ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ) 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮਦਿਨ ਮਨਾਉਣ ਸਬੰਧੀ ਕੀਤੀਆਂ ਜਾ ਰਹੀਆਂ ਤਿਆਰੀਆਂ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਇੱਕ ਵਿਸ਼ੇਸ਼ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹੁਸ਼ਿਆਰਪੁਰ ਵਿਖੇ ਜ਼ਿਲ੍ਾ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਅਤੇ ਦੁਆਬਾ ਇੰਨਚਾਰਜ ਡਾ. ਹਰਜਿੰਦਰ ਸਿੰਘ ਜੱਖੂ ਅਤੇ ਸੀਨੀਅਰ ਮੀਤ ਪ੍ਰਧਾਨ (ਕਿਸਾਨ ਵਿੰਗ) ਗੁਰਦੀਪ ਸਿੰਘ ਖੁਣ ਖੁਣ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਇਸ ਸਮੇਂ ਗੱਲਬਾਤ ਕਰਦੇ ਹੋਏ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਪਾਰਟੀ ਵੱਲੋਂ ਹਰ ਸਾਲ ਦੀ ਤਰਾਂ 12 ਫਰਵਰੀ ਨੂੰ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ ਤੇ ਹੁਸ਼ਿਆਰਪੁਰ ਤੋਂ 500 ਸਿੰਘਾਂ ਦਾ ਜਥਾ ਫਤਿਹਗੜ੍ਹ ਸਾਹਿਬ ਵਿਖੇ ਹੋ ਰਹੇ ਇਕੱਠ ਵਿੱਚ ਸ਼ਾਮਿਲ ਹੋਵੇਗਾ ਉਨਾਂ ਨੇ ਕਿਹਾ ਕਿ ਇਸ ਦਿਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਵੀ ਪਾਰਟੀ ਵੱਲੋਂ ਵੱਡੀ ਪੱਧਰ ਤੇ ਮਨਾਇਆ ਜਾਵੇਗਾ।ਇਸ ਸਮੇਂ ਪਾਰਟੀ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਖੁਣ ਖੁਣ ਅਤੇ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਸਾਂਝੇ ਤੌਰ ਤੇ ਕਿਹਾ ਕਿ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਜਨਮਦਿਨ ਮਨਾਉਣ ਸਬੰਧੀ ਤਿਆਰੀਆਂ ਦੇ ਨਾਲ ਨਾਲ ਪਾਰਟੀ ਮੈਂਬਰਸ਼ਿਪ ਮੁਹਿੰਮ ਨੂੰ ਤੇਜ ਕੀਤਾ ਜਾਵੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਛਪੀਆਂ ਡਰਾਫਟ ਸੂਚੀਆਂ ਵਿੱਚ ਬਣੀਆਂ ਗਲਤ ਵੋਟਾਂ ਤੇ ਇਤਰਾਜ਼ ਲਗਾ ਕੇ ਰੱਦ ਕਰਵਾਇਆ ਜਾਵੇ ਅਤੇ 10 ਮਾਰਚ ਤੱਕ ਵੱਧ ਤੋਂ ਵੱਧ ਯੋਗ ਵੋਟਾਂ ਬਣਾਈਆਂ ਜਾਣ ਇਸ ਸਮੇਂ ਗੁਰਦੀਪ ਸਿੰਘ ਗੜਦੀਵਾਲਾ, ਸਤਨਾਮ ਸਿੰਘ ਧਾਮੀਆਂ, ਸੰਦੀਪ ਸਿੰਘ ਖਾਲਸਾ ਟਾਂਡਾ,ਬਾਬਾ ਕੇਵਲ ਸਿੰਘ ਨਿਹੰਗ, ਮਨਜਿੰਦਰ ਸਿੰਘ ਜੌਹਲਾ, ਸੁਖਦੇਵ ਸਿੰਘ ਕਾਹਰੀ, ਪਰਮਜੀਤ ਸਿੰਘ ਮੇਘੋਵਾਲ, ਜਗਦੀਸ਼ ਸਿੰਘ ਚੱਬੇਵਾਲ, ਬੂਟਾ ਸਿੰਘ ਧਾਮੀ,ਦਲਜੀਤ ਸਿੰਘ ਮਾਨ, ਦਿਲਬਾਗ ਸਿੰਘ ਪਥਰਾਲੀਆਂ, ਸੁਖਜਿੰਦਰ ਸਿੰਘ ਸਾਬੀ ਦਸ਼ਮੇਸ਼ ਨਗਰ, ਸਿਮਰਜੀਤ ਸਿੰਘ ਸੇਮਾ, ਬਘੇਲ ਸਿੰਘ ਟਾਂਡਾ, ਜੋਗਿੰਦਰ ਸਿੰਘ ਨਸਰਾਲਾ,ਸਨੀ ਹੁਸ਼ਿਆਰਪੁਰ, ਰਣਜੀਤ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj