ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਵੀਕਾਰ ਕੀਤਾ ਹੈ ਕਿ ਏਸ਼ਿਆਈ ਅਮਰੀਕੀਆਂ ਖ਼ਿਲਾਫ਼ ਨਫ਼ਰਤੀ ਅਪਰਾਧ ਵਧ ਰਹੇ ਹਨ ਅਤੇ ਉਨ੍ਹਾਂ ਨੇ ਨੌਂ ਸਾਲ ਪਹਿਲਾਂ ਗੁਰਦੁਆਰੇ ਵਿੱਚ ਗੋਰੇ ਵੱਲੋਂ ਕੀਤੀ ਗੋਲੀਬਾਰੀ ਵਿੱਚ ਸਿੱਖਾਂ ਦੇ ਮਾਰੇ ਜਾਣ ’ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਵ੍ਹਾਈਟ ਹਾਊਸ ਵਿੱਚ ਪੱਤਰਕਾਰਾਂ ਨੂੰ ਕਿਹਾ,‘ 2012 ਵਿੱਚ ਅੱਜ ਦੇ ਹੀ ਦਿਨ ਮੈਂ ਆਪਣੇ ਸਿੱਖ ਮਿੱਤਰ ਨਾਲ ਜਾ ਰਿਹਾ ਤੇ ਸਾਨੂੰ ਓਕ ਕਰੀਕ ਦੇ ਗੁਰਦੁਆਰੇ ਵਿੱਚ ਦਸ ਸਿੱਖਾਂ ਨੂੰ ਗੋਲੀ ਮਾਰਨ ਦਾ ਪਤਾ ਲੱਗਿਆ। ਉਸ ਦਿਨ ਸੱਤ ਲੋਕਾਂ ਦੀ ਮੌਤ ਹੋ ਗਈ ਸੀ ਤੇ ਅੱਜ ਅਸੀ ਇਸ ਤ੍ਰਸਦੀ ਵਿੱਚ ਮਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly