HOME ਸਾਹਿਬ ਕਾਂਸ਼ੀ ਰਾਮ ਦੇ ਜਨਮਦਿਨ ਨੂੰ ਸੱਤਾ ਪ੍ਰਾਪਤ ਕਰੋ ਦਿਵਸ ਵੱਜੋਂ ਮਨਾਏਗੀ...

ਸਾਹਿਬ ਕਾਂਸ਼ੀ ਰਾਮ ਦੇ ਜਨਮਦਿਨ ਨੂੰ ਸੱਤਾ ਪ੍ਰਾਪਤ ਕਰੋ ਦਿਵਸ ਵੱਜੋਂ ਮਨਾਏਗੀ ਬਸਪਾ : ਪ੍ਰਤਾਪ ਸਿੰਘ, ਡਾ. ਕਰੀਮਪੁਰੀ

2

ਬਸਪਾ ਹਾਈਕਮਾਨ ਨੇ ਦਿੱਲੀ ਵਿੱਚ ਪੰਜਾਬ ਇਕਾਈ ਨਾਲ ਮੀਟਿੰਗ ਕੀਤੀ

ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ, ਨਸ਼ਿਆਂ ਤੇ ਮਜ਼ਦੂਰਾਂ-ਕਿਸਾਨਾਂ ਦੀ ਬਦਹਾਲੀ ਦੇ ਮੁੱਦਿਆਂ ‘ਤੇ ਚਰਚਾ ਕੀਤੀ

