ਨਵੀਂ ਦਿੱਲੀ (ਸਮਾਜ ਵੀਕਲੀ): ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸਰਕਾਰ ’ਦੇ ਦੋਸ਼ ਲਾਇਆ ਹੈ ਕਿ ਉਸ ਨੇ ਦੇਸ਼ ਨੂੰ ਨਾਕਾਮ ਬਣਾ ਦਿੱਤਾ ਹੈ ਕਿਉਂਕਿ ਕਿਸਾਨ ਪ੍ਰੇਸ਼ਾਨ ਹੈ, ਮਹਿੰਗਾਈ ਲਗਾਤਾਰ ਵਧ ਰਹੀ ਹੈ ਅਤੇ ਸਰਹੱਦਾਂ ’ਤੇ ਝੜਪਾਂ ਹੋ ਰਹੀਆਂ ਹਨ। ਟਵਿੱਟਰ ’ਤੇ ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਸਰਕਾਰ ਨਾਕਾਮ ਰਹੀ ਹੈ ਅਤੇ ਉਹ ਅੱਗੇ ਵੀ ਨਾਕਾਬਿਲ ਰਹੇਗੀ। ‘ਬੀਜੇਪੀਫੇਲ੍ਹਜ਼ਇੰਡੀਆ’ ਹੈਸ਼ਟੈਗ ਦੀ ਵਰਤੋਂ ਕਰਦਿਆਂ ਉਨ੍ਹਾਂ ਕਿਹਾ,‘‘ਕਿਸਾਨ ਪ੍ਰੇਸ਼ਾਨ ਹੈ, ਮਹਿੰਗਾਈ ਆਸਮਾਨ ਛੂਹ ਰਹੀ ਹੈ, ਸਰਹੱਦਾਂ ’ਤੇ ਝੜਪਾਂ ਹੋ ਰਹੀਆਂ ਹਨ। ਭਾਰਤ ਅਜੇ ਵੀ ਮਹਾਨ ਹੈ। ਪਰ ਕੇਂਦਰ ਸਰਕਾਰ ਨਾਕਾਮ ਰਹੀ ਹੈ ਅਤੇ ਅੱਗੇ ਵੀ ਨਾਕਾਮ ਰਹੇਗੀ।’’ ਕਾਂਗਰਸ ਨੇ ਇਸ ਸਬੰਧੀ ਵੀਡੀਓ ਵੀ ਪਾਇਆ ਹੈ ਅਤੇ ‘ਮੋਦੀਹੋਸ਼ਮੇਂਆਓ’ ਹੈਸ਼ਟੈਗ ਦੀ ਵਰਤੋਂ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਨ੍ਹਾਂ ਮੁੱਦਿਆਂ ਵੱਲ ਧਿਆਨ ਖਿੱਚਿਆ ਹੈ। ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ਤੋਂ ਵੀਡੀਓ ਦੇ ਨਾਲ ਟਵੀਟ ਕੀਤਾ ਹੈ, ‘ਪੀਐੱਮ ਮੋਦੀ ਨੂੰ ਹਕੀਕਤ ਤੋਂ ਜਾਣੂ ਹੋਣ ਦੀ ਲੋੜ ਹੈ।’ ਜ਼ਿਕਰਯੋਗ ਹੈ ਕਿ ਕਾਂਗਰਸ ਵੱਲੋਂ ਪਿਛਲੇ ਕੁਝ ਸਮੇਂ ਤੋਂ ਮੋਦੀ ਸਰਕਾਰ ਖ਼ਿਲਾਫ਼ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly