ਮਨਰੇਗਾ ਕਾਨੂੰਨ ਖਤਮ ਕਰਨ ਦੀ ਕੇਂਦਰ ਸਰਕਾਰ ਦੀ ਇਸ ਸਾਜਿਸ਼ ਨੂੰ ਵੀ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ .ਪ੍ਰਤਾਪ ਸਿੰਘ ਬਾਜਵਾ
ਭਾਰਤ ਇੱਕ ਅੱਤ ਦਰਜੇ ਦਾ ਗਰੀਬ ਦੇਸ਼ ਹੈ-ਰਾਜਾ ਵੜਿੰਗ
ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਪੰਜਾਬ ਅਤੇ ਕੇਂਦਰ ਸਰਕਾਰ ਤੇ ਤਿੱਖੇ ਹਮਲੇ
ਲੋਕ ਹਿੱਤਾਂ ਲਈ ਕਾਂਗਰਸ ਵੱਲੋਂ ਵਿੱਢੇ ਇਸ ਸੰਘਰਸ਼ ਨੂੰ ਪੰਜਾਬੀਆਂ ਦਾ ਸਾਥ ਮਿਲਦਾ ਹੈ ਤਾਂ ਕੇਂਦਰ ਸਰਕਾਰ ਨੂੰ ਹਰ ਹਾਲਤ ਵਿੱਚ ਇਹ ਕਾਨੂੰਨ ਵੀ ਵਾਪਸ ਲੈਣ ਲਈ ਮਜਬੂਰ ਹੋਣਾ ਹੀ ਪਵੇਗਾ ।ਸੰਸਦ ਮੈਂਬਰ ਡਾ. ਅਮਰ ਸਿੰਘ
ਰਾਏਕੋਟ (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਜਿਸ ਤਰ੍ਹਾਂ ਪੰਜਾਬੀਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿੱਢ ਕੇ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦਿੱਤਾ ਸੀ ਉਸੇ ਤਰ੍ਹਾਂ ਗਰੀਬ ਮਜ਼ਦੂਰਾਂ ਦੇ ਹੱਕ ਚ ਬਣਿਆ ਮਨਰੇਗਾ ਕਾਨੂੰਨ ਖਤਮ ਕਰਨ ਦੀ ਕੇਂਦਰ ਸਰਕਾਰ ਦੀ ਇਸ ਸਾਜਿਸ਼ ਨੂੰ ਵੀ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ ਅਤੇ ਕੇਂਦਰ ਸਰਕਾਰ ਨੂੰ ਇਹ ਕਾਨੂੰਨ ਵਾਪਸ ਲੈਣ ਲਈ ਮਜਬੂਰ ਕਰ ਦੇਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਪੰਜਾਬ ਸੂਬੇ ਦੇ ਇੰਚਾਰਜ ਭੁਪੇਸ਼ ਬਘੇਲ ਵੱਲੋਂ ਅੱਜ ਸਥਾਨਕ ਅਨਾਜ ਮੰਡੀ ਵਿੱਚ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਦੀ ਅਗਵਾਈ ਵਿੱਚ ਹੋਈ ‘ਮਨਰੇਗਾ ਬਚਾਓ ਸੰਗਰਾਮ ਰੈਲੀ’ ਵਿੱਚ ਜੁੜੇ ਇਲਾਕੇ ਦੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਲੋਕ ਹਿੱਤਾਂ ਲਈ ਕਾਂਗਰਸ ਵੱਲੋਂ ਵਿੱਢੇ ਇਸ ਸੰਘਰਸ਼ ਨੂੰ ਪੰਜਾਬੀਆਂ ਦਾ ਸਾਥ ਮਿਲਦਾ ਹੈ ਤਾਂ ਕੇਂਦਰ ਸਰਕਾਰ ਨੂੰ ਹਰ ਹਾਲਤ ਵਿੱਚ ਇਹ ਕਾਨੂੰਨ ਵੀ ਵਾਪਸ ਲੈਣ ਲਈ ਮਜਬੂਰ ਹੋਣਾ ਹੀ ਪਵੇਗਾ ।
ਰੈਲੀ ਦੌਰਾਨ ਆਪਣੇ ਸੰਬੋਧਨ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤ ਇੱਕ ਅੱਤ ਦਰਜੇ ਦਾ ਗਰੀਬ ਦੇਸ਼ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਮਨਰੇਗਾ ਯੋਜਨਾ ਸ਼ੁਰੂ ਕੀਤੀ ਗਈ ਸੀ। ਉਨਾਂ ਕਿਹਾ ਕਿ ਜੇਕਰ ਕਾਂਗਰਸ ਵੱਲੋਂ ਇਹ ਯੋਜਨਾ ਸ਼ੁਰੂ ਨਾ ਕੀਤੀ ਗਈ ਹੁੰਦੀ ਤਾਂ ਹੁਣ ਤੱਕ ਦੇਸ਼ ਵਿੱਚ ਸਿਵਲ ਵਾਰ ਲੱਗ ਜਾਣੀ ਸੀ। ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਵੱਲੋਂ ਲਿਆਂਦਾ ਗਿਆ ਨਵਾਂ ਰੁਜ਼ਗਾਰ ਕਾਨੂੰਨ ਮਜ਼ਦੂਰ ਵਰਗ ਤੋਂ ਹੱਕ ਖੋ ਲਵੇਗਾ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 10 ਲੱਖ ਵਾਲੀ ਸਿਹਤ ਬੀਮਾ ਯੋਜਨਾ ਤੇ ਬੋਲਦਿਆਂ ਉਹਨਾਂ ਕਿਹਾ ਕਿ ਇਹ ਯੋਜਨਾ ਲੋਕਾਂ ਧੂੜ ਪਾਉਣ ਦੇ ਬਰਾਬਰ ਹੈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਪੰਜਾਬ ਅਤੇ ਕੇਂਦਰ ਸਰਕਾਰ ਤੇ ਤਿੱਖੇ ਹਮਲੇ ਕੀਤੇ ਗਏ। ਰੈਲੀ ਦੇ ਅੰਤ ਵਿੱਚ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਰੈਲੀ ਵਿੱਚ ਪੁੱਜੇ ਲੀਡਰਾਂ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੂੰ 2027 ਵਿੱਚ ਪੰਜਾਬ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਭੇਜਣ ਦੀ ਅਪੀਲ ਵੀ ਕੀਤੀ। ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲੱਖਾ ਪਾਇਲ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਸਾਬਕਾ ਵਿਧਾਇਕ ਰਣਦੀਪ ਸਿੰਘ ਨਾਭਾ, ਰੁਪਿੰਦਰ ਸਿੰਘ ਰਾਜਾ ਗਿੱਲ, ਹਲਕਾ ਇੰਚਾਰਜ ਸਮਰਾਲਾ, ਬਿਕਰਮ ਬਾਜਵਾ ਹਲਕਾ ਇੰਚਾਰਜ ਸਾਹਨੇਵਾਲ, ਰਵਿੰਦਰਾ ਡਾਲਵੀ ਇੰਚਾਰਜ ਯੂਥ ਕਾਂਗਰਸ, ਅਰੁਣਾ ਚੌਧਰੀ , ਕਮਲ ਧਾਲੀਵਾਲ, ਮਮਤਾ ਦੱਤਾ ਸਾਬਕਾ ਪ੍ਰਧਾਨ ਮਹਿਲਾ ਵਿੰਗਉਦੇਵੀਰ ਸਿੰਘ ਰੰਧਾਵਾ, ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਬਲੀਏਵਾਲ, ਵਿਨੋਦ ਜੈਨ ਪੁਜਾਰੀ ਫੀਡ, ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਨਗਰ ਕੌਂਸਲ ਪ੍ਰਧਾਨ ਸੁਦਰਸ਼ਨ ਜੋਸ਼ੀ, ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ, ਰਵਿੰਦਰ ਸਿੰਘ ਅੱਬੂਵਾਲ, ਪ੍ਰਧਾਨ ਹਰਪ੍ਰੀਤ ਸਿੰਘ ਬੋਪਾਰਾਏ, ਬਲਾਕ ਮੀਤ ਪ੍ਰਧਾਨ ਗੁਰਜੀਤ ਸਿੰਘ ਰਾਜੋਆਣਾ, ਏਵੰਤ ਜੈਨ, ਸਰਪੰਚ ਬਲਦੇਵ ਸਿੰਘ ਗੋਂਦਵਾਲ, ਕੌਸਲਰ ਰਜਿੰਦਰ ਰਾਜੂ, ਦਲੀਪ ਸਿੰਘ ਛਿੱਬਰ, ਸੰਦੀਪ ਸਿੰਘ ਸਿੱਧੂ ਜੌਹਲਾਂ, ਮੇਜਰ ਸਿੰਘ ਗਿੱਲ, ਸੂਬੇਦਾਰ ਕੇਵਲ ਸਿੰਘ ਲੋਹਟਬੱਦੀ, ਸਾਬਕਾ ਸਰਪੰਚ ਲਖਵੀਰ ਸਿੰਘ ਲੋਹਟਬੱਦੀ, ਸਾਬਕਾ ਸਰਪੰਚ ਦਰਸ਼ਨ ਸਿੰਘ ਮਾਨ, ਸਰਪੰਚ ਗੁਰਪ੍ਰੀਤ ਸਿੰਘ ਝੋਰੜਾਂ, ਪ੍ਰਦੀਪ ਸਿੰਘ ਗਰੇਵਾਲ, ਸਾਬਕਾ ਸਰਪੰਚ ਜਸਪ੍ਰੀਤ ਸਿੰਘ ਤਲਵੰਡੀ, ਮਨਦੀਪ ਸਿੰਘ ਸੋਨੀ, ਸਾਬਕਾ ਸਰਪੰਚ ਮੇਜਰ ਸਿੰਘ ਧੂਰਕੋਟ, ਨਵਰਾਜ ਸਿੰਘ ਅਕਾਲਗੜ੍ਹ, ਤੇਜਿੰਦਰ ਸਿੰਘ ਖੰਨਾ ਜੰਡ, ਜਿਲ੍ਹਾਂ ਪ੍ਰੀਸ਼ਦ ਮੈਂਬਰ ਸਤਵੰਤ ਸਿੰਘ ਸੁਧਾਰ, ਰਛਪਾਲ ਸਿੰਘ ਸੀਲੋਆਣੀ, ਕੌਂਸਲਰ ਕਮਲਜੀਤ ਵਰਮਾਂ, ਕੌਂਸਲਰ ਬਲਜਿੰਦਰ ਸਿੰਘ ਰਿੰਪਾ, ਯੂਥ ਆਗੂ ਲੱਕੀ ਸੰਧੂ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



