ। ਜਥੇਦਾਰ ਸਾਹੀ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਦਾ ਪਸੀਨਾ ਨਿਕਲ ਰਿਹਾ ਹੈ । ਥਾਂ-ਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਤਰਲੇ ਕਰ ਰਿਹਾ ਹੈ ਕਿ ਮੈਨੂੰ ਬਚਾ ਲਵੋ, ਮੈਂ ਸਰਕਾਰ ਬਨਣ ਤੇ ਤਹਾਨੂੰ ਮੰਤਰੀ ਤੇ ਚੇਅਰਮੈਨ ਲਾਵਾਂਗਾ। ਪਰ ਸਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਅਤੇ ਸਾਰੇ ਸ਼੍ਰੋਮਣੀ ਅਕਾਲੀ ਦਲ ਆਗੂਆਂ ਨੂੰ ਪਤਾ ਹੈ ਕਿ ਹੁਣ ਕਦੇ ਵੀ ਸੁਖਬੀਰ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਸਰਕਾਰ ਨਹੀਂ ਬਣੇਗੀ। ਉਹ ਸਾਰੇ ਸੁਖਬੀਰ ਬਾਦਲ ਦਾ ਮਜ਼ਾਕ ਉਡਾ ਰਹੇ ਹਨ।

ਜਥੇਦਾਰ ਸਾਹੀ ਨੇ ਕਿਹਾ ਕਿ 9 ਨਵੰਬਰ ਨੂੰ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਜੀ ਦੀ ਪ੍ਰਧਾਨਗੀ ਚੋਣ ਬੀਬੀ ਜਗੀਰ ਕੌਰ ਜੀ ਜਿੱਤ ਜਾਣਗੇ ਤਾਂ ਸਾਰੇ ਸ਼੍ਰੋਮਣੀ ਅਕਾਲੀ ਦਲਾਂ ਦੇ ਸਮੀਕਰਨ ਵੀ ਬਦਲ ਜਾਣਗੇ। ਜਥੇਦਾਰ ਸਾਹੀ ਨੇ ਕਿਹਾ ਕਿ ਭਵਿੱਖ ਵਿੱਚ ਬਨਣ ਵਾਲੀ ਨਵੇਂ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਬੀਬੀ ਜਗੀਰ ਕੌਰ ਜੀ ਦਾ ਮੁੱਖ ਮੰਤਰੀ ਬਨਣਾ ਤਹਿ ਹੈ। ਜਥੇਦਾਰ ਸਾਹੀ ਨੇ ਇੱਕ ਵਾਰ ਫਿਰ ਸਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਜੀ ਦੇ ਮੈਂਬਰਾਂ ਨੂੰ ਆਪਣੇ ਜ਼ਮੀਰ ਦੀ ਆਵਾਜ਼ ਨਾਲ ਵੋਟ ਪਾਉਣ ਲਈ ਬੇਨਤੀ ਕੀਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੇਰੇ ਸਾਹਿਬਾ
Next articleਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਵੇਜ ਨਗਰ ਵਿਚ ਪ੍ਰਭਾਤ ਫੇਰੀਆ ਸ਼ੁਰੂ