ਮਰਹੂਮ ਬਿਪਿਨ ਰਾਵਤ ਦਾ ਭਰਾ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਜਿਨ੍ਹਾਂ ਦੀ ਹਾਲ ਹੀ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ,  ਦਾ ਭਰਾ ਵਿਜੈ ਰਾਵਤ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਿਆ। ਸੂਤਰਾਂ ਨੇ ਦੱਸਿਆ ਕਿ ਭਾਜਪਾ ਉਨ੍ਹਾਂ ਨੂੰ ਉੱਤਰਾਖੰਡ ’ਚ ਆਪਣਾ ਉਮੀਦਵਾਰ ਬਣਾ ਸਕਦੀ ਹੈ। ਫੌਜ ਤੋਂ ਕਰਨਲ ਵਜੋਂ ਸੇਵਾਮੁਕਤ ਹੋਏ ਵਿਜੈ ਰਾਵਤ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਰਾਜ ਸਭਾ ਮੈਂਬਰ ਅਨਿਲ ਬਲੂਨੀ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ। ਉਸ ਦੇ ਪਿਤਾ ਵੀ ਭਾਜਪਾ ਨਾਲ ਜੁੜੇ ਹੋਏ ਸਨ। ਰਾਵਤ ਨੇ ਪਾਰਟੀ ਲਈ ਕੰਮ ਕਰਨ ‘ਤੇ ਖੁਸ਼ੀ ਜ਼ਾਹਿਰ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਵਿਲੱਖਣ ਦ੍ਰਿਸ਼ਟੀ ਅਤੇ ਨਜ਼ਰੀਆ ਹੈ।   

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਜਪਾਲ ਨੇ ਬੰਗਾਲ ਦੇ ਮੁੱਖ ਸਕੱਤਰ ਨੂੰ ਜਵਾਬ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ
Next articleਭਾਜਪਾ ਨੇ ਵੰਸ਼ਵਾਦ ਅਤੇ ਪਰਿਵਾਰਵਾਦ ਦੀ ਥਾਂ ਵਿਕਾਸ ਨੂੰ ਪਹਿਲ ਦਿੱਤੀ: ਯੋਗੀ