ਸਰਕਾਰ ਦਾ ਵੱਡਾ ਐਲਾਨ: ਪੰਜਾਬ ‘ਚ ਹੁਣ ਆਫਲਾਈਨ ਵੈਰੀਫਿਕੇਸ਼ਨ ਬੰਦ, 1 ਜਨਵਰੀ ਤੋਂ ਆਨਲਾਈਨ ਮਿਲਣਗੀਆਂ ਇਹ ਸੇਵਾਵਾਂ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਲੋਕਾਂ ਨੂੰ ਸਹੂਲਤਾਂ ਦੇਣ ਲਈ ਵੱਡਾ ਕਦਮ ਚੁੱਕਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਦੇ ਸੈਕਟਰ-26 ਵਿੱਚ ਇੱਕ ਪ੍ਰੋਗਰਾਮ ਦੌਰਾਨ ਐਲਾਨ ਕਰਦਿਆਂ ਕਿਹਾ ਕਿ ਹੁਣ 1 ਜਨਵਰੀ ਤੋਂ ਪੰਜਾਬ ਵਿੱਚ ਵੈਰੀਫਿਕੇਸ਼ਨ ਨਾਲ ਸਬੰਧਤ ਸਾਰੀਆਂ ਸੇਵਾਵਾਂ ਔਨਲਾਈਨ ਉਪਲਬਧ ਹੋਣਗੀਆਂ ਅਤੇ ਆਫਲਾਈਨ ਵੈਰੀਫਿਕੇਸ਼ਨ ਬੰਦ ਕਰਨ ਦਾ ਐਲਾਨ ਕੀਤਾ ਹੈ ਵੈਰੀਫਿਕੇਸ਼ਨ ਨਾਲ ਸਬੰਧਤ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਅਮਨ ਅਰੋੜਾ ਨੇ ਦੱਸਿਆ ਕਿ ਸਰਕਾਰ ਜਲਦ ਹੀ ਕਈ ਵਿਭਾਗਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ 95 ਸੇਵਾਵਾਂ ਨੂੰ ਆਨਲਾਈਨ ਕਰਨ ਜਾ ਰਹੀ ਹੈ ਜੋ ਕਿ ਲੰਬੇ ਸਮੇਂ ਤੋਂ ਆਫਲਾਈਨ ਚੱਲ ਰਹੀਆਂ ਹਨ। ਇਸ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮਾਲ ਵਿਭਾਗ, ਨਗਰ ਨਿਗਮ, ਨਗਰ ਕੌਂਸਲ, ਬਿਜਲੀ ਵਿਭਾਗ ਦੀਆਂ ਸੇਵਾਵਾਂ ਆਨਲਾਈਨ ਕੀਤੀਆਂ ਜਾਣਗੀਆਂ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਪੰਜਾਬ ਇਸ ਤਰ੍ਹਾਂ ਕੰਮ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਵਿੱਚ ਮੁੱਖ ਤੌਰ ‘ਤੇ ਰਿਹਾਇਸ਼ੀ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਮਦਨੀ ਸਰਟੀਫਿਕੇਟ, EWS ਸਰਟੀਫਿਕੇਟ ਅਤੇ ਡੋਗਰਾ ਸਰਟੀਫਿਕੇਟ ਸ਼ਾਮਲ ਹਨ। ਇਸ ਦੇ ਲਈ ਪੂਰਾ ਸੈੱਟਅੱਪ ਤਿਆਰ ਕਰ ਲਿਆ ਗਿਆ ਹੈ।
ਵਟਸਐਪ ਚੈਟ ਬੋਟ ਸੇਵਾ
ਸਰਕਾਰ ਵਟਸਐਪ ਚੈਟ ਬੋਟ ਸੇਵਾ ਵੀ ਸ਼ੁਰੂ ਕਰਨ ਜਾ ਰਹੀ ਹੈ। ਇਸ ‘ਚ ਲੋਕਾਂ ਨੂੰ ਆਪਣੇ ਮੋਬਾਈਲ ‘ਤੇ ਵਟਸਐਪ ਰਾਹੀਂ ਆਪਣਾ ਕੰਮ ਦੱਸ ਕੇ ਅਪਾਇੰਟਮੈਂਟ ਬੁੱਕ ਕਰਨੀ ਹੋਵੇਗੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸਮਾਂ ਮਿਲੇਗਾ। ਜਿਸ ਨਾਲ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਦੌਰਾਨ ਸਾਰਾ ਕੰਮ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਵੇਗਾ। ਆਨਲਾਈਨ ਟੋਕਨ ਵੀ ਜਾਰੀ ਕੀਤਾ ਜਾਵੇਗਾ। ਇਸ ਪ੍ਰਣਾਲੀ ਤਹਿਤ ਸਾਰੇ ਪਟਵਾਰੀ, ਪੰਚ, ਸਰਪੰਚ, ਕੌਂਸਲਰ ਅਤੇ ਨੰਬਰਦਾਰਾਂ ਨੂੰ ਜੋੜਿਆ ਗਿਆ ਹੈ। ਜਿਵੇਂ ਕੋਈ ਕਿਸੇ ਸੇਵਾ ਲਈ ਆਨਲਾਈਨ ਅਪਲਾਈ ਕਰਦਾ ਹੈ। ਇਸ ਲਈ ਉਸ ਤੋਂ ਬਾਅਦ ਉਸ ਦੀ ਜਾਣਕਾਰੀ ਆਨਲਾਈਨ ਪਟਵਾਰੀ ਕੋਲ ਜਾਵੇਗੀ। ਪਟਵਾਰੀ ਅੱਗੇ ਇਸ ਨੂੰ ਸਬੰਧਤ ਖੇਤਰ ਦੇ ਸਰਪੰਚ, ਕੌਂਸਲਰ ਜਾਂ ਨਵੰਬਰਦਾਰ ਨੂੰ ਭੇਜੇਗਾ। ਇਸ ਤੋਂ ਬਾਅਦ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਹੋ ਜਾਵੇਗੀ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

 

Previous articleEMINENT POETS SING PRAISES CELEBRATING FOUNDER OF SIKH RELIGIONIN LEICESTER UK
Next articleਮਹਾਰਾਸ਼ਟਰ ਸਰਕਾਰ: ਮਹਾਰਾਸ਼ਟਰ ਦੀ ਨਵੀਂ ਸਰਕਾਰ ‘ਚ ਏਕਨਾਥ ਸ਼ਿੰਦੇ ਦੀ ਐਂਟਰੀ ‘ਤੇ ਸਸਪੈਂਸ, ਸਹੁੰ ਚੁੱਕਣ ਦਾ ਫੈਸਲਾ ਨਹੀਂ ਹੋਇਆ