ਬੋਵੀਨਾ— ਅਮਰੀਕਾ ਦੇ ਮਿਸੀਸਿਪੀ ‘ਚ ਸ਼ਨੀਵਾਰ ਸਵੇਰੇ ਇਕ ਬੱਸ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ। ਜਦਕਿ 3 ਦਰਜਨ ਤੋਂ ਵੱਧ ਲੋਕ ਜ਼ਖਮੀ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਮਿਸੀਸਿਪੀ ਵਿੱਚ ਅੰਤਰਰਾਜੀ ਰੂਟ 20 ਉੱਤੇ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਦਾ ਟਾਇਰ ਫਟ ਗਿਆ। ਇਸ ਤੋਂ ਬਾਅਦ ਬੱਸ ਆਪਣਾ ਸੰਤੁਲਨ ਗੁਆ ਬੈਠੀ ਅਤੇ ਖਾਈ ਵਿੱਚ ਪਲਟ ਗਈ। ਸ਼ਨੀਵਾਰ ਸਵੇਰੇ ਬੱਸ ਪਲਟਣ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਦਕਿ 37 ਹੋਰ ਜ਼ਖਮੀ ਹੋ ਗਏ। ਮਿਸੀਸਿਪੀ ਹਾਈਵੇਅ ਪੈਟਰੋਲ ਨੇ ਇਹ ਜਾਣਕਾਰੀ ਦਿੱਤੀ, ਇਕ ਪ੍ਰੈਸ ਰਿਲੀਜ਼ ਅਨੁਸਾਰ ਛੇ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦੋਂ ਕਿ ਇਕ ਹੋਰ ਦੀ ਹਸਪਤਾਲ ਵਿਚ ਮੌਤ ਹੋ ਗਈ। ਬੱਸ ਹਾਈਵੇਅ ਤੋਂ ਫਿਸਲ ਗਈ ਅਤੇ ਵਾਰੇਨ ਕਾਉਂਟੀ ਦੇ ਬੋਵਿਨਾ ਨੇੜੇ ਪਲਟ ਗਈ। ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ ਕਿ ਇਹ ਹਾਦਸਾ ਟਾਇਰ ਫਟਣ ਕਾਰਨ ਵਾਪਰਿਆ। ਵਾਰੇਨ ਕਾਉਂਟੀ ਦੇ ਕੋਰੋਨਰ ਡੱਗ ਹਸਕੀ ਨੇ ਕਿਹਾ ਕਿ ਮਰਨ ਵਾਲਿਆਂ ਵਿੱਚ ਇੱਕ 6 ਸਾਲਾ ਲੜਕਾ ਅਤੇ ਉਸਦੀ 16 ਸਾਲਾ ਭੈਣ ਸ਼ਾਮਲ ਹੈ। ਦੋਵਾਂ ਦੀ ਪਛਾਣ ਉਨ੍ਹਾਂ ਦੀ ਮਾਂ ਨੇ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਬਾਕੀ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਰਿਲੀਜ਼ ਦੇ ਅਨੁਸਾਰ, 37 ਯਾਤਰੀਆਂ ਨੂੰ ਵਿਕਸਬਰਗ ਅਤੇ ਜੈਕਸਨ ਦੇ ਹਸਪਤਾਲਾਂ ਵਿੱਚ ਲਿਜਾਇਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly