HOME ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਸੂਬਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ-ਲਾਲੀ ਬਾਜਵਾ

ਬਿਕਰਮ ਮਜੀਠੀਆ ਦੀ ਗਿ੍ਰਫਤਾਰੀ ਸੂਬਾ ਸਰਕਾਰ ਦੀ ਬੌਖਲਾਹਟ ਦਾ ਨਤੀਜਾ-ਲਾਲੀ ਬਾਜਵਾ

ਲਾਲੀ ਬਾਜਵਾ

ਹੁਸ਼ਿਆਰਪੁਰ  (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗਿ੍ਰਫਤਾਰ ਕੀਤਾ ਜਾਣਾ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੈ, ਇਹ ਗੱਲ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਇੰਚਾਰਜ ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਆਖੀ ਗਈ ਅਤੇ ਕਿਹਾ ਗਿਆ ਕਿ ਜਿਸ ਤਰ੍ਹਾਂ ਕੇਂਦਰ ਦੀ ਸਰਕਾਰ ਕੇਂਦਰੀ ਏਜੰਸੀਆਂ ਦੀ ਵਰਤੋ ਵਿਰੋਧੀ ਪਾਰਟੀਆਂ ਦੇ ਆਗੂਆਂ ਖਿਲਾਫ ਕਰ ਰਹੀ ਹੈ ਉਸੇ ਤਰਜ ਉੱਪਰ ਸੂਬੇ ਦੀ ਆਪ ਸਰਕਾਰ ਚੱਲ ਰਹੀ ਹੈ ਤੇ ਇਸ ਸਰਕਾਰ ਨੇ ਜਿਸ ਨੂੰ ਵੀ ਚੁੱਪ ਕਰਾਉਣਾ ਹੁੰਦਾ ਹੈ ਉਸ ਖਿਲਾਫ ਵਿਜੀਲੈਂਸ ਦੀ ਵਰਤੋ ਕੀਤੀ ਜਾ ਰਹੀ ਹੈ ਤੇ ਇਸਦੀ ਤਾਜਾ ਉਦਾਹਰਣ ਬਿਕਰਮ ਮਜੀਠੀਆ ਦੀ ਕੀਤੀ ਗਈ ਗਿ੍ਰਫਤਾਰੀ ਹੈ। ਲਾਲੀ ਬਾਜਵਾ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਲਗਾਤਾਰ ਬਿਕਰਮ ਸਿੰਘ ਮਜੀਠੀਆ ਸੂਬਾ ਸਰਕਾਰ ਦੇ ਗਲਤ ਫੈਸਲਿਆਂ ਕਾਰਨ ਸਰਕਾਰ ਨੂੰ ਨਿਸ਼ਾਨੇ ਉੱਪਰ ਲੈ ਰਹੇ ਸਨ ਅਤੇ ਹੁਣ ਉਸਦੇ ਪ੍ਰਤੀਕਰਮ ਵਜ੍ਹੋਂ ਸਰਕਾਰ ਦੇ ਇਸ਼ਾਰੇ ’ਤੇ  ਮਜੀਠੀਆ ਖਿਲਾਫ ਵਿਜੀਲੈਂਸ ਨੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਰਫਤਾਰ ਕੀਤਾ ਹੈ। ਲਾਲੀ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ ਤੇ ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਤੇ ਵਰਕਰ ਬਿਕਰਮ ਮਜੀਠੀਆ ਦੇ ਨਾਲ ਡੱਟ ਕੇ ਖੜ੍ਹਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤਾਕਤ ਦੇ ਨਸ਼ੇ ਵਿੱਚ ਆਪਣੀ ਸੁੱਧ-ਬੁੱਧ ਗਵਾ ਚੁੱਕੇ ਹਨ ਤੇ ਇਸੇ ਕਾਰਨ ਇੱਕ ਤੋਂ ਬਾਅਦ ਦੂਜਾ ਗਲਤ ਫੈਸਲਾ ਕਰ ਰਹੇ ਹਨ। ਲਾਲੀ ਬਾਜਵਾ ਨੇ ਕਿਹਾ ਕਿ ਇਸ ਮਾਮਲੇ ਵਿੱਚੋ ਵੀ ਬਿਕਰਮ ਮਜੀਠੀਆ ਮਜ਼ਬੂਤੀ ਨਾਲ ਬਾਹਰ ਨਿੱਕਲਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleपूर्व प्रधानमंत्री वीपी सिंह की जयंती मनाई गई
Next articleਹਰਮਨਦੀਪ ਦੀਆਂ 124 ਦੌੜਾਂ ਦੀ ਬਦੌਲਤ, ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 112 ਦੌੜਾਂ ਨਾਲ ਹਰਾਇਆ: ਡਾ. ਰਮਨ ਘਈ