ਚੋਣ ਜਿੱਤ ਕੇ ਪਾਰਟੀ ਦੇ ਹੱਥ ਮਜਬੂਰ ਕਰਾਂਗੇ :ਸਾਬਕਾ ਚੇਅਰਮੈਨ ਧਰਮਪਾਲ ਪਵਾਰ ਭਰਥਲਾ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਨੇੜੇ ਆ ਰਹੀਆਂ ਜਿਲ੍ਹਾਂ ਪ੍ਰੀਸ਼ਦ ਦੀਆਂ ਚੋਣਾਂ ਵਿਚ ਰੱਤੇਵਾਲ ਜੋਨ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਵਜੋਂ ਬੀਬੀ ਮਨਜੀਤ ਕੌਰ ਪਵਾਰ ਪਤਨੀ ਧਰਮਪਾਲ ਪਵਾਰ ਭਰਥਲਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਬਲਾਚੌਰ ਨੂੰ ਚੋਣ ਮੈਦਾਨ ਵਿਚ ਉਤਾਰੀਆਂ ਜਾ ਸਕਦਾ ਹੈ ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਚੇਅਰਮੈਨ ਧਰਮਪਾਲ ਪਵਾਰ ਨੇ ਦੱਸਿਆ ਕਿ ਜੇਕਰ ਕਾਂਗਰਸ ਪਾਰਟੀ ਪੱਕੇ ਤੌਰ ਤੇ ਰੱਤੇਵਾਲ ਜੋਨ ਵਿੱਚੋਂ ਸਾਨੂੰ ਉਮੀਦਵਾਰ ਐਲਾਨ ਦੀ ਹੈ ਤਾਂ ਅਸੀਂ ਹਰ ਹਾਲਤ ਲੋਕਾਂ ਦੇ ਸਹਿਯੋਗ ਨਾਲ ਇਹ ਜਿਲ੍ਹਾਂ ਪ੍ਰੀਸ਼ਦ ਦੀ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾ ਕੇ ਪਾਰਟੀ ਨੂੰ ਮਜ਼ਬੂਤ ਕਰਾਂਗੇ। ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਪਵਾਰ ਭਰਥਲਾ ਦਾ ਨਾਅ ਸੰਭਾਵੀ ਉਮੀਦਵਾਰ ਵਜੋਂ ਆਉਣ ਤੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕੇ ਅਸੀ ਵੱਡੇ ਮਾਰਜਨ ਨਾਲ ਚੋਣ ਜਿੱਤ ਕੇ ਕਾਂਗਰਸ ਪਾਰਟੀ ਦੇ ਹੱਥ ਮਜਬੂਰ ਕਰਨਗੇ।



