ਭਾਜਪਾ ਨੇ ਹਮੇਸ਼ਾ ਹੀ ਲੋਕਾਂ ਦੀ ਸੇਵਾ ਅਤੇ ਦੇਸ਼ ਦੀ ਤਰੱਕੀ ਨੂੰ ਪਹਿਲ ਦਿੱਤੀ ਹੈ-ਖੋਜੇਵਾਲ
ਕਪੂਰਥਲਾ , (ਕੌੜਾ)- ਲੋਕ ਸਭਾ ਚੋਣਾਂ ਸ਼ੁਰੂ ਹੋ ਗਈਆਂ ਹਨ ਅਤੇ ਸਾਰੀਆਂ ਪਾਰਟੀਆਂ ਆਪੋ ਆਪਣੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੀਆਂ ਹਨ ਤਾਂ ਜੋ ਆਪਣੇ ਉਮੀਦਵਾਰ ਨੂੰ ਜਿੱਤ ਹਾਸਲ ਕਰਵਾ ਕੇ ਲੋਕ ਸਭਾ ਵਿੱਚ ਭੇਜਿਆ ਜਾ ਸਕੇ।ਜਿਸ ਦੇ ਚਲਦਿਆਂ ਅੱਜ ਖਡੂਰ ਸਾਹਿਬ ਹਲਕੇ ਤੋਂ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੇ ਪਿੰਡ ਬੂਟਾ ਵਿਖੇ ਜਨ ਸਭਾ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਗਿਆ।ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵੀ ਹਾਜ਼ਰ ਸਨ।ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਲੋਕਾਂ ਦੀ ਸੇਵਾ ਅਤੇ ਦੇਸ਼ ਦੀ ਤਰੱਕੀ ਨੂੰ ਪਹਿਲ ਦਿੱਤੀ ਹੈ।ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਲੁੱਟਿਆ ਹੈ ਅਤੇ ਸੂਬੇ ਦੀ ਤਰੱਕੀ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ ਜਿਸਦੇ ਨਤੀਜੇ ਵਜੋਂ ਅੱਜ ਪੰਜਾਬ ਬਾਕੀ ਸੂਬਿਆਂ ਨਾਲੋਂ ਵਿਕਾਸ ਪੱਖੋਂ ਕਾਫੀ ਪਿੱਛੜ ਗਿਆ ਹੈ।ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ਤੇ ਸੂਬੇ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੇ ਲਿਆਂਦਾ ਜਾਵੇਗਾ ਅਤੇ ਲੋਕਾਂ ਨੂੰ ਬੇਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਨਾਲ ਨੌਜਵਾਨ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ਹਿਰ ਤੇ ਪਿੰਡਾਂ ਦੇ ਵਾਸੀਆਂ ਵਲੋਂ ਭਾਜਪਾ ਨੂੰ ਜੋ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ,ਉਸ ਤੋਂ ਇੰਝ ਜਾਪਦਾ ਹੈ ਕਿ ਲੋਕ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਵੱਡੀ ਲੀਡ ਨਾਲ ਜਿਤਾਉਣਗੇ।ਇਸ ਮੌਕੇ ਭਾਜਪਾ ਮੰਡਲ ਬੇਟ ਦੇ ਪ੍ਰਧਾਨ ਬਲਵੰਤ ਸਿੰਘ ਬੂਟਾ, ਜ਼ਿਲ੍ਹਾ ਜਨਰਲ ਸਕੱਤਰ ਕਪੂਰ ਚੰਦ ਥਾਪਰ, ਸਰਵਣ ਤਸਕੀਨ,ਪਲਵਿੰਦਰ ਸਿੰਘ,ਬਲਵਿੰਦਰ ਸਿੰਘ ਰਾਇਆਵਾਲ,ਗੁਰਬਚਨ ਸਿੰਘ,ਹਰਬੰਸ ਸਿੰਘ,ਕਰਨੈਲ ਸਿੰਘ,ਸੁਰਜੀਤ ਸਿੰਘ,ਜਥੇਦਾਰ, ਓਹਰਾ ਸਿੰਘ,ਪ੍ਰਧਾਨ ਹਜ਼ੂਰਾ ਸਿੰਘ,ਵਰਿੰਦਰ ਸਿੰਘ, ਵਿੱਕੀ,ਅਮਰਜੀਤ ਸਿੰਘ,ਬਗੀਚਾ ਸਿੰਘ ਬਲਦੀਪ ਸਿੰਘ,ਲਖਵੀਰ ਸਿੰਘ,ਕੁਲਵੰਤ ਸਿੰਘ,ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly