ਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਮਾਂ ਭਗਵਤੀ ਦੇ ਜਾਗਰਣ ਵਿੱਚ ਨਤਮਸਤਕ ਹੋਏ

ਕਪੂਰਥਲਾ , (ਸਮਾਜ ਵੀਕਲੀ) ( ਕੌੜਾ ) – ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਭਾਜਪਾ ਆਗੂਆਂ ਸਮੇਤ ਚੌਕ ਜਲੋਖਨਾ ਵਿਖੇ ਸ਼ੀਤਲਾ ਮਾਤਾ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ 78ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ਚ ਮੱਥਾ ਟੇਕਿਆ ਅਤੇ ਮਾਤਾ ਰਾਣੀ ਦੇ ਚਰਨਾਂ ਵਿੱਚ ਸੂਬੇ ਅਤੇ ਜ਼ਿਲ੍ਹੇ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।ਇਸ ਮਾਤਾ ਦੌਰਾਨ ਮਾਤਾ ਦੇ ਜਾਗਰਣ ਵਿੱਚ ਭਜਨ ਗਾਇਕਾਂ ਨੇ ਪੂਰੀ ਰਾਤ ਭਰ ਭਜਨਾਂ ਨਾਲ ਮਾਂ ਭਗਵਤੀ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਜਾਗਰਣ ਦੇ ਸ਼ੁਭਆਰੰਭ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਅਜਿਹੇ ਧਾਰਮਿਕ ਆਯੋਜਨ ਨਾਲ ਮੰਨ ਵਿਚ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ।ਇਸ ਮੌਕੇ ਤੇ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਵਨ ਧੀਰ ਅਤੇ ਕਮੇਟੀ ਮੈਂਬਰਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਵੱਲੋ ਖੋਜੇਵਾਲ ਅਤੇ ਭਾਜਪਾ ਆਗੂਆਂ ਨੂੰ ਮਾਤਾ ਰਾਣੀ ਦੀ ਚੁੰਨੀ ਭੇਟ ਕਰਕੇ ਸਨਮਾਨਿਤ ਵੀ ਕੀਤਾ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਧਾਰਮਿਕ ਨੌਜਵਾਨ ਆਯੋਜਨ ਆਪਸੀ ਭਾਈਚਾਰਾ ਵਧਾਉਣ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਆਪਣੀ ਸੰਸਕ੍ਰਿਤੀ ਨਾਲ ਜੁੜਣ ਦਾ ਮੌਕਾ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੱਛਮੀ ਸੰਸਕ੍ਰਿਤੀ ਦੇ ਪ੍ਰਭਾਵ ਧਾਰਮਿਕ ਵਿਚ ਆਕੇ ਨੌਜਵਾਨ ਪੀੜੀ ਭਾਰਤੀ ਸੰਸਕ੍ਰਿਤੀ ਤੋਂ ਦੂਰ ਹੁੰਦੀ ਜਾ ਰਹੀ ਸਮਾਗਮਾਂ ਹੈ।ਆਪਣੀ ਸੰਸਕ੍ਰਿਤੀ ਨੂੰ ਬਚਾਉਣ ਹੋਰ ਲਈ ਅੱਜ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਧਾਰਮਿਕ ਸਮਾਗਮਾਂ ਨਾਲ  ਜੋੜਨ ਜਰੂਰੀ ਹੈ।ਉਨ੍ਹਾਂਨੇ ਕਿਹਾ ਧਾਰਮਿਕ ਸਮਾਗਮ ਧਰਮ ਦੀ ਰਾਹ ਤੇ ਚੱਲਣ ਦੀ  ਪ੍ਰੇਰਨਾ ਦਿੰਦੇ ਹਨ।ਨਾਲ ਹੀ ਅਜਿਹੇ ਸਮਾਗਮਾਂ ਨਾਲ ਅਸੁਰੀ ਸ਼ਕਤੀਆਂ ਦਾ ਨਾਸ਼ ਹੁੰਦਾ ਹੈ।ਖੋਜੇਵਾਲ ਨੇ ਧਾਰਮਿਕ ਸਮਾਗਮਾਂ ਵਿਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਤੇ ਭਾਜਪਾ ਦੇ ਸੂਬਾ ਕਾਰਜਕਾਰਣੀ ਮੈਂਬਰ ਸ਼ਾਮ ਸੁੰਦਰ ਅਗਰਵਾਲ,ਯੁਵਾ ਭਾਜਪਾ ਆਗੂ ਰਾਜਨ ਠੀਗੀ,ਮਨੀ ਮਹੇਸ਼ ਮੰਦਰ ਕਮੇਟੀ ਦੇ ਪ੍ਰਧਾਨ ਅਸ਼ੋਕ ਅਰੋੜਾ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੁਦਰਤ ਬਚਾਉਣ ਲਈ ਇੱਕ ਏਕੜ ਦਾਨ ਕਰਕੇ ਲਗਾਏ ਬੂਟੇ , ਸੰਸਥਾ ਨਾਲ ਮਿਲ ਜੰਗਲ ਬਣਾਉਣ ਦੀ ਤਿਆਰੀ
Next articleਕਿਸਾਨ ਮਜਦੂਰ ਜੱਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ 8 ਅਗਸਤ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੀਆਂ ਤਿਆਰੀਆਂ