ਪਿੰਡ ਟਿੱਬਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ 

ਸਾਬਕਾ ਵਿੱਤ ਮੰਤਰੀ ਦੀ ਸੱਜੀ ਬਾਂਹ ਸਾਬਕਾ ਸਰਪੰਚ ਬੀਬੀ ਜਸਵਿੰਦਰ ਕੌਰ ਟਿੱਬਾ ਨੇ ਅਕਾਲੀ ਦਲ ਨੂੰ ਕਿਹਾ ਅਲਵਿਦਾ 
90 ਦੇ ਕਰੀਬ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਕਪੂਰਥਲਾ  (ਕੌੜਾ)-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਵੱਡੇ ਪਿੰਡ ਟਿੱਬਾ ਦੇ 90 ਦੇ ਕਰੀਬ ਪਰਿਵਾਰ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿੱਤ ਮੰਤਰੀ ਡਾ ਉਪਿੰਦਰਜੀਤ ਕੌਰ ਦੀ ਸੱਜੀ ਬਾਂਹ ਕਹੇ ਜਾਂਦੇ ਸਾਬਕਾ ਸਰਪੰਚ ਬੀਬੀ ਜਸਵਿੰਦਰ ਕੌਰ ਟਿੱਬਾ ਦੀ ਅਗਵਾਈ ‘ਚ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ।
ਆਮ ਆਦਮੀ ਪਾਰਟੀ ਨੇ ਲਗਾਤਾਰ ਹਲਕੇ ਵਿੱਚ ਆਪਣੀ ਸਥਿਤੀ ਮਜਬੂਤ ਕਰਦੀ ਹੋਈ ਨਜ਼ਰ ਆ ਰਹੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਵੱਲੋਂ ਅੱਜ ਅਕਾਲੀ ਦਲ ਦੇ ਗੜ੍ਹ ਵਿੱਚ ਸੇਧ ਲਾ ਦਿੱਤੀ ਗਈ ਹੈ , ਅਤੇ ਆਪਣਾ ਝੰਡਾ ਲਹਿਰਾਇਆ ਹੈ। ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਚ 90 ਦੇ ਕਰੀਬ ਪਰਿਵਾਰ ਹਮੇਸ਼ਾ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਜਿਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵੱਲੋਂ ਸਿਰੋਪਾਉ ਭੇਟ ਕਰ ਕੇ ਸਨਮਾਨਿਤ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਸਾਬਕਾ ਸਰਪੰਚ ਜਸਵਿੰਦਰ ਕੌਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਆਪਣੇ ਨਗਰ ਨਿਵਾਸੀਆਂ ਨਾਲ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਆਈ ਹੈ, ਪੰਜਾਬ ਦੀ ਬੇਹਤਰੀ ਲਈ ਸਰਕਾਰ ਰੋਜ਼ ਨਵੇਂ ਫੈਸਲੇ  ਲੈਣ ਰਹੀ  ਹੈ। ਬੇਰੁਜ਼ਗਾਰਾਂ ਨੂੰ ਰੁਜ਼ਗਾਰ ਲਈ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ।
ਜਿਸ ਕਾਰਨ ਅਸੀਂ ਇਸ ਸਰਕਾਰ ਦੇ ਡੇਢ ਸਾਲ ਦੇ  ਕਾਰਜ ਤੋਂ ਖੁਸ਼ ਹਾਂ। ਉਹਨਾਂ ਨੇ ਕਿਹਾ ਕਿ ਮੈਂ ਪਾਰਟੀ ਵਿੱਚ ਹਮੇਸ਼ਾ ਹੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਸੇਵਾ ਨਿਭਾਵਾਂਗੀ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਸਮੂਹ ਟਿੱਬਾ ਨਗਰ ਦੇ ਨਿਵਾਸੀਆਂ ਦਾ ਧੰਨਵਾਦ ਕੀਤਾ , ਅਤੇ ਵਿਸ਼ਵਾਸ ਦਿਵਾਇਆ ਕਿ  ਉਹਨਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਦੇ ਨਾਲ  ਹੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਇਆ ਜਾਵੇਗਾ। ਇਸ ਮੌਕੇ ਭਜਨ ਸਿੰਘ ,ਜਸਵਿੰਦਰ ਸਿੰਘ ,ਸਾਬਕਾ ਸਰਪੰਚ ਸੁਰਿੰਦਰ ਸਿੰਘ ,ਸੁੱਚਾ ਸਿੰਘ ,ਸੋਨਾ ਸਿੰਘ, ਸ਼ਾਂਤੀ ਸਰੂਪ ,ਅਮਰਜੀਤ ਸਿੰਘ, ਜੋਗਿੰਦਰ ਸਿੰਘ ,ਬਲਦੇਵ ਸਿੰਘ, ਹਰਵਿੰਦਰ ਸਿੰਘ ,ਹਰਪ੍ਰੀਤ ਸਿੰਘ  ਰੂਬੀ ,ਬਲਵੀਰ ਸਿੰਘ, ਭਗਤ, ਸੁਖਦੇਵ ਸਿੰਘ ਸਾਬਕਾ ਐੱਸ ਡੀ ਓ,ਰੋਬਨਪ੍ਰੀਤ, ਮਨਜੀਤ ਸਿੰਘ ,ਸੂਰਤੀ ਲਾਲ, ਮਾਸਟਰ ਦਲੀਪ ਸਿੰਘ, ਨਵਤੇਜ ਸਿੰਘ, ਸਤਬੀਰ ਸਿੰਘ, ਇੰਦਰਜੀਤ ਸਿੰਘ ਅਤੇ ਵੱਡੀ ਗਿਣਤੀ ਚ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮੁਹੰਮਦ ਰਫੀ,ਗੁਰਚਰਨ ਸਿੰਘ ਬਿੱਟੂ ਜੈਨਪੁਰ ,ਨਰਿੰਦਰ ਸਿੰਘ ਖਿੰਡਾ,ਚੇਅਰਮੈਨ ਪ੍ਰਦੀਪ ਸਿੰਘ ,ਜਸਕੰਵਲ ਸਿੰਘ ਤਲਵੰਡੀ ਚੌਧਰੀਆਂ, ਸ਼ਹਿਰੀ ਪ੍ਰਧਾਨ ਆਕਾਸ਼ਦੀਪ ਸਿੰਘ,  ਦਿਲਪ੍ਰੀਤ ਸਿੰਘ ਟੋਡਰਵਾਲ,ਸੁਖਵਿੰਦਰ ਸਿੰਘ ਸੋਢੀ,  ਲਵਪ੍ਰੀਤ ਸਿੰਘ ਪੀ ਏ, ਕਮਲਪ੍ਰੀਤ ਸਿੰਘ ਸੋਨੀ ਅਤੇ ਵੱਡੀ ਗਿਣਤੀ ਚ ਵਰਕਰ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਮਿੰਨੀ ਕਹਾਣੀ ! ਆਪਣਾ ਘਰ
Next articleਪਿੰਡ ਆਦਰਮਾਨ ਦਾ 37 ਵਾ ਸਲਾਨਾ ਛਿੰਝ ਮੇਲਾ  5 ਅਕਤੂਬਰ ਨੂੰ ਕਮੇਟੀ ਵੱਲੋਂ ਪੋਸਟਰ ਜਾਰੀ ।