ਚੰਡੀਗੜ੍ਹ (ਸਮਾਜ ਵੀਕਲੀ): ਭਾਜਪਾ, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ (ਸੰਯੁਕਤ) ਦੇ ਗੱਠਜੋੜ ਬਾਰੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਹੁਣ ਜਦੋਂ ਪੁਰਾਣਾ ਨਾਪਾਕ ਗੱਠਜੋੜ ਜੱਗ ਜ਼ਾਹਿਰ ਹੋ ਹੀ ਗਿਆ ਹੈ ਤਾਂ ਆਪਣੀਆਂ ਸਿਫ਼ਰਾਂ ਨਾਲ ਉਹ ਬੇਸ਼ੱਕ ਬਾਦਲਾਂ ਵਾਲੀ ਸਿਫ਼ਰ ਵੀ ਜੋੜ ਲੈਣ ਪਰ ਨਤੀਜਾ ਫਿਰ ਵੀ ਸਿਫ਼ਰ ਹੀ ਰਹੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 2017 ’ਚ ਸਰਕਾਰ ਬਣਨ ਤੋਂ ਬਾਅਦ ਸਾਢੇ ਚਾਰ ਸਾਲ ਫਾਰਮ ਹਾਊਸ ’ਚ ਬੈਠ ਕੇ ਸਰਕਾਰ ਚਲਾਉਂਦੇ ਰਹੇ। ਹੁਣ ਲੋਕ ਉਨ੍ਹਾਂ ’ਤੇ ਵਿਸ਼ਵਾਸ਼ ਨਹੀਂ ਕਰਨਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly