ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਰਕਲ ਮੰਡਲ ਪ੍ਰਧਾਨ ਨਿਯੁਕਤ ਕੀਤੇ

ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਉਨ੍ਹਾਂ ਦਾ ਬਣਦਾ ਸਥਾਨ ਤੇ ਮਾਣ-ਸਨਮਾਨ ਦਿੱਤਾ ਜਾਵੇਗਾ – ਰਣਜੀਤ ਸਿੰਘ ਖੋਜੇਵਾਲ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਰਟੀ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਸਹਿਮਤੀ ਨਾਲ ਪਾਰਟੀ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ । ਪ੍ਰਧਾਨ ਵੱਲੋਂ ਜਾਰੀ ਸੂਚੀ ਵਿਚ ਜ਼ਿਲੇ ਦੇ ਤਿੰਨ ਸਰਕਲਾਂ ਦੇ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ ਜਿਸ ਵਿੱਚ ਵਿਪਨ ਸੂਦ ਨੂੰ ਸਰਕਲ ਮੰਡਲ ਪ੍ਰਧਾਨ ਫਗਵਾੜਾ ਸਿਟੀ 1, ਰਮਨਦੀਪ ਸਿੰਘ ਨੂੰ ਸਰਕਲ ਮੰਡਲ ਪ੍ਰਧਾਨ ਬੇਗੋਵਾਲ ਤੇ ਕੋਰ ਅਤੇ ਅਸ਼ਵਨੀ ਤੁਲੀ ਨੂੰ ਜ਼ਿਲਾ ਸੈਕਟਰੀ ਬੀ ਜੇ ਪੀ ਕਪੂਰਥਲਾ ਨਿਯੁਕਤ ਕੀਤਾ ਗਿਆ ਹੈ। ਰਣਜੀਤ ਸਿੰਘ ਖੋਜੇਵਾਲ ਨੇ ਦੱਸਿਆ ਕਿ ਪਾਰਟੀ ਨੂੰ ਜ਼ਿਲ੍ਹੇ ਵਿਚ ਹੋਰ ਮਜਬੂਤ ਕਰਨ ਲਈ ਜਥੇਬੰਦਕ ਢਾਂਚੇ ਦਾ ਹੋਰ ਵਿਸਥਾਰ ਕਰਦਿਆਂ ਪਾਰਟੀ ਲਈ ਕੰਮ ਕਰਨ ਵਾਲੇ ਵਰਕਰਾਂ ਨੂੰ ਉਨ੍ਹਾਂ ਦਾ ਬਣਦਾ ਸਥਾਨ ਤੇ ਮਾਣ-ਸਨਮਾਨ ਦਿੱਤਾ ਜਾਵੇਗਾ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleNY State Assembly to pass legislation to observe Diwali as federal holiday
Next article‘Rahul will root for democracy on US trip, won’t hold back’