ਚੰਡੀਗੜ੍ਹ – ਚੰਡੀਗੜ੍ਹ ਦੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹੁਣ ਉਹ ਗ੍ਰਿਫ਼ਤਾਰੀ ਦੇ ਡਰ ਤੋਂ ਬਿਨਾਂ ਨਗਰ ਨਿਗਮ ਚੋਣਾਂ ਵਿੱਚ ਵੋਟ ਪਾ ਸਕਣਗੇ। ਦਰਅਸਲ, ਵੋਟਿੰਗ ਤੋਂ ਪਹਿਲਾਂ ਮੇਅਰ ਕੁਲਦੀਪ ਕੁਮਾਰ ਨੇ ਗ੍ਰਿਫਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ ਅਤੇ ਮੇਅਰ ਚੋਣਾਂ ਦੌਰਾਨ ਵੋਟ ਪਾਉਣ ਲਈ ਹਾਈਕੋਰਟ ਤੋਂ ਇਜਾਜ਼ਤ ਮੰਗੀ ਸੀ। ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਮੇਅਰ ਕੁਲਦੀਪ ਕੁਮਾਰ ਨੇ ਗ੍ਰਿਫਤਾਰੀ ਤੋਂ ਬਚਣ ਲਈ ਦੇਰ ਰਾਤ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਲਈ ਵੋਟਿੰਗ ਜਲਦੀ ਹੀ ਸ਼ੁਰੂ ਹੋਵੇਗੀ। ਇਸ ਤੋਂ ਤੁਰੰਤ ਬਾਅਦ ਗਿਣਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੇ ਲਈ ਭਾਜਪਾ ਨੇ ਹਰਪ੍ਰੀਤ ਕੌਰ ਬਬਲਾ ਅਤੇ ਆਮ ਆਦਮੀ ਪਾਰਟੀ (ਆਪ) ਨੇ ਪ੍ਰੇਮ ਲਤਾ ਨੂੰ ਉਮੀਦਵਾਰ ਬਣਾਇਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇਸ ਚੋਣ ਦੀ ਵੀਡੀਓਗ੍ਰਾਫੀ ਹੋਵੇਗੀ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਇਥੇ ਨਿਗਰਾਨ ਵਜੋਂ ਹਾਜ਼ਰ ਰਹਿਣਗੇ।
ਕੱਲ੍ਹ ਬੁੱਧਵਾਰ ਨੂੰ ਮੇਅਰ ਕੁਲਦੀਪ ਕੁਮਾਰ ਅਤੇ ਉਸ ਦੇ ਸਾਲੇ ਰਾਹੁਲ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਦੋਵਾਂ ਖਿਲਾਫ ਸਵੀਪਰ ਦੀ ਨੌਕਰੀ ਦਿਵਾਉਣ ਦੇ ਨਾਂ ‘ਤੇ ਇਕ ਵਿਅਕਤੀ ਤੋਂ 75 ਹਜ਼ਾਰ ਰੁਪਏ ਲੈਣ ਦੇ ਦੋਸ਼ ‘ਚ ਮਾਮਲਾ ਦਰਜ ਕੀਤਾ ਸੀ। ਰਵੀ ਨਾਂ ਦੇ ਵਿਅਕਤੀ ਨੇ ਚੰਡੀਗੜ੍ਹ ਕ੍ਰਾਈਮ ਬ੍ਰਾਂਚ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ ਸਬੂਤਾਂ ਦੇ ਆਧਾਰ ‘ਤੇ ਐੱਫ.ਆਈ.ਆਰ.
ਦੱਸ ਦੇਈਏ ਕਿ ਚੰਡੀਗੜ੍ਹ ਵਿੱਚ ਨਿਗਮ ਕੌਂਸਲਰਾਂ ਦੀ ਚੋਣ 5 ਸਾਲ ਵਿੱਚ ਇੱਕ ਵਾਰ ਹੁੰਦੀ ਹੈ ਪਰ ਇੱਥੇ ਮੇਅਰ ਦੀ ਚੋਣ ਹਰ ਸਾਲ ਹੁੰਦੀ ਹੈ। ਨਾਮਜ਼ਦ ਕੌਂਸਲਰ ਰਮਨੀਕ ਸਿੰਘ ਬੇਦੀ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ 6 ਡਿਊਟੀ ਮੈਜਿਸਟਰੇਟ ਅਤੇ 1200 ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਸਿਰਫ ਉਹੀ ਲੋਕ ਨਿਗਮ ਦੀ ਇਮਾਰਤ ਦੇ ਅੰਦਰ ਜਾ ਸਕਣਗੇ, ਜਿਨ੍ਹਾਂ ਕੋਲ ਪਛਾਣ ਪੱਤਰ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly