ਜਲੰਧਰ ਲੋਕ ਸਭਾ ਉੱਪ ਚੋਣ ‘ਚ ਬੀਬੀ ਕਰਮਜੀਤ ਕੌਰ ਚੌਧਰੀ ਪ੍ਰਾਪਤ ਕਰਨਗੇ ਸ਼ਾਨਦਾਰ ਜਿੱਤ-ਸੋਮ ਦੱਤ ਸੋਮੀ

ਜਲੰਧਰ ਅੱਪਰਾ, (ਜੱਸੀ) (ਸਮਾਜ ਵੀਕਲੀ)-10 ਮਈ ਨੂੰ ਜਲੰਧਰ ਲੋਕ ਸਭਾ ਦੀ ਹੋਰ ਰਹੀ ਉੱਪ ਚੋਣ ਦੇ ਸੰਬੰਧ ‘ਚ ਅੱਜ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਸੋਮ ਦੱਤ ਸੋਮੀ ਕੋ-ਚੇਅਰਮੈਨ ਐੱਸ .ਸੀ. ਡਿਪਾਰਟਮੈਂਟ ਨੇ ਕਿਹਾ ਕਿ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਸੁਪਤਨੀ ਬੀਬੀ ਕਰਮਜੀਤ ਕੌਰ ਉਕਤ ਉੱਪ ਚੋਣ ‘ਚ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮੈਨੀਫਿਸਟੋ ‘ਚ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ‘ਚ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ | ਉਨਾਂ ਅੱਗੇ ਕਿਹਾ ਕਿ ਪੰਜਾਬ ‘ਚ ਦਿਨ ਦਿਹਾੜੇ ਕਤਲ ਹੋ ਰਹੇ ਹਨ, ਲੁੱਟ ਖੋਹ ਦੀਆਂ ਵਾਰਦਾਤਾਂ ‘ਚ ਭਾਰੀ ਵਾਧਾ ਹੋਇਆ ਹੈ | ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਮਿਲ ਰਿਹਾ | ਪੰਜਾਬ ‘ਚ ਆਪ ਦਾ ਭਗਵੰਤ ਮਾਨ ਨਹੀਂ ਬਲਕਿ ਕੇਜਰੀਵਾਲ ਮੁੱਖ ਮੰਤਰੀ ਹੈ | ਉਨਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਣ ਵਾਲੀ ਪਾਰਟੀ ਹੈ, ਕਾਂਗਰਸ ਲੋਕਾਂ ਦੀ ਪਾਰਟੀ ਹੈ, ਇਸ ਲਈ ਜਲੰਧਰ ‘ਚ ਕਾਂਗਰਸ ਪਾਰਟੀ ਦੀ ਬੀਬੀ ਕਰਮਜੀਤ ਕੌਰ ਵੱਡੀ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ |

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਰਬਾਰੀ ਕਵੀ ਤਾਨਸੈਨ
Next articleਭਾਰਤ ਵਿਕਾਸ ਪ੍ਰੀਸ਼ਦ ਨੇ ਸ਼ੁਰੂ ਕੀਤੀ ਸੀਤਲ ਜਲ ਦੀ ਸੇਵਾ