ਵਿਧਾਨ ਸਭਾ ਹਲਕਾ ਗਿੱਲ, ਰਾਏਕੋਟ, ਪਾਇਲ, ਦਾਖਾ, ਖੰਨਾ ਤੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਪ੍ਰਭਾਵਸਾਲੀ ਆਗੂ ਹਨ ਬਿਕਰਮਜੀਤ ਸਿੰਘ ਖਾਲਸਾ – ਲੀਲ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਇੰਚਾਰਜ ਸਾਬਕਾ ਸੰਸਦੀ ਸਕੱਤਰ ਵਿਧਾਨ ਸਭਾ ਹਲਕਾ ਰਾਏਕੋਟ, ਹਲਕਾ ਖੰਨਾ, ਹਲਕਾ ਪਾਇਲ, ਹਲਕਾ ਦਾਖਾ ਅਤੇ ਹਲਕਾ ਗਿੱਲ ਦੇ ਪ੍ਰਭਾਵਸਾਲੀ ਆਗੂ ਸ੍ਰ: ਬਿਕਰਮਜੀਤ ਸਿੰਘ ਖਾਲਸਾ ਜੀ ਨੂੰ ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਕੋਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਪੋਕਸਮੈਨ ਬਣਾਉਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ , ਸ਼੍ਰੋਮਣੀ ਅਕਾਲੀ ਦਲ ਐਸ ਸੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਪੰਜਾਬ ਸ੍ਰ: ਗੁਲਜਾਰ ਸਿੰਘ ਰਣੀਕੇ ਅਤੇ ਨੌਜਵਾਨ ਦਿਲਾਂ ਦੀ ਧੜਕਣ ਅਤੇ ਸਾਬਕਾ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦਾ ਅਤੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਡ ਦਾ ਧੰਨਵਾਦ ਕਰਦਿਆਂ ਅਕਾਲੀ ਆਗੂ ਗੁਰਦੀਪ ਸਿੰਘ ਲੀਲ ਨੇ ਕਿਹਾ ਬਿਕਰਮਜੀਤ ਸਿੰਘ ਖਾਲਸਾ ਜੀ ਪਾਰਟੀ ਦੇ ਹੋਣਹਾਰ ਆਗੂ ਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਾਂਹ ਵਧੂ ਸੋਚ ਦੇ ਮਾਲਕ ਹਨ ਤਕਰੀਬਨ 1970 ਤੋਂ ਸ਼੍ਰੋਮਣੀ ਅਕਾਲੀ ਦਲ ‘ਚ ਪ੍ਰਭਾਵਸਾਲੀ ਖਾਲਸਾ ਪਰਿਵਾਰ ਹੈ ਜੋ ਸ਼੍ਰੋਮਣੀ ਅਕਾਲੀ ਦਲ ਨੂੰ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਦੀਆਂ ਸਫ਼ਾਂ ‘ਚ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ‘ਚ ਖਾਲਸਾ ਪਰਿਵਾਰ ਦਾ ਅਹਿਮ ਯੋਗਦਾਨ ਰਿਹਾ ਹੈ ਜਿੰਨਾ ਨੇ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤੇ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸੇਵਾਵਾਂ ਨੂੰ ਹਮੇਸ਼ਾ ਸਮਰਪਿਤ ਹਨ । ਇਸ ਸਮੇ ਨਵ ਨਿਯੁਕਤ ਸੀਨੀਅਰ ਮੀਤ ਪ੍ਰਧਾਨ ਸ੍ਰ: ਬਿਕਰਮਜੀਤ ਸਿੰਘ ਖਾਲਸਾ ਜੀ ਨੇ ਕਿਹਾ ਜੋ ਪਾਰਟੀ ਹਾਈ ਕਮਾਡ ਵੱਲੋਂ ਡਿਉਟੀ ਲਾਈ ਹੈ, ਜੋ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੇਵਾ ਲਾਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਵਾਂਗਾ ਤੇ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਤੇ ਕਰਦਾ ਰਹਾਂਗਾ । ਜਿੱਥੇ ਵੀ ਪਾਰਟੀ ਹਾਈ ਕਮਾਂਡ ਨੇ ਡਿਉਟੀ ਲਾਈ ਜਿਸ ਵੀ ਹਲਕੇ ‘ਚ ਸੇਵਾ ਲਾਈ ਉਥੇ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ, ਪਾਰਟੀ ਨੂੰ ਹਮੇਸ਼ਾ ਤਕੜਾ ਕਰਨ ਲਈ ਯਤਨ ਕੀਤਾ । ਹਰ ਹਲਕੇ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ । ਖਾਲਸਾ ਜੀ ਨੇ ਕਿਹਾ ਅੱਜ ਪੰਜਾਬ ਦਾ ਹਰ ਵਾਸੀ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦਾ ਹੈ। ਆ ਰਹੀਆਂ 2027 ‘ਚ ਵਿਧਾਨ ਸਭਾ ਚੋਣਾਂ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਹੋਵੇਗੀ । ਪੰਜਾਬ ਦੇ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਹੋਣਗੇ । ਅੱਜ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਡ ਦਾ ਧੰਨਵਾਦ ਕਰਦਿਆਂ ਖਾਲਸਾ ਜੀ ਨੂੰ ਵਧਾਈ ਦੇਣ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ ਗੁਰਦੀਪ ਸਿੰਘ ਲੀਲ , ਜਥੇਦਾਰ ਨਛੱਤਰ ਸਿੰਘ ਸਿੱਧੂ , ਸੰਦੀਪ ਸਿੰਘ ਖੋਸਾ, ਕਮਲਜੀਤ ਸਿੰਘ ਮਠਾੜੂ , ਸਨਮੀਤ ਸਿੰਘ, ਜਸਪ੍ਰੀਤ ਸਿੰਘ, ਰਵਿੰਦਰ ਸਿੰਘ ਬੇਦੀ, ਕੁਲਦੀਪ ਸਿੰਘ ਖਾਲਸਾ, ਭੁਪਿੰਦਰ ਸਿੰਘ ਕਾਕਾ ਸੇਖੋਂ, ਸੰਦੀਪ ਸਿੰਘ ਸੋਨੀ ਲੀਲ, ਤੇਜਿੰਦਰ ਸਿੰਘ ਅਤੇ ਡਾਕਟਰ ਪ੍ਰਿਤਪਾਲ ਸਿੰਘ ਆਦਿ ਪਹੁੰਚੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



