ਪੰਜਾਬ ਇੱਕ ਸਰਹੱਦੀ ਸੂਬਾ ਹੈ,ਹੋਰ ਸੂਬਿਆਂ ਤੋਂ ਵੱਧ ਧਿਆਨ ਦੇਣ ਦੀ ਲੋੜ ਰਹਿੰਦੀ ਹੈ – ਖੋਜੇਵਾਲ
ਕਪੂਰਥਲਾ (ਸਮਾਜ ਵੀਕਲੀ) ( ਕੌੜਾ ) – ਪੰਜਾਬ ਚ ਜਿਸ ਤਰਾਂ ਇੱਕ ਤੋਂ ਬਾਅਦ ਇੱਕ ਘਟਨਾਵਾਂ ਵਾਪਰ ਰਹੀਆਂ ਹਨ ਉਸ ਤੋਂ ਪਤਾ ਲੱਗਾ ਹੈ ਕਿ ਸਰਕਾਰ ਕਾਨੂੰਨ ਵਿਵਸਥਾ ਨੂੰ ਨਿਰੰਤਰਣ ਕਰਨ ਚ ਬੁਰੀ ਤਰਾਂ ਫੇਲ ਸਾਬਿਤ ਹੋ ਰਹੀ ਹੈ।ਕੁੱਝ ਸਮਾਂ ਪਹਿਲਾਂ ਕਬੱਡੀ ਖਿਡਾਰੀ ਸੰਦੀਪ ਅੰਬੀਆਂ ਦਾ ਖੇਡ ਦੇ ਮੈਦਾਨ ਚ ਗੋਲੀਆਂ ਮਾਰ ਕੇ ਕਤਲ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਅਤੇ ਉਸ ਤੋਂ ਬਾਦ ਹੁਣ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਦਿਨ-ਦਿਹਾੜੇ ਹੋਈ ਹੱਤਿਆ ਬੁੱਧਵਾਰ ਨੂੰ ਅੰਮ੍ਰਿਤਸਰ ਸ਼ਹਿਰ ਦੇ ਰਣਜੀਤ ਐਵੀਨਿਊ ਇਲਾਕੇ ‘ਚ ਬਜ਼ੁਰਗ ਔਰਤ ਦਾ ਕਤਲ ਕਰਨ ਦਾ ਕਰਨ ਤੋਂ ਬਾਅਦ ਘਰ ਚ ਲੁੱਟਮਾਰ ਕਰ ਕੇ ਲੁਟੇਰਿਆਂ ਦਾ ਫਰਾਰ ਹੋ ਜਾਣਾ ਤੇ ਸੂਬੇ ਦੇ ਕਿਸੇ ਨਾ ਕਿਸੇ ਹਿੱਸੇ ਵਿੱਚ ਹਰ ਰੋਜ਼ ਹੋ ਰਹੀਆਂ ਚੋਰੀ,ਲੁੱਟ ਖੋ ਦੀਆਂ ਘਟਨਾਵਾਂ ਨੇ ਪੰਜਾਬ ਸਰਕਾਰ ਦੇ ਰੰਗਲਾ ਪੰਜਾਬ ਬਣਾਉਣ ਦੇ ਦਾਵਿਆਂ ਦੀ ਫੂਕ ਹੀ ਨਹੀਂ ਕੱਢੀ ਸਗੋਂ ਇਹ ਵੀ ਦਰਸਾ ਦਿੱਤਾ ਕਿ ਸਰਕਾਰ ਚਲਾਉਣਾ ਕੋਈ ਖਾਲਾ ਜੀ ਦਾ ਵਾੜਾ ਨਹੀਂ।
ਇਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਆਪਣੇ ਨਿਵਾਸ ਸਥਾਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਊਨਾ ਨਾਲ ਭਾਜਪਾ ਦੇ ਜਿਲਾ ਉਪ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ,ਜਗਦੀਸ਼ ਸ਼ਰਮਾ,ਧਰਮਪਾਲ ਮਹਾਜਨ,ਅਸ਼ੋਕ ਮਾਹਲਾ ਵੀ ਹਾਜ਼ਰ ਸਨ।ਖੋਜੇਵਾਲ ਨੇ ਜਿੱਥੇ ਇਨ੍ਹਾਂ ਘਟਨਾਵਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਉੱਥੇ ਹੀ ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਦੇ ਸ਼ਾਸ਼ਨ ਨੂੰ ਪੂਰੀ ਤਰਾਂ ਫੇਲ ਦੱਸਿਆ।ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਅਕਸਰ ਇਹੀ ਕਿਹਾ ਜਾਂਦਾ ਹੈ ਕਿ ਦਿੱਲੀ ਵਿੱਚ ਪੁਲਿਸ ਉਨਾਂ ਦੇ ਅਧੀਨ ਨਹੀਂ ਹੈ ਪਰ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦੀ ਉਹ ਸਰਕਾਰ ਹੈ ਜਿਹੜੀ ਵੱਡੇ ਬਹੁਮਤ ਨਾ ਬਣੀ ਸੀ ਅਤੇ ਪੁਲਿਸ ਦਾ ਸਾਰਾ ਕੰਟਰੋਲ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਕੋਲ ਹੈ।ਉਨ੍ਹਾਂ ਕਿਹਾ ਕਿ ਅਤੇ ਪੰਜਾਬ ਇੱਕ ਸਰਹੱਦੀ ਸੂਬਾ ਹੈ ਜਿਸ ਕਰਕੇ ਇੱਥੇ ਸੁਰੱਖਿਆ ਨੂੰ ਲੈ ਕੇ ਹੋਰ ਸੂਬਿਆਂ ਤੋਂ ਵੱਧ ਧਿਆਨ ਦੇਣ ਦੀ ਲੋੜ ਰਹਿੰਦੀ ਹੈ।ਖੋਜੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਥਿਤੀ ਨੂੰ ਹਲਕੇ ਵਿੱਚ ਨਾ ਲੈਣ ਦੀ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸਭ ਇਸ ਲਈ ਹੋਇਆ ਹੈ ਕਿਉਂਕਿ ਸਮੁੱਚੀ ਸਰਕਾਰ ਦੂਜਿਆਂ ਸੂਬਿਆਂ ਦੀਆਂ ਚੋਣਾਂ ਵਿੱਚ ਰੁੱਝੀ ਹੋਈ ਹੈ,ਹਿਮਾਚਲ ਤੇ ਗੁਜਰਾਤ ਵੀ ਸਰਹੱਦੀ ਸੂਬੇ ਹਨ,ਉੱਥੇ ਦੇ ਲੋਕ ਤੁਹਾਡੇ ਤੇ ਕਦੇ ਵੀ ਵਿਸਵਾਸ਼ ਨਹੀਂ ਕਰਨਗੇ।
ਖੋਜੇਵਾਲ ਨੇ ਕਿਹਾ ਕਿ ਪੰਜਾਬ ਵਿਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮਿੱਥ ਕੇ ਕਤਲ ਕਰਨਾ ਨਿੱਤ ਦਾ ਕੰਮ ਹੋ ਗਿਆ ਹੈ ਤੇ ਬੀਤੇ ਦਿਨੀ ਬਟਾਲਾ ਨੇੜੇ ਇਕ ਅਕਾਲੀ ਵਰਕਰ ਦਾ ਕਤਲ ਕਰ ਦਿੱਤਾ ਗਿਆ।ਇਸ ਤੋਂ ਪਹਿਲਾਂ ਅਸੀਂ ਵੇਖਿਆ ਸੀ ਕਿ ਕਿਵੇਂ ਨੌਜਵਾਨਾਂ ਦੀ ਪਸੰਦ ਸਿੱਧੂ ਮੂਸੇਵਾਲਾ ਦਾ ਕਤਲ ਹੋਇਆ,ਪੰਜਾਬ ਪੁਲਿਸ ਇੰਟਰੈਲੀਜੈਂਸ ਦਫਤਰ ਤੇ ਆਰਪੀਜੀ ਹਮਲਾ ਹੋਇਆ,ਹਿੰਦੂ ਤੇ ਸਿੱਖ ਟਕਰਾਅ ਹੋਏ ਤੇ ਗੈਂਗਸਟਰ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿਚੋਂ ਫਰਾਰ ਹੋ ਗਿਆ।ਉਨ੍ਹਾਂ ਕਿਹਾ ਕਿ ਆਪ ਸਰਕਾਰ ਨੂੰ ਸੱਤਾ ਵਿਚ ਆਏ ਨੂੰ 8 ਮਹੀਨੇ ਹੋਏ ਹਨ ਪਰ ਉਸਨੇ ਸੂਬੇ ਨੂੰ 20 ਸਾਲ ਪਛਾੜ ਦਿੱਤਾ ਹੈ ਤੇ ਲੋਕਾਂ ਨੂੰ 1980ਵਿਆਂ ਦਾ ਕਾਲਾ ਦੌਰ ਚੇਤੇ ਆਉਣ ਲੱਗ ਪਿਆਹੈ ਜੋ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਕਾਰਨ ਤੇ ਫਿਰਕੂ ਟਕਰਾਅ ਦੇ ਨਤੀਜੇ ਵਜੋਂ ਆਇਆਸੀ।ਖੋਜੇਵਾਲ ਨੇ ਭਗਵੰਤ ਮਾਨ ਨੂੰ ਪੰਜਾਬ ਵੱਲ ਧਿਆਨ ਦੇਣ ਲਈ ਕਿਹਾ ਨਹੀਂ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਚੋਂ ਤੁਹਾਡੀ ਸਰਕਾਰ ਦੇ ਨਿਸ਼ਾਨ ਵੀ ਨਜਰ ਨਹੀ ਆਉਣਗੇ।
ਖੋਜੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਂਦ ਵਿਚ ਆਇਆਂ ਅੱਠ ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਰੇਤ,ਬਜਰੀ ਦੇ ਰੇਟ ਘੱਟ ਹੋਣ ਦੀ ਬਜਾਏ ਵਧ ਰਹੇ ਹਨ,ਜਿਸ ਕਰਕੇ ਪੰਜਾਬ ਦੀ ਜਨਤਾ ਵਿਚ ਹਾਹਾਕਾਰ ਮਚੀ ਪਈ ਹੈ,ਪਰ ਜਨਤਾ ਦੀ ਪੁਕਾਰ ਸੁਣਨ ਵਾਲਾ ਕੋਈ ਨਹੀਂ ਹੈ।ਦੂਸਰੇ ਪਾਸੇ ਰੇਤ,ਬਜਰੀ ਦੇ ਭਾਅ ਅਸਮਾਨੀ ਚੜ੍ਹੇ ਹੋਣ ਕਰਕੇ ਆਮ ਵਿਅਕਤੀ ਮਕਾਨ ਵੀ ਨਹੀਂ ਬਣਾ ਸਕਦਾਉਨ੍ਹਾਂ ਕਿਹਾ ਕਿ ਜੇਕਰ ਆਪ ਸਰਕਾਰ ਨੇ ਰੇਤ,ਬਜਰੀ ਅਤੇ ਮਾਈਨਿੰਗ ਮਾਫ਼ੀਆ ਤੇ ਕੰਟਰੋਲ ਨਾ ਕੀਤਾ ਤਾਂ ਕਾਂਗਰਸ ਸਰਕਾਰ ਵਾਂਗ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵੀ ਪੱਤਾ ਸਾਫ਼ ਕਰ ਦੇਣਗੇ।ਉਨ੍ਹਾਂ ਕਿਹਾ ਕੀ ਮੁਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਇਸ ਗੰਭੀਰ ਮਸਲੇ ਵੱਲ ਧਿਆਨ ਕਦੋ ਦੇਵੇਗੀ?
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly