ਮੋਗਾ – ਪੰਜਾਬ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ।ਮੁਲਜ਼ਮ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਮਨਪ੍ਰੀਤ ਸਿੰਘ ਉਰਫ਼ ਮਨੀ ਭਿੰਡਰ ਦਾ ਸਾਥੀ ਹੈ।ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ।ਇਸ ਤੋਂ ਇਲਾਵਾ ਵਿਦੇਸ਼ ਤੋਂ ਚੱਲ ਰਹੇ ਲੱਕੀ ਪਟਿਆਲ ਗਰੋਹ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਤਿੰਨ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ ਹਨ।ਚਾਰੋਂ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਕੁੱਲ ਛੇ ਹਥਿਆਰ ਬਰਾਮਦ ਕੀਤੇ ਗਏ ਹਨ।ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਇਸ ਵਿੱਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।ਇਸ ਤੋਂ ਪਹਿਲਾਂ ਐਤਵਾਰ ਨੂੰ ਜਲੰਧਰ ਪੁਲਿਸ ਨੇ ਬੰਬੀਹਾ-ਕੌਸ਼ਲ ਗੈਂਗ ਦੇ 5 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਸੀ। ਮੁਲਜ਼ਮਾਂ ਦੇ ਕਬਜ਼ੇ ’ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਪੁਲੀਸ ਨੇ ਇਨ੍ਹਾਂ ਕੋਲੋਂ 9 ਬੰਦੂਕਾਂ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀਆਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly