ਸਾਹਨੇਵਾਲ (ਸਮਾਜ ਵੀਕਲੀ) ਭਾਜਪਾ ਦੇ ਕੌਮੀ ਕਿਸਾਨ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਸ੍ਰੀ ਆਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਇੱਕ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਖਨੌਰੀ ਬਾਰਡਰ ਉੱਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ। ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਉਹ ਨਿੱਜੀ ਤੌਰ ਤੇ ਖਨੌਰੀ ਬਾਰਡਰ ਉੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਗਏ ਸਨ, ਪਰ ਉਸ ਦਿਨ ਉਹਨਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ, ਜਿਸ ਨਾਲ ਉਹ ਬੇਹੋਸ਼ ਹੋ ਗਏ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਪੱਚੀਵੇਂ ਦਿਨ ਵਿੱਚ ਪੁੱਜ ਗਈ ਹੈ। ਉਹਨਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਨੇ ਸ੍ਰੀ ਆਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਮਕੌਰ ਦੀ ਗੜ੍ਹੀ ਦੀ ਘਟਨਾ ਦਾ ਹਵਾਲਾ ਦਿੰਦਿਆਂ ਅਪੀਲ ਕੀਤੀ ਕਿ ਜਿਵੇਂ ਉਸ ਵੇਲੇ ਪੰਜ ਪਿਆਰਿਆਂ ਨੇ ਗੁਰਮਤਾ ਕਰਕੇ ਗੁਰੂ ਗੋਬਿੰਦ ਸਿੰਘ ਜੀ ਨੂੰ ਚਮਕੌਰ ਦੀ ਗੜ੍ਹੀ ਛੱਡਣ ਦਾ ਹੁਕਮ ਦਿੱਤਾ ਸੀ, ਉਹ ਵੀ ਇਸੇ ਤਰ੍ਹਾਂ ਦਾ ਹੁਕਮਨਾਮਾ ਜਾਰੀ ਕਰਨ ਤਾਂ ਕਿ ਕਿਸਾਨ ਮਜ਼ਦੂਰ ਅੰਦੋਲਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾ ਸਕੇ। ਉਹਨਾਂ ਕਿਹਾ ਕਿ ਉਹਨਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ਼ ਮੁਲਾਕਾਤ ਕਰਕੇ ਕਿਸਾਨ ਮਜ਼ਦੂਰ ਅੰਦੋਲਨ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly



