ਜਹਾਨਾਬਾਦ— ਬਿਹਾਰ ਦੇ ਜਹਾਨਾਬਾਦ ਜ਼ਿਲੇ ‘ਚ ਸਾਵਣ ਦੇ ਚੌਥੇ ਸੋਮਵਾਰ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਵਨਵਰ ਸਥਿਤ ਬਾਬਾ ਸਿੱਧੇਸ਼ਵਰ ਨਾਥ ਮੰਦਰ ‘ਚ ਸੋਮਵਾਰ ਸਵੇਰੇ ਭਗਦੜ ਮੱਚ ਗਈ। ਇਸ ‘ਚ 6 ਔਰਤਾਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਕਾਰਨ ਸੋਮਵਾਰ ਦੇਰ ਰਾਤ ਤੋਂ ਹੀ ਸਿੱਧੇਸ਼ਵਰ ਨਾਥ ਮੰਦਰ ‘ਚ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਸੀ। ਇਹ ਘਟਨਾ ਸੋਮਵਾਰ ਤੜਕੇ 1 ਵਜੇ ਦੇ ਕਰੀਬ ਵਾਪਰੀ ਦੱਸਿਆ ਜਾ ਰਿਹਾ ਹੈ ਕਿ ਮੰਦਰ ‘ਚ ਦਰਸ਼ਨ ਨੂੰ ਲੈ ਕੇ ਕੁਝ ਸ਼ਰਧਾਲੂਆਂ ‘ਚ ਝਗੜਾ ਹੋ ਗਿਆ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ। ਇਸ ਤੋਂ ਬਾਅਦ ਮੰਦਰ ‘ਚ ਅਚਾਨਕ ਭਗਦੜ ਮੱਚ ਗਈ, ਜਹਾਨਾਬਾਦ ਸਿਟੀ ਥਾਣਾ ਇੰਚਾਰਜ ਦਿਵਾਕਰ ਕੁਮਾਰ ਵਿਸ਼ਵਕਰਮਾ ਨੇ ਕਿਹਾ, ‘ਮੰਦਰ ‘ਚ ਭਗਦੜ ਕਾਰਨ ਕੁਝ ਲੋਕ ਦੱਬ ਗਏ, ਜਿਨ੍ਹਾਂ ‘ਚੋਂ 7 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ ਇੱਕ ਦਰਜਨ ਤੋਂ ਵੱਧ ਲੋਕ ਜ਼ਖਮੀ ਹੋਏ ਹਨ।” ਉਨ੍ਹਾਂ ਕਿਹਾ, ”ਮੰਦਰ ‘ਚ ਦੰਗਾ ਹੋਣ ਦੀ ਸੂਚਨਾ ਮਿਲੀ ਸੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਪਤਾ ਲੱਗਾ ਕਿ ਕਰੀਬ ਸੱਤ ਲੋਕਾਂ ਦੀ ਮੌਤ ਹੋ ਚੁੱਕੀ ਸੀ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ, ਚਸ਼ਮਦੀਦਾਂ ਨੇ ਦੱਸਿਆ ਕਿ ਐਤਵਾਰ ਰਾਤ ਤੋਂ ਹੀ ਮੰਦਰ ‘ਚ ਭਾਰੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਸੀ ਅਤੇ ਇਸ ਤੋਂ ਬਾਅਦ ਸੋਮਵਾਰ ਤੜਕੇ ਹੀ ਭਗਦੜ ਮੱਚ ਗਈ। ਫਿਲਹਾਲ ਪੁਲਸ ਨੇ ਸਾਰੀਆਂ 7 ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ ਅਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly