ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਾਮਲਿਆਂ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਕੁਝ ਸ਼ਰਤਾਂ ‘ਤੇ ਜ਼ਮਾਨਤ ਦਿੱਤੀ ਹੈ। ਅਦਾਲਤ ਨੇ ਸਿਸੋਦੀਆ ਨੂੰ ਨਿਯਮਤ ਤੌਰ ‘ਤੇ ਮੁਕੱਦਮੇ ‘ਚ ਹਾਜ਼ਰ ਹੋਣ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਆਪਣੇ ਐਕਸ ਅਕਾਊਂਟ ‘ਤੇ ਇਕ ਪੋਸਟ ਪਾਈ, ਜਿਸ ‘ਚ ਉਨ੍ਹਾਂ ਨੇ ਅਦਾਲਤ ਦਾ ਧੰਨਵਾਦ ਕੀਤਾ। ਮਨੀਸ਼ ਸਿਸੋਦੀਆ ਨੇ ਲਿਖਿਆ: ਮਾਨਯੋਗ ਸੁਪਰੀਮ ਕੋਰਟ ਦਾ ਤਹਿ ਦਿਲੋਂ ਧੰਨਵਾਦ, ਜਿਸ ਨੇ ਜ਼ਮਾਨਤ ਦੀ ਸ਼ਰਤ ਹਟਾ ਕੇ ਰਾਹਤ ਪ੍ਰਦਾਨ ਕੀਤੀ ਹੈ। ਇਹ ਫੈਸਲਾ ਨਾ ਸਿਰਫ਼ ਨਿਆਂਪਾਲਿਕਾ ਵਿੱਚ ਮੇਰਾ ਵਿਸ਼ਵਾਸ ਹੋਰ ਮਜ਼ਬੂਤ ਕਰਦਾ ਹੈ, ਸਗੋਂ ਸਾਡੀਆਂ ਸੰਵਿਧਾਨਕ ਕਦਰਾਂ-ਕੀਮਤਾਂ ਦੀ ਮਜ਼ਬੂਤੀ ਨੂੰ ਵੀ ਦਰਸਾਉਂਦਾ ਹੈ। ਮੈਂ ਹਮੇਸ਼ਾ ਨਿਆਂਪਾਲਿਕਾ ਅਤੇ ਸੰਵਿਧਾਨ ਪ੍ਰਤੀ ਆਪਣੇ ਫਰਜ਼ਾਂ ਦਾ ਸਨਮਾਨ ਕਰਾਂਗਾ। ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਇਸ ਮਾਮਲੇ ਦਾ ਜ਼ਿਕਰ ਕੀਤਾ। ਬੈਂਚ 11 ਦਸੰਬਰ ਨੂੰ ਸੂਚੀਬੱਧ ਕਰਨ ਲਈ ਸਹਿਮਤ ਹੋ ਗਿਆ। ਸੁਪਰੀਮ ਕੋਰਟ ਨੇ 9 ਅਗਸਤ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਾਮਲਿਆਂ ਵਿੱਚ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly