HOME ਪੌਧਾਰੋਪਣ ਕਰਕੇ ਮਨਾਇਆ ਜਨਮਦਿਨ, ਪ੍ਰਿੰਸੀਪਲ ਰਜਿੰਦਰ ਗਿੱਲ ਨੇ ਨੌਜਵਾਨਾਂ ਨੂੰ ਦਿੱਤਾ ਹਰਿਆਲੀ...

ਪੌਧਾਰੋਪਣ ਕਰਕੇ ਮਨਾਇਆ ਜਨਮਦਿਨ, ਪ੍ਰਿੰਸੀਪਲ ਰਜਿੰਦਰ ਗਿੱਲ ਨੇ ਨੌਜਵਾਨਾਂ ਨੂੰ ਦਿੱਤਾ ਹਰਿਆਲੀ ਦਾ ਸੁਨੇਹਾ

3
ਫੋਟੋ ਕੈਪਸ਼ਨ: ਪ੍ਰਿੰਸੀਪਲ ਰਜਿੰਦਰ ਗਿੱਲ ਆਪਣੇ ਜਨਮਦਿਨ ਮੌਕੇ ਗੁੜਹਲ ਦਾ ਬੂਟਾ ਲਗਾਉਂਦੇ ਹੋਏ , ਨਾਲ ਹਨ ਐਸਕੇਟੀ ਪਲਾਂਟੇਸ਼ਨ ਟੀਮ ਦੇ ਸੰਸਥਾਪਕ ਅੰਕੁਸ਼ ਨਿਝਾਵਨ, ਪਰਿਵਾਰਕ ਮੈਂਬਰ ਅਤੇ ਹੋਰ ਸਾਥੀ

ਐਸਕੇਟੀ ਪਲਾਂਟੇਸ਼ਨ ਟੀਮ ਦੀ ਮੁਹਿੰਮ ਨਾਲ ਜੁੜ ਕੇ ਲਗਾਏ ਬੂਟੇ, ਨੌਜਵਾਨਾਂ ਨੂੰ ਵਾਤਾਵਰਨ ਸੰਭਾਲ ਲਈ ਅੱਗੇ ਆਉਣ ਦਾ ਦਿੱਤਾ ਸੱਦਾ

ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਵਾਤਾਵਰਨ ਦੀ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਐਸਕੇਟੀ ਪਲਾਂਟੇਸ਼ਨ ਟੀਮ ਵੱਲੋਂ ਚਲਾਈ ਜਾ ਰਹੀ “ਜਨਮਦਿਨ ‘ਤੇ ਪੌਧਾਰੋਪਣ ਮੁਹਿੰਮ” ਤਹਿਤ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਰਜਿੰਦਰ ਗਿੱਲ ਨੇ ਆਪਣੇ ਜਨਮਦਿਨ ਮੌਕੇ ਪੌਧਾਰੋਪਣ ਕਰਕੇ ਸਮਾਜ ਨੂੰ ਇੱਕ ਪ੍ਰੇਰਣਾਦਾਇਕ ਸੁਨੇਹਾ ਦਿੱਤਾ। ਉਨ੍ਹਾਂ ਵਾਹਿਗੁਰੂ ਨਗਰ ਗਲੀ ਨੰਬਰ-6 ਵਿਖੇ ਆਪਣੇ ਨਿਵਾਸ ਸਥਾਨ ਦੇ ਨੇੜੇ ਗੁੜਹਲ ਦੇ ਬੂਟੇ ਲਗਾ ਕੇ ਵਾਤਾਵਰਨ ਦੀ ਸੰਭਾਲ ਦਾ ਸੰਕਲਪ ਲਿਆ। ਇਸ ਮੌਕੇ ਰਜਿੰਦਰ ਗਿੱਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵਧ ਰਿਹਾ ਪ੍ਰਦੂਸ਼ਣ ਅਤੇ ਘਟ ਰਹੀ ਹਰਿਆਲੀ ਮਨੁੱਖਤਾ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਵਾਤਾਵਰਨ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਸ਼ਹਿਰ ਵਾਸੀਆਂ, ਖਾਸ ਕਰਕੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮਦਿਨ, ਵਿਆਹ ਦੀਆਂ ਵਰ੍ਹੇਗੰਢਾਂ ਅਤੇ ਹੋਰ ਖੁਸ਼ੀ ਦੇ ਮੌਕਿਆਂ ਨੂੰ ਪੌਧਾਰੋਪਣ ਨਾਲ ਜੋੜਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਵਾਤਾਵਰਨ ਮਿਲ ਸਕੇ। ਐਸਕੇਟੀ ਪਲਾਂਟੇਸ਼ਨ ਟੀਮ ਦੇ ਸੰਸਥਾਪਕ ਅਤੇ ਸੰਚਾਲਕ ਅੰਕੁਸ਼ ਨਿਝਾਵਨ ਨੇ ਕਿਹਾ ਕਿ ਟੀਮ ਦਾ ਉਦੇਸ਼ ਲੋਕਾਂ ਨੂੰ ਕੁਦਰਤ ਨਾਲ ਜੋੜਨਾ ਅਤੇ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਜਨਮਦਿਨਾਂ ਅਤੇ ਹੋਰ ਖਾਸ ਮੌਕਿਆਂ ‘ਤੇ ਪੌਧਾਰੋਪਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਵਿੱਚ ਹਰਿਆਲੀ ਵਧੇ ਅਤੇ ਲੋਕ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ।ਇਸ ਮੌਕੇ ਐਸਕੇਟੀ ਟੀਮ ਦੇ ਮੈਂਬਰਾਂ, ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਨਿਵਾਸੀਆਂ ਨੇ ਵੀ ਪੌਧਾਰੋਪਣ ਦੇ ਮਹੱਤਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਕਲਪ ਲਿਆ। ਇਸ ਮੌਕੇ ਡਾ. ਨਿਰਦੋਸ਼ ਕੌਰ ਗਿੱਲ, ਗੁਨਰਾਸ ਸਿੰਘ ਗਿੱਲ, ਅਮਿਤ ਸਿਹਰਾ, ਦਿਵਾਂਸ਼ ਪਾਲ, ਰੂਬੀ, ਪ੍ਰਦੀਪ ਕਪੂਰ, ਰਜਨੀ ਕਪੂਰ, ਗੀਤਾਂਸ਼ ਪਾਲ, ਸਾਕਸ਼ੀ ਕਪੂਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article2 ਮੋਟਰਸਾਈਕਲਾਂ ਦੀ ਸਿੱਧੀ ਟੱਕਰ ‘ਚ ਇੱਕ ਦੀ ਮੌਤ ਇੱਕ ਗੰਭੀਰ ਜਖਮੀ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ
Next articleSAMAJ WEEKLY = 16/06/2026