ਦਾਂਤੇਵਾੜਾ— ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲੇ ‘ਚ ਮੰਗਲਵਾਰ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਹੋਏ ਮੁਕਾਬਲੇ ‘ਚ 9 ਨਕਸਲੀ ਮਾਰੇ ਗਏ ਹਨ। ਮਾਰੇ ਗਏ ਨਕਸਲੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ, ਦੱਸਿਆ ਜਾ ਰਿਹਾ ਹੈ ਕਿ ਪਿਛਲੇ ਇਕ ਘੰਟੇ ਤੋਂ ਜਵਾਨਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਮੁਕਾਬਲੇ ਵਿੱਚ ਹੁਣ ਤੱਕ 9 ਨਕਸਲੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮੁਕਾਬਲਾ ਲੋਹਗਾਓਂ ਪੀਡੀਆ ਜੰਗਲ ਵਿੱਚ ਹੋ ਰਿਹਾ ਹੈ। ਸੁਰੱਖਿਆ ਬਲਾਂ ਵੱਲੋਂ ਨਕਸਲੀਆਂ ‘ਤੇ ਲਗਾਤਾਰ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ ‘ਚ ਕਈ ਮਾਓਵਾਦੀਆਂ ਦੇ ਮਾਰੇ ਜਾਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।ਇਸ ਦੌਰਾਨ ਪੁਲਿਸ ਸੁਪਰਡੈਂਟ ਗੌਰਵ ਰਾਏ ਨੇ ਦੱਸਿਆ ਕਿ ਡੀਆਰਜੀ ਦੀ ਟੀਮ ਤਲਾਸ਼ੀ ਲਈ ਗਈ ਸੀ ਤਾਂ ਅਚਾਨਕ ਨਕਸਲੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ ਜਿਸ ਵਿੱਚ ਹੁਣ ਤੱਕ 9 ਨਕਸਲੀ ਮਾਰੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 303 ਆਟੋਮੈਟਿਕ ਹਥਿਆਰ, ਇੱਕ 47 ਐਸਐਲਆਰ ਅਤੇ 315 ਬੋਰ ਰਾਈਫਲ ਵੀ ਬਰਾਮਦ ਕੀਤੀ ਗਈ ਹੈ। ਰਾਏ ਨੇ ਕਿਹਾ ਕਿ ਪੱਛਮੀ ਬਸਤਰ ਡਿਵੀਜ਼ਨ ਵਿੱਚ ਮਾਓਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ, ਪੁਲਿਸ ਦੀ ਇੱਕ ਸਾਂਝੀ ਟੀਮ ਅੱਜ ਸਵੇਰੇ 10.30 ਵਜੇ ਤਲਾਸ਼ੀ ਮੁਹਿੰਮ ਲਈ ਰਵਾਨਾ ਹੋਈ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly