ਕਾਬੁਲ ’ਚ ਆਪਣੇ ਲੋਕਾਂ ਨੂੰ ਕੱਢਣ ਮੌਕੇ ਜਾਨਾਂ ਵੀ ਜਾ ਸਕਦੀਆਂ: ਬਾਇਡਨ

US President Joe Biden

ਵਾਸ਼ਿੰਗਟਨ (ਸਮਾਜ ਵੀਕਲੀ):  ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕਾਬੁਲ ਤੋਂ ਵੱਡੀ ਗਿਣਤੀ ਲੋਕਾਂ ਨੂੰ ਸੁਰੱਖਿਅਤ ਕੱਢ ਲਿਆਉਣ ਨੂੰ ਇਤਿਹਾਸ ਦੀ ਵੱਡੀ ਤੇ ਸਭ ਤੋਂ ਮੁਸ਼ਕਲ ਮਸ਼ਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਵੱਡਾ ਜੋਖ਼ਮ ਹੈ ਤੇ ਜਾਨਾਂ ਵੀ ਜਾ ਸਕਦੀਆਂ ਹਨ। ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਅਮਰੀਕੀ ਸਦਰ ਨੇ ਕਿਹਾ ਕਿ ਉਨ੍ਹਾਂ ਅਫ਼ਗ਼ਾਨਿਸਤਾਨ ਵਿੱਚ ਅਤਿਵਾਦ ਦੇ ਟਾਕਰੇ ਲਈ ਮੁਹਿੰਮ ’ਤੇ ਨਜ਼ਰ ਬਣਾਈ ਹੋਈ ਹੈ। ਬਾਇਡਨ ਨੇ ਤਾਲਿਬਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਬੁਲ ਹਵਾਈ ਅੱਡੇ ’ਤੇ ਉਸ ਦੇ ਕਿਸੇ ਵੀ ਆਪਰੇਸ਼ਨ ਵਿੱਚ ਅੜਿੱਕਾ ਡਾਹੁਣ ਦੀ ਕੋਸ਼ਿਸ਼ ਕੀਤੀ ਜਾਂ ਅਮਰੀਕੀ ਸੁਰੱਖਿਆ ਬਲਾਂ ’ਤੇ ਹਮਲਾ ਹੋਇਆ ਤਾਂ ਇਸ ਦਾ ਪੂਰੀ ਤਾਕਤ ਨਾਲ ਜਵਾਬ ਦਿੱਤਾ ਜਾਵੇਗਾ। ਬਾਇਡਨ ਨੇ ਅਫ਼ਗ਼ਾਨਿਸਤਾਨ ’ਚੋਂ ਅਮਰੀਕੀ ਫੌਜਾਂ ਨੂੰ ਵਾਪਸ ਸੱਦਣ ਦੇ ਆਪਣੇ ਫੈਸਲੇ ਦੀ ਮੁੜ ਵਕਾਲਤ ਕੀਤੀ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਲ੍ਹਾ ਬਰਾਦਰ ਵੱਲੋਂ ਅਫ਼ਗਾਨਿਸਤਾਨ ’ਚ ਸਰਕਾਰ ਬਣਾਉਣ ਲਈ ਯਤਨ ਤੇਜ਼
Next articleਸੁਮੇਧ ਸੈਣੀ ਦੀ ਜ਼ਮਾਨਤ ਨੂੰ ਚੁਣੌਤੀ ਦੇਵੇਗਾ ਵਿਜੀਲੈਂਸ ਬਿਊਰੋ