ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕੌਮ ਲਈ ਜੋ ਕੀਤਾ ਹੈ,ਉਹ 70 ਸਾਲਾਂ ਵਿੱਚ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤਾ-ਖੋਜੇਵਾਲ
ਕਪੂਰਥਲਾ , ( ਕੌੜਾ )- ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕੌਮ ਲਈ ਜੋ ਕੀਤਾ ਹੈ,ਉਹ 70 ਸਾਲਾਂ ਵਿੱਚ ਕਿਸੇ ਪ੍ਰਧਾਨ ਮੰਤਰੀ ਨੇ ਨਹੀਂ ਕੀਤਾ।ਪ੍ਰਧਾਨ ਮੰਤਰੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਤਿੰਨ ਕਾਲੇ ਕਾਨੂੰਨਾਂ ਲਈ ਸਿੱਖ ਕੌਮ ਤੋਂ ਮੁਆਫੀ ਮੰਗੀ ਅਤੇ ਕਾਨੂੰਨਾਂ ਨੂੰ ਰੱਦ ਕੀਤਾ।ਮੋਦੀ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਸਿੱਖਾਂ ਦੀ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ 70 ਸਾਲ ਪੁਰਾਣੀ ਉਮੀਦ ਪੂਰੀ ਕੀਤੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਹਰ ਸਾਲ 26 ਦਸੰਬਰ ਨੂੰ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਮੰਗਲਵਾਰ ਨੂੰ ਲੋਕਸਭਾ ਹਲਕਾ ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਤੇ ਲੋਕਸਭਾ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਪ੍ਰਵੀਨ ਬੰਸਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹਿਆ।ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਤੇ ਵਰਦੀਆਂ ਕਿਹਾ ਕਿ ਸੂਬੇ ਚ ਔਰੰਗਜੇਬ ਦੇ ਰਾਜ ਵਾਲੀ ਸਥਿਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਜ ਦੇ ਮੁੱਖ ਮੰਤਰੀ ਭਗਵੰਤ ਮਾਨ ਆਏ ਦਿਨ ਆਪਣੀ ਸਟੇਟ ਹੈੱਡ ਦੀ ਭੂਮਿਕਾ ਨੂੰ ਪਾਸੇ ਰੱਖ ਜਿੱਥੇ ਆਪ ਅਰਵਿੰਦ ਕੇਜਰੀਵਾਲ ਨਾਲ ਮਿਲਣ ਲਈ ਤਿਹਾੜ ਜੇਲ੍ਹ ਚ ਮੁਲਾਕਾਤਾਂ ਨੂੰ ਤਰਜੀਹ ਦੇ ਰਹੇ ਹਨ,ਉੱਥੇ ਸੂਬੇ ਦੇ ਲੋਕਾਂ ਨੂੰ ਲਾਵਾਰਸਾਂ ਵਾਂਗ ਛੱਡ ਵੱਖ-ਵੱਖ ਸੂਬਿਆਂ ਆਮ ਆਦਮੀ ਪਾਰਟੀ ਦੇ ਪ੍ਰਚਾਰ ਚ ਮਘਨ ਹਨ।ਖੋਜੇਵਾਲ ਨੇ ਦੱਸਿਆ ਕਿ ਸੂਬੇ ਚ ਆਏ ਦਿਨ ਹੋ ਰਹੀ ਕਤਲੋਗਾਰਤ ਤੇ ਲੁੱਟ-ਖੋਹ ਦੇ ਮਾਹੌਲ ਦੌਰਾਨ ਚੋਣ ਅਮਲ ਜਿਵੇਂ ਰੱਬ ਆਸਰੇ ਚੱਲ ਰਿਹਾ ਹੈ ਤੇ ਔਰੰਗਜੇਬ ਦੇ ਰਾਜ ਵਾਲੀ ਸਥਿਤੀ ਦੌਰਾਨ ਚ ਚੋਣ ਪ੍ਰਕਿਰਿਆ ਦੌਰਾਨ ਕੋਈ ਮੰਦਭਾਗੀ ਘਟਨਾ ਵਾਪਰਨ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕਾਂ ਚ ਭਾਜਪਾ ਪਾਰਟੀ ਪ੍ਰਤੀ ਬਹੁਤ ਹੀ ਜ਼ਿਆਦਾ ਪਿਆਰ ਦੇਖਣ ਨੂੰ ਮਿਲ ਰਿਹਾ ਹੈ।ਲੋਕ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੇਖ ਕੇ ਕੁਝ ਹੀ ਮਹੀਨਿਆਂ ਵਿਚ ਅੱਕ ਚੁੱਕੇ ਹਨ ਇਸ ਕਰਕੇ ਹੁਣ ਹਰ ਵਿਅਕਤੀ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਾਰਟੀ ਹੀ ਨਜ਼ਰ ਆ ਰਹੀ ਹੈ ਜੋ ਮੋਜੂਦਾ ਪੰਜਾਬ ਦੇ ਵਿਗੜੇ ਹਾਲਾਤਾਂ ਨੂੰ ਠੀਕ ਕਰ ਸਕਦੀ ਹੈ।ਖੋਜੇਵਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਲੋਕ ਆਪਣੇ ਆਪ ਅੱਗੇ ਆ ਕੇ ਭਾਜਪਾ ਨੂੰ ਵੋਟ ਦੇਣ ਦਾ ਵਿਸ਼ਵਾਸ ਦਿਵਾ ਰਹੇ ਹਨ। ਲੋਕਾਂ ਦੇ ਇਸ ਜੋਸ਼ ਨੂੰ ਦੇਖਦੇ ਹੋਏ ਅਸੀ ਦਾਅਵੇ ਨਾਲ ਕਹਿ ਸਕਦੇ ਹਾਂ ਕਿ ਭਾਜਪਾ ਪਾਰਟੀ ਲੋਕ ਸਭਾ ਦੀਆਂ 13 ਦੀਆਂ 13 ਸੀਟਾਂ ਵਧੀਆ ਵੋਟਾਂ ਲੈ ਕੇ ਜਿੱਤ ਹਾਸਲ ਕਰੇਗੀ।ਇਸ ਮੌਕੇ ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly