ਲੁਧਿਆਣਾ (ਸਮਾਜ ਵੀਕਲੀ): ਇਥੋਂ ਦੇ ਅਦਾਲਤੀ ਕੰਪਲੈਕਸ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਕਾਰਨ ਦੋ ਵਿਅਕਤੀਆਂ ਦੀ ਮੌਤ ਦੀ ਖਬਰ ਹੈ। ਇਨ੍ਹਾਂ ਮੌਤਾਂ ਬਾਰੇ ਪੁਲੀਸ ਵੱਲੋਂ ਹਾਲੇ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸੇ ਦੌਰਾਨ ਕੁਝ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਇਹ ਧਮਾਕਾ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ ’ਤੇ ਹੋਇਆ। ਇਸੇ ਦੌਰਾਨ ਗਰਾਊਂਡ ਫਲੌਰ ’ਤੇ ਪਾਰਕ ਕੀਤੇ ਕੁਝ ਵਾਹਨ ਇੱਟਾਂ ਡਿੱਗਣ ਕਾਰਨ ਨੁਕਸਾਨੇ ਗਏ। ਘਟਨਾ ਦੇ ਹੋਰਨਾਂ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਪੁਲੀਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly