ਬਾਇਡਨ ਨੇ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਪੈਂਟਾਗਨ ’ਚ ਸੌਂਪੀ ਅਹਿਮ ਜ਼ਿੰਮੇਵਾਰੀ

ਵਾਸ਼ਿੰਗਟਨ (ਸਮਾਜ ਵੀਕਲੀ) : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਅਮਰੀਕੀ ਰੱਖਿਆ ਵਿਭਾਗ ਦੇ ਹੈੱਡਕੁਆਰਟਰ ਪੈਂਟਾਗਨ ਵਿਖੇ ਭਾਰਤੀ ਮੂਲ ਦੇ ਰਵੀ ਚੌਧਰੀ ਨੂੰ ਮੁੱਖ ਅਹੁਦੇ ’ਤੇ ਨਾਮਜ਼ਦ ਕਰਨ ਦਾ ਐਲਾਨ ਕੀਤਾ। ਏਅਰ ਫੋਰਸ ਦੇ ਸਾਬਕਾ ਅਧਿਕਾਰੀ ਚੌਧਰੀ ਨੂੰ ਏਅਰ ਫੋਰਸ ਵਿੱਚ ਸਹਾਇਕ ਸਕੱਤਰ ਦੇ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਪੈਂਟਾਗਨ ਵਿੱਚ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਦੇ ਨਾਂ ਨੂੰ ਯੂਐੱਸ ਸੈਨੇਟ ਵੱਲੋਂ ਮਨਜ਼ੂਰੀ ਦਿੱਤੀ ਜਾਣੀ ਹੈ। ਚੌਧਰੀ ਇਸ ਤੋਂ ਪਹਿਲਾਂ ਯੂਐੱਸ ਡਿਪਾਰਟਮੈਂਟ ਆਫ਼ ਟ੍ਰਾਂਸਪੋਰਟੇਸ਼ਨ ਵਿੱਚ ਸੀਨੀਅਰ ਕਾਰਜਕਾਰੀ ਵਜੋਂ ਸੇਵਾ ਨਿਭਾਅ ਚੁੱਕੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿੱਲ ਕਲਿੰਟਨ ਦੀ ਹਾਲਤ ਖ਼ਰਾਬ, ਹਸਪਤਾਲ ’ਚ ਦਾਖਲ
Next articleਤਾਇਵਾਨ: ਰਿਹਾਇਸ਼ੀ ਇਮਾਰਤ ’ਚ ਅੱਗ ਨਾਲ 46 ਮੌਤਾਂ