ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਬਿੱਲ ਰਾਜ ਸਭਾ ਵਿੱਚ ਪਾਸ

ਨਵੀਂ ਦਿੱਲੀ (ਸਮਾਜ ਵੀਕਲੀ):  ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਦਿੱਲੀ ਦੇ ਤਿੰਨ ਨਗਰ ਨਿਗਮਾਂ ਦੇ ਰਲੇਵੇਂ ਸਬੰਧੀ ਦਿੱਲੀ ਨਗਰ ਨਿਗਮ (ਸੋਧ) ਬਿੱਲ, 2022 ਨੂੰ ਅੱਜ ਰਾਜ ਸਭਾ ਵਿੱਚ ਜ਼ੁਬਾਨੀ ਮੱਤ ਨਾਲ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਲੋਕ ਸਭਾ ਵਿੱਚ 30 ਮਾਰਚ ਨੂੰ ਪਾਸ ਹੋ ਚੁੱਕਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਬਿੱਲ ’ਤੇ ਚਰਚਾ ਕਰਦਿਆਂ ਦਿੱਲੀ ਸਰਕਾਰ ’ਤੇ ਤਿੰਨਾਂ ਨਗਰ ਨਿਗਮਾਂ ਨਾਲ ‘ਮਤਰੇਈ ਮਾਂ’ ਵਰਗਾ ਸਲੂਕ ਕਰਨ ਦਾ ਦੋਸ਼ ਲਾਇਆ। ਜ਼ਿਕਰਯੋਗ ਹੈ ਕਿ ਸਾਲ 2011 ਵਿੱਚ ਦਿੱਲੀ ਨਗਰ ਨਿਗਮ ਨੂੰ ਤਿੰਨ ਭਾਗਾਂ ਦੱਖਣੀ ਦਿੱਲੀ ਨਗਰ ਨਿਗਮ, ਉਤਰੀ ਦਿੱਲੀ ਨਗਰ ਨਿਗਮ ਅਤੇ ਪੂਰਬੀ ਦਿੱਲੀ ਨਗਰ ਨਿਗਮ ਵਿੱਚ ਵੰਡਿਆ ਗਿਆ ਸੀ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਮਾਨ ਵੱਲੋਂ ਪੰਜਾਬ ’ਚ ਗੈਂਗਸਟਰਾਂ ਖ਼ਿਲਾਫ਼ ਵਿਸ਼ੇਸ਼ ਟਾਸਕ ਫੋਰਸ ਬਣਾਉਣ ਦਾ ਹੁਕਮ
Next articleਕਾਂਗਰਸ ਲਈ ਅੱਗੇ ਦਾ ਰਾਹ ਪਹਿਲਾਂ ਨਾਲੋਂ ਕਿਤੇ ਵੱਧ ਚੁਣੌਤੀਪੂਰਨ: ਸੋਨੀਆ ਨੇ ਸੀਪੀਪੀ ਦੀ ਮੀਟਿੰਗ ’ਚ ਕਿਹਾ