ਨਵੀਂ ਦਿੱਲੀ/ਚੰਡੀਗੜ੍ਹ   (ਸਮਾਜ ਵੀਕਲੀ)  ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪੰਜਾਬ ਇਕਾਈ ਨੇ ਅੱਜ ਨਵੀਂ ਦਿੱਲੀ ਵਿੱਚ ਪਾਰਟੀ ਹਾਈਕਮਾਨ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਦੌਰਾਨ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ, ਨਸ਼ੇ ਅਤੇ ਮਜ਼ਦੂਰਾਂ-ਕਿਸਾਨਾਂ ਦੀ ਬਦਹਾਲੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਗਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਬਸਪਾ ਪੰਜਾਬ ਦੇ ਇੰਚਾਰਜ ਪ੍ਰਤਾਪ ਸਿੰਘ ਅਤੇ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਦੀ ‘ਪੰਜਾਬ ਸੰਭਾਲੋ’ ਮੁਹਿੰਮ ਤਹਿਤ ਪਾਰਟੀ ਸੰਸਥਾਪਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਦੇ ਜਨਮਦਿਨ ਨੂੰ 15 ਮਾਰਚ ਨੂੰ ਪੰਜਾਬ ਭਰ ਵਿੱਚ ‘ਸੱਤਾ ਪ੍ਰਾਪਤ ਕਰੋ ਦਿਵਸ’ ਵੱਜੋਂ ਮਨਾਇਆ ਜਾਵੇਗਾ। ਡਾ. ਕਰੀਮਪੁਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀਆਂ ਅਤੇ ਨੇਤਾਵਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਹਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਆਪਣੀ ਹੀ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਨਹੀਂ ਹੈ। ਉਨ੍ਹਾਂ ਸਿਹਤ ਸੇਵਾਵਾਂ ਦੀ ਬਦਹਾਲੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਬਿਮਾਰ ਹੁੰਦੇ ਹਨ, ਤਾਂ ਉਹ ਸਰਕਾਰੀ ਮੁਹੱਲਾ ਕਲੀਨਿਕਾਂ ਜਾਂ ਸਰਕਾਰੀ ਮੈਡੀਕਲ ਕਾਲਜਾਂ ਦੀ ਬਜਾਏ ਨਿੱਜੀ ਹਸਪਤਾਲਾਂ ਦਾ ਰੁਖ਼ ਕਰਦੇ ਹਨ। ਸਰਕਾਰ ਨੇ ਖੁਦ ਮੰਨਿਆ ਹੈ ਕਿ ਸਰਕਾਰੀ ਸਿਹਤ ਸੇਵਾਵਾਂ ਫੇਲ੍ਹ ਹੋ ਚੁੱਕੀਆਂ ਹਨ। ਮੀਟਿੰਗ ਵਿੱਚ ਪੰਜਾਬ ਵਿੱਚ ਵਧ ਰਹੇ ਗੈਂਗਸਟਰਵਾਦ ਅਤੇ ਕਤਲਾਂ ‘ਤੇ ਚਿੰਤਾ ਪ੍ਰਗਟ ਕੀਤੀ ਗਈ। ਪ੍ਰਤਾਪ ਸਿੰਘ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਡਰੱਗ ਮਾਫੀਆ, ਰੇਤ ਮਾਫੀਆ ਅਤੇ ਭੂ-ਮਾਫੀਆ ਦਾ ਰਾਜ ਹੈ। ਆਮ ਆਦਮੀ ਖੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਡਾ. ਕਰੀਮਪੁਰੀ ਨੇ ਕਿਹਾ ਕਿ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਹੁਣ ਆਮ ਆਦਮੀ ਪਾਰਟੀ ਨੇ ਮਿਲ ਕੇ ਪੰਜਾਬ ਦੇ ਛੋਟੇ ਕਿਸਾਨਾਂ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਕਿਸਾਨ ਕਰਜ਼ਾ ਰਾਸ਼ਟਰੀ ਔਸਤ ਦੇ ਮੁਕਾਬਲੇ ਤਿੰਨ ਗੁਣਾ ਵੱਧ ਗਿਆ ਹੈ। ਜਿਸ ਸੂਬੇ ਦਾ ਕਿਸਾਨ ਖੁਦਕੁਸ਼ੀਆਂ ਕਰਨ ਨੂੰ ਮਜ਼ਬੂਰ ਹੋਵੇ, ਉੱਥੇ ਮਜ਼ਦੂਰ ਦੀ ਹਾਲਤ ਕਿਹੋ ਜਿਹੀ ਹੋਵੇਗੀ, ਇਹ ਆਸਾਨੀ ਨਾਲ ਸਮਝਿਆ ਜਾ ਸਕਦਾ ਹੈ। ਪੰਜਾਬ ਬਚਾਉਣ ਲਈ ਸੱਤਾ ਪਰਿਵਰਤਨ ਜ਼ਰੂਰੀ ਬਸਪਾ ਲੀਡਰਸ਼ਿਪ ਨੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਬਚਾਉਣ ਦਾ ਇੱਕੋ ਇੱਕ ਤਰੀਕਾ ਸੱਤਾ ਪਰਿਵਰਤਨ ਹੈ। ਪ੍ਰਤਾਪ ਸਿੰਘ ਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਪੰਜਾਬ ਵਿੱਚ ਮਾਫੀਆ ਰਾਜ ਅਤੇ ਗੈਂਗਸਟਰਾਂ ‘ਤੇ ਤੁਰੰਤ ਰੋਕ ਲਗਾਈ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਠਿੰਡਾ ਦੇ ਜੀਉਂਦ ਪਿੰਡ (ਮੌੜ ਹਲਕਾ) ਵਿੱਚ ਕਿਸਾਨਾਂ ‘ਤੇ ਜ਼ੁਲਮ ਕਰਨ ਵਾਲਿਆਂ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪ੍ਰਤਾਪ ਸਿੰਘ ਤੇ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਪੰਜਾਬੀਆਂ ਨੂੰ ਆਪਣੀ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਬਸਪਾ ਦੀ ‘ਪੰਜਾਬ ਸੰਭਾਲੋ ਮੁਹਿੰਮ’ ਵਿੱਚ ਸ਼ਾਮਲ ਹੋਣ ਅਤੇ ਲੋਕ ਵਿਰੋਧੀ ਤਾਕਤਾਂ ਨੂੰ ਸੱਤਾ ਤੋਂ ਬਾਹਰ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਬਸਪਾ ਆਗੂ ਪ੍ਰਜਾਪਤੀ ਅਜੀਤ ਸਿੰਘ ਭੈਣੀ, ਚੌਧਰੀ ਗੁਰਨਾਮ ਸਿੰਘ, ਐਡਵੋਕੇਟ ਬਲਵਿੰਦਰ ਕੁਮਾਰ, ਖੁਸ਼ੀ ਰਾਮ, ਐਡਵੋਕੇਟ ਪ੍ਰਿਤਪਾਲ, ਐਡਵੋਕੇਟ ਮਨਪ੍ਰੀਤ ਸਿੰਘ, ਐਡਵੋਕੇਟ ਸਿਮਰਨ ਸਿੰਘ ਗੁਰੂ, ਕਰਮਚੰਦ, ਵਿਜੇ ਯਾਦਵ, ਟੀਨੂ ਫਿਲੌਰ, ਮਾਸਟਰ ਰਾਜੇਂਦਰ, ਸਾਜਨ, ਪੀਡੀ ਸ਼ਾਂਤ ਆਦਿ ਵੀ ਮੀਟਿੰਗ ਵਿੱਚ ਮੌਜ਼ੂਦ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 21/02/2026
Next articleਪੰਜਾਬੀ ਦਿਹਾੜੇ ਤੇ ਵਿਸ਼ੇਸ