ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੇ ਆਪਣੀ ਚੋਣ ਮੁਹਿੰਮ ਕੀਤੀ  ਤੇਜ

ਭਾਜਪਾ ਸਰਕਾਰ ਨੇ ਹੀ 25 ਕਰੋੜ ਤੋਂ ਵੱਧ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ-ਖੋਜੇਵਾਲ 
ਕਪੂਰਥਲਾ ,( ਕੌੜਾ )- ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ ਕਰਦਿਆਂ ਸ਼ਨੀਵਾਰ ਨੂੰ ਪਿੰਡ ਬਲੇਰਖਾਨਪੁਰ ਵਿਖੇ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਸੋਹਲੇ ਗਾਏ,ਉੱਥੇ ਹੀ ਵਿਰੋਧੀ ਧਿਰ ਤੇ ਵੀ ਨਿਸ਼ਾਨਾ ਸੇਧਿਆ।ਇਸ ਮੌਕੇ ਮੰਨਾ ਕਿਹਾ ਕਿ ਉਹ ਦਿਨ ਰਾਤ ਲੋਕਾਂ ਲਈ ਕੰਮ ਕਰਨਗੇ ਅਤੇ ਜਨਤਾ ਦੇ ਆਸ਼ੀਰਵਾਦ ਨਾਲ ਖਡੂਰ ਸਾਹਿਬ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਉਨ੍ਹਾਂ ਨੂੰ ਜੋ ਵੱਡੀ ਜ਼ਿੰਮੇਵਾਰੀ ਸੌਂਪੀ ਹੈ,ਉਸ ਜ਼ਿੰਮੇਵਾਰੀ ਨੂੰ ਚੰਗੀ ਤਰ੍ਹਾਂ ਨਿਭਾਉਣ ਲਈ ਉਨ੍ਹਾਂ ਨੂੰ ਜਨਤਾ ਦੇ ਆਸ਼ੀਰਵਾਦ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਹੀ ਗਰੀਬਾਂ ਦਾ ਧਿਆਨ ਰੱਖਿਆ ਹੈ।ਮੰਨਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਅਤੇ ਸੂਬੇ ਨੂੰ ਅੱਗੇ ਲਿਜਾਣ ਦਾ ਕੰਮ ਕੀਤਾ ਹੈ।ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਮਨਜੀਤ ਸਿੰਘ ਮੰਨਾ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਖਡੂਰ ਸਾਹਿਬ ਦੀ ਆਵਾਜ਼ ਇੰਨੀ ਉੱਚੀ ਹੋਣੀ ਚਾਹੀਦੀ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚ ਜਾਵੇ।ਖੋਜੇਵਾਲ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਗਰੀਬਾਂ ਦੀ ਭਲਾਈ ਰਹੀ ਹੈ।ਕਾਂਗਰਸ ਨੇ ਗਰੀਬਾਂ ਦੀਆਂ ਸਮੱਸਿਆਵਾਂ ਨੂੰ ਨਹੀਂ ਸਮਝਿਆ।2014 ਵਿੱਚ ਜਨਤਾ ਨੇ ਗਰੀਬ ਦੇ ਬੇਟੇ ਨੂੰ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦਿੱਤਾ।ਉਨ੍ਹਾਂ ਕਿਹਾ ਕਿ ਭਾਜਪਾ ਜਾਣਦੀ ਕਿ ਜਦੋਂ ਘਰ ਵਿੱਚ ਰਾਸ਼ਨ ਨਹੀਂ ਹੁੰਦਾ ਤਾਂ ਮਾਂ ਦਾ ਕੀ ਹਾਲ ਹੁੰਦਾ ਹੈ।ਭਾਜਪਾ ਜਾਣਦੀ ਹੈ ਕਿ ਜੇ ਘਰ ਵਿਚ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ ਤਾਂ ਬੇਵੱਸ ਹੋਣਾ ਕੀ ਮਹਿਸੂਸ ਹੁੰਦਾ ਹੈ।ਇਸ ਲਈ ਭਾਜਪਾ ਹੀ ਹੈ ਜੋ ਗਰੀਬਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰ ਸਕਦੀ ਹੈ।ਭਾਜਪਾ ਸਰਕਾਰ ਨੇ ਹੀ 25 ਕਰੋੜ ਤੋਂ ਵੱਧ ਲੋਕਾਂ ਨੂੰ ਗਰੀਬੀ ਤੋਂ ਬਾਹਰ ਕੱਢਿਆ ਹੈ।ਖੋਜੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਭ੍ਰਿਸ਼ਟਾਚਾਰ ਦੇਸ਼ ਦੀ ਪਛਾਣ ਬਣ ਗਿਆ ਸੀ। ਭ੍ਰਿਸ਼ਟਾਚਾਰ ਦਾ ਸਭ ਤੋਂ ਵੱਧ ਨੁਕਸਾਨ ਗਰੀਬਾਂ ਨੂੰ ਹੁੰਦਾ ਹੈ।2014 ਤੋਂ ਪਹਿਲਾਂ ਲੱਖਾਂ ਕਰੋੜਾਂ ਦੇ ਘਪਲੇ ਹੁੰਦੇ ਸਨ।ਇੱਕ ਰੁਪਿਆ ਦਿੱਲੀ ਤੋਂ ਨਿਕਲਦਾ ਸੀ ਤੇ 15 ਪੈਸੇ ਪਿੰਡ ਪਹੁੰਚਦਾ ਸੀ।ਇਹ ਗੱਲ ਖੁਦ ਕਾਂਗਰਸ ਦੇ ਪ੍ਰਧਾਨ ਮੰਤਰੀ ਨੇ ਕਹੀ ਸੀ।ਉਹ ਕਿਹੜਾ ਪੰਜਾ ਸੀ ਜੋ 85 ਪੈਸੇ ਮਾਰਦਾ ਸੀ।ਇਸ ਮੌਕੇ ਤੇ ਭਾਜਪਾ ਦੇ ਸੀਨੀਅਰ ਆਗੂ ਯੱਗ ਦੱਤ ਏਰੀ, ਭਾਜਪਾ ਐੱਸਸੀ ਮੋਰਚਾ ਸੂਬਾ ਕਾਰਜਕਾਰਣੀ ਮੈਂਬਰ ਮਹਿੰਦਰ ਸਿੰਘ ਬਲੇਰ,ਐੱਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਪੰਚਾਇਤ ਪ੍ਰਧਾਨ ਗੁਰਦੇਵ ਸਿੰਘ, ਬਲਵਿੰਦਰ ਸਿੰਘ,ਬਲਵੰਤ ਸਿੰਘ,ਬਹਾਦਰ ਸਿੰਘ,ਬਲਵਿੰਦਰ ਕੌਰ,ਸੁਰਿੰਦਰ ਕੌਰ,ਰਾਣੀ,ਸੁਰਿੰਦਰ ਸਿੰਘ,ਓਂਕਾਰ ਸਿੰਘ,ਤਲਵਿੰਦਰ ਕੌਰ,ਮਲਕੀਤ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਧਰਤੀ ਅਤੇ ਸੰਵਿਧਾਨ ਪ੍ਰਤੀ ਜਾਗਰੂਕ ਰਹਿਣਾ ਅੱਜ ਸਮੇਂ ਦੀ ਪ੍ਰਮੁੱਖ ਮੰਗ – ਲਾਇਨ ਸੋਮਿਨਾਂ ਸੰਧੂ 
Next articleਦਸਮੇਸ਼ ਪਬਲਿਕ ਸਕੂਲ ਕਾਕੜਾ ਦਾ ਦਸਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ ।