ਭਾਜਪਾ ਨੇ ਪੰਜਾਬ ਸਮੇਤ ਹੋਰ ਰਾਜਾਂ ਲਈ ਚੋਣ ਇੰਚਾਰਜ ਐਲਾਨੇ

ਨਵੀਂ ਦਿੱਲੀ (ਸਮਾਜ ਵੀਕਲੀ): ਭਾਜਪਾ ਨੇ ਉੱਤਰ ਪ੍ਰਦੇਸ਼, ਪੰਜਾਬ, ਗੋਆ, ਮਣੀਪੁਰ ਅਤੇ ਉੱਤਰਾਖੰਡ ’ਚ ਚੋਣ ਇੰਚਾਰਜਾਂ ਦਾ ਐਲਾਨ ਕੀਤਾ ਹੈ, ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸੇ ਤਰ੍ਹਾਂ ਹਰਦੀਪ ਸਿੰਘ ਪੁਰੀ, ਮੀਨਾਕਸ਼ੀ ਲੇਖੀ ਅਤੇ ਵਿਨੋਦ ਚਾਵੜਾ ਨੂੰ ਸ਼ੇਖਾਵਤ ਦੇ ਅਧੀਨ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਦੇ ਪ੍ਰਬੰਧਨ ਲਈ ਨਿਯੁਕਤ ਕੀਤਾ ਗਿਆ ਹੈ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਉੱਤਰਾਖੰਡ ਦਾ ਕਾਰਜਭਾਰ ਸੌਂਪਿਆ ਗਿਆ ਹੈ। ਲਾਕੇਟ ਚੈਟਰਜੀ ਅਤੇ ਆਰ ਪੀ ਸਿੰਘ ਉਨ੍ਹਾਂ ਨੂੰ 70 ਵਿਧਾਨ ਸਭਾ ਸੀਟਾਂ ’ਤੇ ਕੰਮ ਕਰਨ ਵਿੱਚ ਸਹਾਇਤਾ ਕਰਨਗੇ। ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਗੋਆ ਵਿਧਾਨ ਸਭਾ ਚੋਣਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੂੰ ਮਣੀਪੁਰ ਦੀਆਂ ਵਿਧਾਨ ਸਭਾ ਚੋਣਾਂ ਲਈ ਇੰਚਾਰਜ ਬਣਾਇਆ ਗਿਆ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿਸਤਾਨ ਸਰਹੱਦ ਪਾਰ ‘ਹਿੰਸਾ ਦੇ ਸੱਭਿਆਚਾਰ’ ਨੂੰ ਸ਼ਹਿ ਦੇ ਰਿਹੈ: ਭਾਰਤ
Next articleਟੀਐੱਮਸੀ ਆਗੂ ਨਿਸ਼ਾਨੇ ’ਤੇ ਆਏ: ਮਮਤਾ